India-US Trade: ਅਮਰੀਕਾ ਨਾਲ ਹੋਏ ਇੱਕ ਵੱਡੇ ਵਪਾਰਕ ਸਮਝੌਤੇ ਤਹਿਤ ਭਾਰਤ ਹੁਣ ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਸੀਮਤ ਕਰੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੀਤੇ ਗਏ ਐਲਾਨ ਅਨੁਸਾਰ, ਭਾਰਤ ਰੂਸੀ ਤੇਲ ਦੀ ਖਰੀਦ ਬੰਦ ਕਰਨ ਅਤੇ ਅਮਰੀਕਾ ਤੋਂ ਊਰਜਾ, ਤਕਨਾਲੋਜੀ ਅਤੇ ਖੇਤੀਬਾੜੀ ਉਤਪਾਦਾਂ ਦੀ ਖਰੀਦ ਵਧਾਉਣ ਲਈ ਸਹਿਮਤ ਹੋ ਗਿਆ ਹੈ।
ਇਸ ਦੇ ਬਦਲੇ ਅਮਰੀਕਾ ਨੇ ਭਾਰਤੀ ਨਿਰਯਾਤ ’ਤੇ ਲੱਗਣ ਵਾਲੇ ਟੈਰਿਫ (Tariff) ਨੂੰ 25 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਰੂਸੀ ਤੇਲ ਖਰੀਦਣ ਕਾਰਨ ਭਾਰਤ ’ਤੇ ਲਗਾਇਆ ਗਿਆ 25 ਫੀਸਦ ਦਾ ਵਾਧੂ ਟੈਰਿਫ (Punitive Tariff) ਵੀ ਹਟਾ ਲਿਆ ਗਿਆ ਹੈ, ਜਿਸ ਨਾਲ ਭਾਰਤ ਨੂੰ ਵੱਡੀ ਰਾਹਤ ਮਿਲੇਗੀ।










