ਭ੍ਰਿਸ਼ਟਾਚਾਰ ਮਾਮਲਾ: ਸੀਬੀਆਈ ਨੂੰ DIG ਹਰਚਰਨ ਸਿੰਘ ਭੁੱਲਰ ਦਾ 14 ਦਿਨਾ ਨਿਆਂਇਕ ਰਿਮਾਂਡ ਮਿਲਿਆ

DIG Harcharan Singh Bhullar: ਸੀਬੀਆਈ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵੀਰਵਾਰ ਨੂੰ ਗ੍ਰਿਫ਼ਤਾਰ ਕੀਤੇ ਪੰਜਾਬ ਪੁਲੀਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਮੈਡੀਕਲ ਜਾਂਚ ਮਗਰੋਂ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਕੋਰਟ ਨੇ ਕੇਂਦਰੀ ਏਜੰਸੀ ਨੂੰ ਭੁੱਲਰ ਦਾ 14 ਦਿਨਾ ਨਿਆਂਇਕ ਰਿਮਾਂਡ ਦੇ ਦਿੱਤਾ ਹੈ।ਸੀਬੀਆਈ ਨੇ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਕੋਠੀ ’ਤੇ ਵੀਰਵਾਰ ਨੂੰ ਛਾਪਾ ਮਾਰਿਆ ਤੇ ਉਥੋਂ ਕਰੀਬ 5 ਕਰੋੜ ਰੁਪਏ ਦੀ ਨਕਦੀ ਅਤੇ ਡੇਢ ਕਿਲੋ ਸੋਨਾ ਜ਼ਬਤ ਕੀਤਾ। ਟੀਮ ਨੂੰ ਬੀਐਮਡਬਲਿਊ ਅਤੇ ਔਡੀ ਕਾਰਾਂ ਦੀਆਂ ਚਾਬੀਆਂ, ਪੰਜਾਬ ਵਿੱਚ ਕਈ ਜਾਇਦਾਦਾਂ ਦੇ ਦਸਤਾਵੇਜ਼, ਸਮਰਾਲਾ ਵਿੱਚ ਇੱਕ ਫਾਰਮ ਹਾਊਸ, 22 ਲਗਜ਼ਰੀ ਘੜੀਆਂ, 40 ਲਿਟਰ ਵਿਦੇਸ਼ੀ ਸ਼ਰਾਬ, ਇੱਕ ਡਬਲ-ਬੈਰਲ ਬੰਦੂਕ, ਪਿਸਤੌਲ, ਰਿਵਾਲਵਰ, ਏਅਰਗੰਨ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਵੀ ਮਿਲਿਆ।ਸੀਬੀਆਈ ਨੇ ਡੀਆਈਜੀ ਭੁੱਲਰ ਨੂੰ ਮੁਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰ ਨਰੇਸ਼ ਬੱਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਨੇ ਐਫਆਈਆਰ ਦਾ ਨਿਪਟਾਰਾ ਕਰਨ ਦੇ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਇਕ ਦਲਾਲ ਕ੍ਰਿਸ਼ਨੂ ਰਾਹੀਂ ਮੰਗੀ ਗਈ ਸੀ, ਜਿਸ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਛਾਪੇਮਾਰੀ ਦੌਰਾਨ, ਸੀਬੀਆਈ ਨੂੰ ਮਿਲੀ ਵੱਡੀ ਮਾਤਰਾ ਵਿੱਚ ਨਕਦੀ ਦਾ ਪਤਾ ਲਗਾਉਣ ਲਈ ਨੋਟ ਗਿਣਨ ਵਾਲੀਆਂ ਤਿੰਨ ਮਸ਼ੀਨਾਂ ਦੀ ਵਰਤੋਂ ਕੀਤੀ ਗਈ। ਏਜੰਸੀ ਨੇ ਕ੍ਰਿਸ਼ਨੂ ਤੋਂ 21 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ। ਅਧਿਕਾਰੀਆਂ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।ਐੱਫਆਈਆਰ ਅਨੁਸਾਰ, ਡੀਆਈਜੀ ਭੁੱਲਰ ਨੇ ‘ਸੇਵਾ ਪਾਣੀ’ ਦੇ ਨਾਮ ’ਤੇ ਕਾਰੋਬਾਰੀ ਨੂੰ ਮਹੀਨਾਵਾਰ ਭੁਗਤਾਨ ਕਰਨ ਲਈ ਕਿਹਾ ਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਧਮਕੀ ਦਿੱਤੀ। ਸ਼ਿਕਾਇਤ ਵਿੱਚ 11 ਅਕਤੂਬਰ ਨੂੰ ਸੈਕਟਰ 9ਡੀ ਮਾਰਕੀਟ, ਚੰਡੀਗੜ੍ਹ ਤੋਂ ਇੱਕ ਵਟਸਐਪ ਕਾਲ ਦੀ ਰਿਕਾਰਡਿੰਗ ਵੀ ਸ਼ਾਮਲ ਹੈ, ਜਿਸ ਵਿੱਚ ਭੁੱਲਰ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, ‘8 ਫੜਨੇ ਨੇ 8… ਚੱਲ ਜਿੰਨਾ ਦਿੰਦੈ ਨਾਲ ਨਾਲ ਫੜੀ ਚੱਲ, ਓਹਨੂ ਕਹਿਦੇ 8 ਕਰ ਦੇ ਪੂਰਾ।’’ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ ਨਵੰਬਰ 2024 ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਸਨ। ਉਹ ਪੰਜਾਬ ਦੇ ਸਾਬਕਾ ਡੀਜੀਪੀ ਐਮ.ਐਸ. ਭੁੱਲਰ ਦੇ ਪੁੱਤਰ ਹਨ। ਆਪਣੇ ਕਰੀਅਰ ਦੌਰਾਨ, ਉਹ ਪਟਿਆਲਾ ਰੇਂਜ ਦੇ ਡੀਆਈਜੀ, ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਅਤੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਵਜੋਂ ਸੇਵਾ ਨਿਭਾ ਚੁੱਕੇ ਹਨ।ਉਨ੍ਹਾਂ ਨੇ 2021 ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕੀਤੀ ਸੀ ਅਤੇ ਸੂਬਾ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News

Leave a Reply

Your email address will not be published. Required fields are marked *