ਲੇਹ ਬੰਦ ਦੌਰਾਨ ਹਿੰਸਾ, 4 ਹਲਾਕ

ਲੱਦਾਖ ਦੇ ਲੇਹ ਕਸਬੇ ’ਚ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ ’ਚ ਚਾਰ ਵਿਅਕਤੀ ਮਾਰੇ ਗਏ ਅਤੇ 59 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 22 ਜਵਾਨ ਸ਼ਾਮਲ ਹਨ। ਹਿੰਸਾ ਫੈਲਣ ਕਾਰਨ ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਜ਼ਿਲ੍ਹੇ ’ਚ ਇਹਤਿਆਤ ਵਜੋਂ ਕਰਫਿਊ ਲਗਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੇਹ ਅਪੈਕਸ ਬਾਡੀ ਨੇ ਲੱਦਾਖ ਨੂੰ ਸੂਬੇ ਦਾ ਦਰਜਾ ਦੇਣ ਅਤੇ ਛੇਵੀਂ ਸੂਚੀ ਦੇ ਵਿਸਥਾਰ ਲਈ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਹਿੰਸਾ ਦੀਆਂ ਘਟਨਾਵਾਂ ਮਗਰੋਂ ਭੁੱਖ ਹੜਤਾਲ ’ਤੇ ਬੈਠੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ ਆਪਣਾ ਵਰਤ ਤੋੜ ਦਿੱਤਾ। ਕੇਂਦਰ ਨੇ ਕਿਹਾ ਕਿ ਵਾਂਗਚੁਕ ਦੇ ਭੜਕਾਊ ਬਿਆਨਾਂ ਕਾਰਨ ਲੇਹ ’ਚ ਹਾਲਾਤ ਵਿਗੜੇ ਹਨ। ਅਧਿਕਾਰੀਆਂ ਨੇ ਕਿਹਾ ਕਿ ਭੀੜ ਵੱਲੋਂ ਭਾਜਪਾ ਦੇ ਇਕ ਦਫ਼ਤਰ ਅਤੇ ਲੇਹ ਕਾਊਂਸਿਲ ਸਕੱਤਰੇਤ ਨੂੰ ਅੱਗ ਹਵਾਲੇ ਕਰਨ ਦਿੱਤਾ ਗਿਆ ਅਤੇ ਕਈ ਵਾਹਨਾਂ ’ਤੇ ਹਮਲੇ ਕੀਤੇ ਗਏ ਜਿਸ ਮਗਰੋਂ ਹਾਲਾਤ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਗੋਲੀਆਂ ਚਲਾਉਣੀਆਂ ਪਈਆਂ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਚਾਰ ਵਿਅਕਤੀ ਪੁਲੀਸ ਫਾਇਰਿੰਗ ’ਚ ਮਾਰੇ ਗਏ ਹਨ। ਲੱਦਾਖ ਦੀ ਰਾਜਧਾਨੀ ’ਚ ਮੁਕੰਮਲ ਬੰਦ ਦੇਖਿਆ ਗਿਆ ਅਤੇ ਇਸ ਦੌਰਾਨ ਆਸਮਾਨ ’ਚ ਅੱਗ ਦੀਆਂ ਲਪਟਾਂ ਅਤੇ ਸੰਘਣਾ ਧੂੰਆਂ ਦੂਰੋਂ ਹੀ ਦੇਖਿਆ ਜਾ ਸਕਦਾ ਸੀ। ਪੁਲੀਸ ਵੱਲੋਂ 35 ਦਿਨਾਂ ਦੀ ਭੁੱਖ ਹੜਤਾਲ ’ਤੇ ਬੈਠੇ 15 ਵਿਅਕਤੀਆਂ ’ਚੋਂ ਦੋ ਨੂੰ ਮੰਗਲਵਾਰ ਸ਼ਾਮ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕੀਤੇ ਜਾਣ ਤੋਂ ਲੋਕ ਭੜਕ ਗਏ ਅਤੇ ਲੱਦਾਖ ਅਪੈਕਸ ਬਾਡੀ ਦੇ ਯੂਥ ਵਿੰਗ ਨੇ ਅੱਜ ਬੰਦ ਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਲੇਹ ’ਚ ਭੁੱਖ ਹੜਤਾਲ ’ਤੇ ਬੈਠੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਹਿੰਸਾ ’ਤੇ ਦੁੱਖ ਜਤਾਉਂਦਿਆਂ ਅੱਜ ਆਪਣਾ ਵਰਤ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਹਾਲਾਤ ਗੰਭੀਰ ਹਨ ਅਤੇ ਨੌਜਵਾਨਾਂ ’ਚ ਗੁੱਸਾ ਹੈ। ਆਨਲਾਈਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਂਗਚੁਕ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨਾਂ ਦਾ ਕੋਈ ਨਤੀਜਾ ਨਾ ਨਿਕਲਣ ਕਾਰਨ ਨੌਜਵਾਨਾਂ ’ਚ ਨਿਰਾਸ਼ਾ ਫੈਲ ਰਹੀ ਹੈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਲੱਦਾਖ ਦੇ ਲੇਹ ਜ਼ਿਲ੍ਹੇ ’ਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਦੀ ਧਾਰਾ 163 ਲਾਗੂ ਕਰਕੇ ਪੰਜ ਜਾਂ ਉਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਸੀ। ਲੇਹ ਜ਼ਿਲ੍ਹਾ ਮੈਜਿਸਟਰੇਟ ਰੋਮਿਲ ਸਿੰਘ ਡੋਂਕ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਹੁਕਮ ਅਦੂਲੀ ਕਰਨ ’ਤੇ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ, ਮਾਰਚ ਜਾਂ ਪ੍ਰਦਰਸ਼ਨਾਂ ਲਈ ਯੋਗ ਅਥਾਰਿਟੀ ਤੋਂ ਲਿਖਤੀ ਮਨਜ਼ੂਰੀ ਲੈਣੀ ਪਵੇਗੀ।

ਹਿੰਸਾ ਦੀਆਂ ਘਟਨਾਵਾਂ ਅੱਖਾਂ ਖੋਲ੍ਹਣ ਵਾਲੀਆਂ: ਉਮਰ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਲੇਹ ਦੇ ਹਾਲਾਤ ਅੱਖਾਂ ਖੋਲ੍ਹਣ ਵਾਲੇ ਹਨ ਕਿ ਜੰਮੂ ਕਸ਼ਮੀਰ ’ਚ ਸੂਬੇ ਦਾ ਦਰਜਾ ਨਾ ਦਿੱਤੇ ਜਾਣ ’ਤੇ ਲੋਕ ਕਿਵੇਂ ਮਹਿਸੂਸ ਕਰਦੇ ਹਨ। ਲੇਹ ’ਚ ਹਿੰਸਾ ਦੀਆਂ ਘਟਨਾਵਾਂ ਮਗਰੋਂ ਉਮਰ ਨੇ ‘ਐਕਸ’ ’ਤੇ ਕਿਹਾ ਕਿ ਹੁਣ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਹੋਏ ਧੋਖੇ ਅਤੇ ਨਿਰਾਸ਼ਾ ਦੇ ਆਲਮ ਨੂੰ ਸਮਝਿਆ ਜਾ ਸਕਦਾ ਹੈ। ਸਾਬਕਾ ਮੁੱਖ ਮੰਤਰੀ ਅਤੇ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਲੱਦਾਖ ਦੇ ਹਾਲਾਤ ਨੂੰ ਦੇਖਦਿਆਂ ਕੇਂਦਰ ਨੂੰ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…

Leave a Reply

Your email address will not be published. Required fields are marked *