ਰੂਸ ਨੇ ਯੂਕਰੇਨ ਦੇ ਊਰਜਾ ਢਾਂਚੇ ਨੂੰ ਨਿਸ਼ਾਨਾ ਬਣਾਇਆ

ਰੂਸ ਨੇ ਇਕ ਵਾਰ ਮੁੜ ਡਰੋਨਾਂ ਤੇ ਮਿਜ਼ਾਈਲਾਂ ਰਾਹੀਂ ਵੱਡੀ ਪੱਧਰ ’ਤੇ ਹਮਲਾ ਕਰ ਕੇ ਯੂਕਰੇਨ ਦੇ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਜਿਸ ਕਰ ਕੇ ਅੱਜ ਸਮੁੱਚੇ ਦੇਸ਼ ਵਿੱਚ ਬਿਜਲੀ ਬੰਦ ਹੋ ਗਈ। ਯੂਕਰੇਨ ਦੇ ਪ੍ਰਧਾਨ ਮੰਤਰੀ ਨੇ ਰੂਸ ਦੀ ਇਸ ਰਣਨੀਤੀ ਨੂੰ ‘ਊਰਜਾ ਅਤਿਵਾਦ’ ਦੱਸਿਆ। ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ ਦੋ ਜਣਿਆਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਹੱਡ ਚੀਰਵੀਂ ਠੰਢ ਸ਼ੁਰੂ ਹੋਣ ਦੇ ਨਾਲ ਹੀ ਰੂਸ ਯੂਕਰੇਨ ਦੇ ਊਰਜਾ ਢਾਂਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਨੇ ਹਮਲੇ ਵਿੱਚ 650 ਤੋਂ ਜ਼ਿਆਦਾ ਡਰੋਨ ਅਤੇ ਵੱਖ-ਵੱਖ ਤਰ੍ਹਾਂ ਦੀਆਂ 50 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਯੂਕਰੇਨ ਦੇ ਸ਼ਹਿਰ ਪਾਣੀ, ਸੀਵਰੇਜ ਅਤੇ ‘ਹੀਟਿੰਗ ਸਿਸਟਮ’ ਚਲਾਉਣ ਲਈ ਕੇਂਦਰੀਕ੍ਰਿਤ ਜਨਤਕ ਬੁਨਿਆਦੀ ਢਾਂਚੇ ਦਾ ਇਸਤੇਮਾਲ ਕਰਦੇ ਹਨ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਇਹ ਕੰਮ ਨਹੀਂ ਕਰ ਸਕਦੇ।ਯੂਕਰੇਨ ਦੀ ਪ੍ਰਧਾਨ ਮੰਤਰੀ ਯੂਲੀਆ ਸਵਿਰੀਡੈਂਕੋ ਨੇ ਕਿਹਾ, ‘‘ਰੂਸ ਆਪਣਾ ਊਰਜਾ ਅਤਿਵਾਦ ਜਾਰੀ ਰੱਖ ਰਿਹਾ ਹੈ ਅਤੇ ਸਰਦੀਆਂ ਸ਼ੁਰੂ ਹੁੰਦੇ ਹੀ ਯੂਕਰੇਨ ਵਾਸੀਆਂ ਦੀ ਜ਼ਿੰਦਗੀ ਅਤੇ ਵੱਕਾਰ ’ਤੇ ਹਮਲਾ ਕਰ ਰਿਹਾ ਹੈ। ਉਸ ਦਾ ਟੀਚਾ ਯੂਕਰੇਨ ਨੂੰ ਹਨੇਰੇ ਵਿੱਚ ਡੋਬਣ ਦਾ ਹੈ। ਸਾਡਾ ਟੀਚਾ ਰੋਸ਼ਨੀ ਬਰਕਰਾਰ ਰੱਖਣਾ ਹੈ। ਇਸ ਅਤਿਵਾਦ ਨੂੰ ਰੋਕਣ ਲਈ, ਯੂਕਰੇਨ ਨੂੰ ਹੋਰ ਵਧੇਰੇ ਹਵਾਈ ਰੱਖਿਆ ਪ੍ਰਣਾਲੀਆਂ, ਮਾਸਕੋ ਖ਼ਿਲਾਫ਼ ਸਖ਼ਤ ਪਾਬੰਦੀਆਂ ਅਤੇ ਰੂਸ ’ਤੇ ਜ਼ਿਆਦਾ ਤੋਂ ਜ਼ਿਆਦਾ ਦਬਾਅ ਬਣਾਉਣ ਦੀ ਲੋੜ ਹੈ।’’ਦੱਖਣੀ ਜ਼ਾਪੋਰੀਜ਼ਿਆ ਖੇਤਰ ਵਿੱਚ ਹਮਲਿਆਂ ਕਾਰਨ ਇਕ ਦੋ ਸਾਲਾ ਬੱਚੀ ਸਣੇ 17 ਲੋਕ ਜ਼ਖ਼ਮੀ ਹੋ ਗਏ। ਖੇਤਰੀ ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਦਲ ਦੇ ਅਮਲੇ ਨੇ ਹਮਲਿਆਂ ਕਾਰਨ ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ’ਚੋਂ ਇਕ ਜਣੇ ਨੂੰ ਬਾਹਰ ਕੱਢ ਲਿਆ ਪਰ ਉਹ ਬਚ ਨਹੀਂ ਸਕਿਆ। ਇਸ ਦੌਰਾਨ ਪੋਲੈਂਡ ਦੀ ਸਰਹੱਦ ਨਾਲ ਲੱਗਦੇ ਲਵੀਵ ਖੇਤਰ ਵਿੱਚ ਦੋ ਊਰਜਾ ਪਲਾਂਟ ਨੁਕਸਾਨੇ ਗਏ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *