ਮਮਦਾਨੀ ਨੂੰ ਮੇਰੇ ਨਾਲ ਚੰਗਾ ਬਣ ਕੇ ਰਹਿਣਾ ਚਾਹੀਦੈ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਦੇ ਜਿੱਤ ਦੇ ਭਾਸ਼ਣ ਨੂੰ ‘ਬਹੁਤ ਗੁੱਸੇ ਨਾਲ ਭਰਿਆ’ ਭਾਸ਼ਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸ਼ੁਰੂਆਤ ਮਾੜੀ ਹੈ ਅਤੇ ਜੇ ਉਹ ਵਾਸ਼ਿੰਗਟਨ ਦਾ ਸਤਿਕਾਰ ਨਹੀਂ ਕਰਦਾ ਤਾਂ ਉਸ ਦੇ ਸਫਲ ਹੋਣ ਦਾ ਕੋਈ ਮੌਕਾ ਨਹੀਂ।ਬੁੱਧਵਾਰ ਨੂੰ ਮਿਆਮੀ ਵਿੱਚ ਫੌਕਸ ਨਿਊਜ਼ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਜਦੋਂ ਮਮਦਾਨੀ ਦੇ ਜਿੱਤ ਦੇ ਭਾਸ਼ਣ ਬਾਰੇ ਪੁੱਛਿਆ ਗਿਆ, ਤਾਂ ਟਰੰਪ ਨੇ ਕਿਹਾ, “ਹਾਂ, ਮੈਂ ਸੋਚਿਆ ਕਿ ਇਹ ਬਹੁਤ ਗੁੱਸੇ ਭਰਿਆ ਭਾਸ਼ਣ ਸੀ, ਯਕੀਨਨ ਮੇਰੇ ਪ੍ਰਤੀ ਗੁੱਸੇ ਵਾਲਾ ਅਤੇ ਮੇਰਾ ਖਿਆਲ ਹੈ ਕਿ ਉਸ ਨੂੰ ਮੇਰੇ ਨਾਲ ਬਹੁਤ ਚੰਗਾ ਰਹਿਣਾ ਚਾਹੀਦਾ ਹੈ। ਤੁਸੀਂ ਜਾਣਦੇ ਹੋ, ਮੈਂ ਉਹ ਹਾਂ ਜਿਸਨੂੰ ਉਸ ਤੱਕ ਆਉਣ ਵਾਲੀਆਂ ਬਹੁਤ ਸਾਰੀਆਂ ਚੀਜ਼ਾਂ ਨੂੰ ਮਨਜ਼ੂਰੀ ਦੇਣੀ ਪੈਂਦੀ ਹੈ। ਇਸ ਲਈ ਉਸਦੀ ਸ਼ੁਰੂਆਤ ਮਾੜੀ ਹੋਈ ਹੈ।” ਆਪਣੇ ਜੋਸ਼ੀਲੇ ਭਾਸ਼ਣ ਵਿੱਚ, ਮਮਦਾਨੀ ਨੇ ਟਰੰਪ ਨੂੰ ਚੁਣੌਤੀ ਦਿੱਤੀ ਅਤੇ “ਸਿਆਸੀ ਰਾਜਵੰਸ਼” ਦੇ ਢਹਿ ਢੇਰੀ ਹੋਣ ਦਾ ਐਲਾਨ ਕੀਤਾ।

ਟਰੰਪ ਵੱਲੋਂ ਇਮੀਗ੍ਰੇਸ਼ਨ ’ਤੇ ਸਖ਼ਤੀ ਦੇ ਵਿਚਕਾਰ ਮਮਦਾਨੀ ਨੇ ਕਿਹਾ ਕਿ ਨਿਊਯਾਰਕ ਪਰਵਾਸੀਆਂ ਰਾਹੀਂ ਸ਼ਕਤੀ ਪ੍ਰਾਪਤ ਕਰੇਗਾ ਅਤੇ ਉਸ ਦੀ ਇਤਿਹਾਸਕ ਜਿੱਤ ਤੋਂ ਬਾਅਦ ਇਸਦੀ ਅਗਵਾਈ ਇੱਕ ਪਰਵਾਸੀ ਵੱਲੋਂ ਕੀਤੀ ਜਾਵੇਗੀ।

ਮਮਦਾਨੀ ਨੇ ਜ਼ੋਰਦਾਰ ਤਾੜੀਆਂ ਦੀ ਗੂੰਜ ਵਿੱਚ ਕਿਹਾ, “ਆਖਰਕਾਰ, ਜੇ ਕੋਈ ਕੌਮ ਨੂੰ ਡੋਨਲਡ ਟਰੰਪ ਨੂੰ ਹਰਾਉਣਾ ਸਿਖਾ ਸਕਦਾ ਹੈ, ਤਾਂ ਇਹ ਉਹ ਸ਼ਹਿਰ ਹੈ ਜਿਸ ਨੇ ਉਸ ਨੂੰ ਜਨਮ ਦਿੱਤਾ ਅਤੇ ਜੇਕਰ ਕਿਸੇ ਜ਼ਾਲਮ ਨੂੰ ਡਰਾਉਣ ਦਾ ਕੋਈ ਤਰੀਕਾ ਹੈ, ਤਾਂ ਉਹ ਉਨ੍ਹਾਂ ਹਾਲਾਤਾਂ ਨੂੰ ਖਤਮ ਕਰਨਾ ਹੈ ਜਿਨ੍ਹਾਂ ਨੇ ਉਸਨੂੰ ਸ਼ਕਤੀ ਇਕੱਠੀ ਕਰਨ ਦੀ ਇਜਾਜ਼ਤ ਦਿੱਤੀ।”

ਮਮਦਾਨੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ, ‘‘ਡੋਨਲਡ ਟਰੰਪ, ਕਿਉਂਕਿ ਮੈਂ ਜਾਣਦਾ ਹਾਂ ਕਿ ਤੁਸੀਂ ਦੇਖ ਰਹੇ ਹੋ, ਮੇਰੇ ਕੋਲ ਤੁਹਾਡੇ ਲਈ ਚਾਰ ਸ਼ਬਦ ਹਨ: ਆਵਾਜ਼ ਉੱਚੀ ਕਰ ਲਓ’’ ਅਤੇ ਕਈ ਟਿੱਪਣੀਆਂ ਕੀਤੀਆਂ।

ਜਦੋਂ ਟਰੰਪ ਨੂੰ ਮਮਦਾਨੀ ਦੇ ਤਿੱਖੇ ਹਮਲੇ ਦਾ ਜਵਾਬ ਦੇਣ ਲਈ ਕਿਹਾ ਗਿਆ, ਤਾਂ ਟਰੰਪ ਨੇ ਕਿਹਾ ਕਿ ਇਹ “ਅਸਲ ਵਿੱਚ ਉਸਦੇ ਲਈ ਇੱਕ ਬਹੁਤ ਖ਼ਤਰਨਾਕ ਬਿਆਨ” ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ

Read More »

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ

Read More »

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ

Read More »
ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ
21Jun

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ ਕਰਨ ਲਈ ਤਿਆਰ ਹੋਵੇਗਾ। ਏਆਰਵਾਈ…

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ
21Jun

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ ਗੱਲਬਾਤ ਅੱਗੇ ਨਹੀਂ ਵਧੇਗੀ।ਜਿਵੇਂ ਹੀ…

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ
21Jun

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 54 ਮੁਲਾਜ਼ਮ ਜ਼ਖ਼ਮੀ ਹੋ…

More News

Leave a Reply

Your email address will not be published. Required fields are marked *