ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ ਮੰਗ ਅਤੇ ਲੰਬੀ ਕਤਾਰ ਦਾ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਜ਼ਾਹਰ ਹੁੰਦਾ ਹੈ ਕਿ ਭਾਰਤੀਆਂ ਨੂੰ ਇਸ ਸਮੇਤ ਹੋਰ ਸ਼੍ਰੇਣੀਆਂ ਦੇ ਵੀਜ਼ਿਆਂ ਲਈ ਵੀ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਅਮਰੀਕੀ ਵਿਦੇਸ਼ ਵਿਭਾਗ ਨੇ ਸਤੰਬਰ ਦੇ ਆਪਣੇ ਵੀਜ਼ਾ ਬੁਲੇਟਿਨ ’ਚ ਦੱਸਿਆ ਹੈ ਕਿ ਭਾਰਤੀ ਬਿਨੈਕਾਰਾਂ ਵੱਲੋਂ ਵੀਜ਼ੇ ਦੀ ਵੱਧ ਮੰਗ ਅਤੇ ਵਰਤੋਂ ਕਾਰਨ 30 ਸਤੰਬਰ ਨੂੰ ਖ਼ਤਮ ਹੋਣ ਵਾਲੇ ਵਿੱਤੀ ਸਾਲ ਤੋਂ ਪਹਿਲਾਂ ਹੀ ਈਬੀ-1 ਆਪਣੀ ਸੀਮਾ ਤੱਕ ਪਹੁੰਚ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਸ਼੍ਰੇਣੀ ਨੂੰ ਕੁਝ ਸਮੇਂ ਲਈ ਬੰਦ ਕਰਨਾ ਪੈ ਸਕਦਾ ਹੈ। ਇਸ ਨਾਲ ਈਬੀ-1 ਸ਼੍ਰੇਣੀ ਤਹਿਤ ਵੀਜ਼ਾ ਜਾਰੀ ਕਰਨਾ ਅਸਥਾਈ ਤੌਰ ’ਤੇ ਰੁਕ ਜਾਵੇਗਾ। ਵਿਭਾਗ ਨੇ ਦੱਸਿਆ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ’ਤੇ ਕਦਮ ਚੁੱਕੇ ਜਾਣਗੇ। ਜੇਕਰ ਸਾਲਾਨਾ ਹੱਦ ਪੂਰੀ ਹੋ ਜਾਂਦੀ ਹੈ ਤਾਂ ਵੀਜ਼ੇ ਲਈ ਅੱਗੇ ਕੋਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾ ਸਕਦੀ ਹੈ। ਗ੍ਰੀਨ ਕਾਰਡ ਦੀ ਰਾਹ ਬਣਨ ਵਾਲੀਆਂ ਹੋਰ ਸ਼੍ਰੇਣੀਆਂ ਦੇ ਵੀਜ਼ਿਆਂ ਲਈ ਵੀ ਭਾਰਤੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਬਿਨੈਕਾਰਾਂ ਨੂੰ ਰੁਜ਼ਗਾਰ ਆਧਾਰਤ ਦੂਜੀ ਤਰਜੀਹ ਜਾਂ ਈਬੀ-2 ਸ਼੍ਰੇਣੀ ’ਚ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਦੇ ਬੁਲੇਟਿਨ ’ਚ ਭਾਰਤ ਲਈ ਈਬੀ-2 ਵੀਜ਼ਾ ‘ਉਪਲਬਧ ਨਹੀਂ’ ਦੱਸਿਆ ਗਿਆ ਹੈ। ਰੁਜ਼ਗਾਰ ਆਧਾਰਤ ਤੀਜੀ ਤਰਜੀਹ ਜਾਂ ਈਬੀ-2 ਸ਼੍ਰੇਣੀ ਲਈ ਤਾਂ ਹੋਰ ਵੀ ਲੰਬਾ ਇੰਤਜ਼ਾਰ ਹੈ। ਇਸ ਸ਼੍ਰੇਣੀ ’ਚ 12 ਸਾਲ ਤੋਂ ਵੀ ਵੱਧ ਇੰਤਜ਼ਾਰ ਹੈ। ਇਸੇ ਤਰ੍ਹਾਂ ਨਿਵੇਸ਼ਕ ਸ਼੍ਰੇਣੀ ਈਬੀ-5 ਵੀ ਭਾਰਤ ਲਈ ਉਪਲਬਧ ਨਹੀਂ ਹੈ।ਈਬੀ-1 ਵਿਗਿਆਨ, ਕਲਾ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ’ਚ ਅਸਾਧਾਰਨ ਪ੍ਰਤਿਭਾ ਵਾਲੇ ਲੋਕਾਂ ਨੂੰ ਦਿੱਤਾ ਜਾਂਦਾ ਹੈ। ਇਸ ਨੂੰ ਆਇੰਸਟਾਈਨ ਵੀਜ਼ਾ ਵੀ ਕਿਹਾ ਜਾਂਦਾ ਹੈ। ਅਜਿਹੇ ਵੀਜ਼ਾ ਧਾਰਕਾਂ ਨੂੰ ਗ੍ਰੀਨ ਕਾਰਡ ਜਲਦੀ ਮਿਲ ਜਾਂਦਾ ਹੈ, ਜਿਸ ਨਾਲ ਅਮਰੀਕਾ ’ਚ ਸਥਾਈ ਤੌਰ ’ਤੇ ਵਸਣ ਅਤੇ ਕੰਮ ਕਰਨ ਦੀ ਇਜਾਜ਼ਤ ਮਿਲਦੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News