‘ਮੁੱਖ ਮੰਤਰੀ ਸਿਹਤ ਯੋਜਨਾ’: ਵਿਧਾਇਕਾਂ ਤੇ ਵਜ਼ੀਰਾਂ ਦੇ ਦੋਵੇਂ ਹੱਥ ਲੱਡੂ

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕਰਨ ਮਗਰੋਂ ਵਿਧਾਇਕਾਂ/ਸਾਬਕਾ ਵਿਧਾਇਕਾਂ ਅਤੇ ਵਜ਼ੀਰਾਂ ਦੇ ਦੋਵੇਂ ਹੱਥ ਲੱਡੂ ਹਨ। ਹਾਲਾਂਕਿ, ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਬਾਸ਼ਿੰਦੇ ਨੂੰ ਮੈਡੀਕਲ ਸਹੂਲਤ ਲਈ ਕਵਰ ਕੀਤਾ ਹੈ ਪਰ ਵਿਧਾਇਕਾਂ/ਸਾਬਕਾ ਵਿਧਾਇਕਾਂ ਤੇ ਵਜ਼ੀਰਾਂ ਲਈ ਦੋਵੇਂ ਰਾਹ ਖੁੱਲ੍ਹੇ ਹਨ। ਉਹ ਪੁਰਾਣੇ ਨਿਯਮਾਂ ਤਹਿਤ ਪੰਜਾਬ ਵਿਧਾਨ ਸਭਾ ਤੋਂ ਵੀ ਮੈਡੀਕਲ ਖ਼ਰਚੇ ਦੇ ਬਿੱਲ ਲੈ ਸਕਣਗੇ ਜਾਂ ਫਿਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਵੀ ਖੁੱਲ੍ਹ ਹੋਵੇਗੀ। ਮਤਲਬ ਕਿ ਹੁਣ ਵਿਧਾਇਕਾਂ/ਸਾਬਕਾ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੈਡੀਕਲ ਸਹੂਲਤ ਲੈਣ ਲਈ ਪੁਰਾਣੀ ਵਿਵਸਥਾ ਛੱਡਣ ਦੀ ਜ਼ਰੂਰਤ ਨਹੀਂ ਹੈ।

ਲਗਪਗ ਮਹੀਨਾ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਹੈ। ਸੂਬੇ ਦੇ 65 ਲੱਖ ਪਰਿਵਾਰ ਦਾ ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਸਾਲਾਨਾ ਦਾ ਕਵਰ ਹੈ। ਪੰਜਾਬ ਦਾ ਹਰ ਵਸਨੀਕ ਇਸ ਸਕੀਮ ਤਹਿਤ ਆਉਂਦਾ ਹੈ। ਪੰਜਾਬ ਰਾਜ ਵਿਧਾਨ ਮੰਡਲ ਮੈਂਬਰਜ਼ (ਪੈਨਸ਼ਨ ਅਤੇ ਡਾਕਟਰੀ ਸਹੂਲਤਾਂ ਨਿਯਮ) ਐਕਟ 1977 ਅਨੁਸਾਰ ਪਹਿਲੀ ਜਨਵਰੀ 1998 ਤੋਂ 22 ਅਪਰੈਲ 2003 ਤੱਕ ਵਿਧਾਇਕਾਂ ਨੂੰ ਨਿਸ਼ਚਿਤ ਭੱਤਾ 250 ਰੁਪਏ ਪ੍ਰਤੀ ਮਹੀਨਾ ਮਿਲਦਾ ਰਿਹਾ ਹੈ। ਉਸ ਮਗਰੋਂ ਪੰਜਾਬ ਸਰਕਾਰ ਨੇ 20 ਫਰਵਰੀ 2004 ਨੂੰ ਵਿਧਾਇਕਾਂ ਨੂੰ ਖੁੱਲ੍ਹਾ ਮੈਡੀਕਲ ਭੱਤਾ ਦੇਣ ਦਾ ਫ਼ੈਸਲਾ ਲਿਆ ਸੀ। ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੇ ਇਲਾਜ ਲਈ ਇਸ ਐਕਟ ਤਹਿਤ ਮੈਡੀਕਲ ਖ਼ਰਚੇ ਦੀ ਕੋਈ ਸੀਮਾ ਨਹੀਂ ਹੈ। ਇਸ ਐਕਟ ਤਹਿਤ ਮੌਜੂਦਾ ਸਮੇਂ ਹਰ ਵਿਧਾਇਕ ਅਤੇ ਉਸ ਦੇ ਚਾਰ ਆਸ਼ਰਿਤ ਪਰਵਾਰਿਕ ਮੈਂਬਰ ਵੀ ਮੈਡੀਕਲ ਭੱਤਾ ਲੈਣ ਦੇ ਹੱਕਦਾਰ ਹਨ। ‘ਆਪ’ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਤਿੰਨ ਵਰ੍ਹਿਆਂ ਦੌਰਾਨ ਵਿਧਾਇਕ 66.38 ਲੱਖ ਰੁਪਏ ਦਾ ਮੈਡੀਕਲ ਖ਼ਰਚ ਵਸੂਲ ਚੁੱਕੇ ਹਨ, ਜੋ ਸਾਲਾਨਾ ਔਸਤਨ 22 ਲੱਖ ਰੁਪਏ ਬਣਦਾ ਹੈ। ਸਾਲ 2007-08 ਤੋਂ 2018-19 ਤੱਕ ਵਿਧਾਇਕਾਂ ਦਾ ਔਸਤਨ ਸਾਲਾਨਾ ਮੈਡੀਕਲ ਖਰਚਾ 56.72 ਲੱਖ ਰੁਪਏ ਹੈ। ਸਾਲ 2012-13 ਤੋਂ 2021-22 ਤੱਕ ਦਾ ਵਿਧਾਇਕਾਂ ਦਾ ਮੈਡੀਕਲ ਬਿੱਲ ਸਾਲਾਨਾ ਔਸਤਨ 28.77 ਲੱਖ ਰੁਪਏ ਰਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸਲਾਮਤੀ ਕੌਂਸਲ: ਪੱਛਮੀ ਕਿਨਾਰੇ ਬਾਰੇ ਯੋਜਨਾਵਾਂ ਦੀ ਨਿਖੇਧੀ

ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਦੇ ਮੈਂਬਰਾਂ ਨੇ ਅੱਜ ਗਾਜ਼ਾ ਜੰਗਬੰਦੀ ਸਮਝੌਤੇ ਨੂੰ ਸਥਾਈ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਛਮੀ

Read More »
ਕੈਨੇਡਾ: ਕਾਰਨੀ ਸਰਕਾਰ ਬਹੁਮਤ ਨੇੜੇ ਪੁੱਜੀ
19Feb

ਕੈਨੇਡਾ: ਕਾਰਨੀ ਸਰਕਾਰ ਬਹੁਮਤ ਨੇੜੇ ਪੁੱਜੀ

ਕੈਨੇਡਾ ਦੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਘੱਟਗਿਣਤੀ ਲਿਬਰਲ ਪਾਰਟੀ ਦੀ ਸਰਕਾਰ ਬਹੁਮਤ ਨੇੜੇ ਢੁੱਕਦੀ ਜਾ ਰਹੀ ਹੈ। ਕੰਜ਼ਰਵੇਟਿਵ ਪਾਰਟੀ ਦੇ ਇੱਕ ਹੋਰ ਸੰਸਦ ਮੈਂਬਰ ਦੇ ਪਾਰਟੀ ਬਦਲਣ ਦੇ ਐਲਾਨ…

ਭਾਰਤ-ਇਜ਼ਰਾਈਲ ਵਿਚਾਲੇ ਸਹਿਮਤੀ ਪੱਤਰਾਂ ’ਤੇ ਦਸਤਖ਼ਤ
19Feb

ਭਾਰਤ-ਇਜ਼ਰਾਈਲ ਵਿਚਾਲੇ ਸਹਿਮਤੀ ਪੱਤਰਾਂ ’ਤੇ ਦਸਤਖ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਮਹੀਨੇ ਹੋਣ ਵਾਲੇ ਦੌਰੇ ਤੋਂ ਪਹਿਲਾਂ ਭਾਰਤ ਤੇ ਇਜ਼ਰਾਈਲ ਨੇ ਰੱਖਿਆ ਸਬੰਧਾਂ ਦੀ ਮਜ਼ਬੂਤੀ ਲਈ ਸਹਿਮਤੀ ਪੱਤਰਾਂ (ਐੱਮ ਓ ਯੂ) ’ਤੇ ਦਸਤਖ਼ਤ ਕੀਤੇ ਹਨ।…

ਸਲਾਮਤੀ ਕੌਂਸਲ: ਪੱਛਮੀ ਕਿਨਾਰੇ ਬਾਰੇ ਯੋਜਨਾਵਾਂ ਦੀ ਨਿਖੇਧੀ
19Feb

ਸਲਾਮਤੀ ਕੌਂਸਲ: ਪੱਛਮੀ ਕਿਨਾਰੇ ਬਾਰੇ ਯੋਜਨਾਵਾਂ ਦੀ ਨਿਖੇਧੀ

ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਦੇ ਮੈਂਬਰਾਂ ਨੇ ਅੱਜ ਗਾਜ਼ਾ ਜੰਗਬੰਦੀ ਸਮਝੌਤੇ ਨੂੰ ਸਥਾਈ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਛਮੀ ਕਿਨਾਰੇ ਵਿੱਚ ਕੰਟਰੋਲ ਵਧਾਉਣ ਦੀਆਂ…