ਲੇਹ ਵਿਚ ਸਵੇਰੇ 10 ਵਜੇ ਤੋਂ ਚਾਰ ਘੰਟਿਆਂ ਲਈ ਕਰਫਿਊ ’ਚ ਢਿੱਲ, ਇੰਟਰਨੈੱਟ ਸੇਵਾਵਾਂ ਅਜੇ ਵੀ ਮੁਅੱਤਲ

ਸਥਾਨਕ ਪ੍ਰਸ਼ਾਸਨ ਨੇ ਲੇਹ ਵਿਚ ਪਿਛਲੇ ਇਕ ਹਫ਼ਤੇ ਤੋਂ ਜਾਰੀ ਕਰਫਿਊ ਵਿਚ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਚਾਰ ਘੰਟਿਆਂ ਲਈ ਛੋਟ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਇਸ ਅਰਸੇ ਦੌਰਾਨ ਆਪਣੀ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਲੇਹ ਸ਼ਹਿਰ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ, ਅਤੇ ਕਾਰਗਿਲ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ ਹੋਰ ਪ੍ਰਮੁੱਖ ਹਿੱਸਿਆਂ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਵਾਲੇ ਹੁਕਮ ਅਜੇ ਵੀ ਲਾਗੂ ਹਨ।

ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ 24 ਸਤੰਬਰ ਨੂੰ ਹੋਈਆਂ ਵਿਆਪਕ ਝੜਪਾਂ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਚਾਰ ਲੋਕਾਂ, ਜਿਨ੍ਹਾਂ ਵਿਚ ਇੱਕ ਸੇਵਾਮੁਕਤ ਫੌਜੀ ਵੀ ਸ਼ਾਮਲ ਸੀ, ਦੇ ਅੰਤਿਮ ਸੰਸਕਾਰ ਤੋਂ ਥੋੜ੍ਹੀ ਦੇਰ ਬਾਅਦ, ਸੋਮਵਾਰ ਸ਼ਾਮੀਂ 4 ਵਜੇ ਤੋਂ ਕਰਫਿਊ ਵਿਚ ਦੋ ਘੰਟਿਆਂ ਲਈ ਛੋਟ ਦਿੱਤੀ ਗਈ ਸੀ। ਇਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਕਰਫਿਊ ਵਾਲੇ ਇਲਾਕਿਆਂ ਵਿਚ ਛੋਟ ਦੇਣ ਦਾ ਫੈਸਲਾ ਹਾਲਾਤ ਮੁਤਾਬਕ ਲਿਆ ਜਾਵੇਗਾ। ਲੇਹ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਲਾਮ ਮੁਹੰਮਦ ਨੇ ਕਰਫਿਊ ਵਿਚ ਢਿੱਲ ਦੇ ਅਰਸੇ ਦੌਰਾਨ ਖਾਣ ਪੀਣ ਵਾਲੀਆਂ, ਕਰਿਆਨੇ, ਜ਼ਰੂਰੀ ਸੇਵਾਵਾਂ, ਹਾਰਡਵੇਅਰ ਤੇ ਸਬਜ਼ੀ ਵਾਲੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਕਿਹਾ, ‘‘ਪਿਛਲੇ ਬੁੱਧਵਾਰ ਨੂੰ ਹੋਈ ਹਿੰਸਾ ਨੂੰ ਛੱਡ ਕੇ, ਹਾਲ ਦੀ ਘੜੀ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ। ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲੀਸ ਅਤੇ ਨੀਮ ਫੌਜੀ ਬਲਾਂ ਨੂੰ ਭਾਰੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ।’’ ਉਪ ਰਾਜਪਾਲ ਕਵਿੰਦਰ ਗੁਪਤਾ ਲਗਪਗ ਰੋਜ਼ਾਨਾ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਹਨ। ਸੋਮਵਾਰ ਨੂੰ, ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ, ‘‘ਮੈਂ ਸਮਾਜ ਦੇ ਸਾਰੇ ਵਰਗਾਂ ਨੂੰ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਸਮਾਜ-ਵਿਰੋਧੀ ਅਤੇ ਰਾਸ਼ਟਰ-ਵਿਰੋਧੀ ਅਨਸਰਾਂ ਦੇ ਮਨਸੂਬਿਆਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਾ ਹਾਂ। ਪ੍ਰਸ਼ਾਸਨ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਤਰੱਕੀ ਨੂੰ ਯਕੀਨੀ ਬਣਾਏਗਾ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *