ਵਿਧਾਨ ਸਭਾ ਵਿਸ਼ੇਸ਼ ਇਜਲਾਸ: ਵਿਧਾਇਕ ਗਿਆਸਪੁਰਾ ਮਜ਼ਦੂਰਾਂ ਦੇ ਪੱਤਰਾਂ ਦੀ ਗੱਠ ਲੈ ਕੇ ਪੁੱਜੇ 

ਮਨਰੇਗਾ (MGNREGA) ਵਿੱਚ ਹੋਏ ਬਦਲਾਅ ਦੇ ਪ੍ਰਭਾਵਾਂ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸੈਸ਼ਨ ਦੌਰਾਨ ਸਰਕਾਰ ਸਦਨ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕਰੇਗੀ, ਜਿਸ ਵਿੱਚ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ ਕਿ ਮਨਰੇਗਾ ਦੇ ਢਾਂਚੇ ਨੂੰ ਮੰਗ-ਅਧਾਰਤ, ਅਧਿਕਾਰ-ਅਧਾਰਤ ਅਤੇ ਪੂਰੀ ਤਰ੍ਹਾਂ ਕੇਂਦਰ ਦੁਆਰਾ ਸਪਾਂਸਰ ਰੱਖਿਆ ਜਾਵੇ। ਇਸ ਦੇ ਨਾਲ ਹੀ ‘ਵੀਬੀ ਜੀ ਰਾਮ ਜੀ’ (VB G RAM G) ਐਕਟ ਦੀਆਂ ਮੱਦਾਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਜਾਣੀ ਹੈ, ਕਿਉਂਕਿ ਸਰਕਾਰ ਅਨੁਸਾਰ ਇਹ ਰਾਜਾਂ ‘ਤੇ ਬੇਲੋੜਾ ਵਿੱਤੀ ਬੋਝ ਪਾਉਂਦਾ ਹੈ ਅਤੇ ਪੇਂਡੂ ਮਜ਼ਦੂਰਾਂ ਦੇ ਰੁਜ਼ਗਾਰ ਦੇ ਅਧਿਕਾਰ ਨੂੰ ਕਮਜ਼ੋਰ ਕਰਦਾ ਹੈ।

ਇਸ ਵਿਸ਼ੇਸ਼ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਤਿੰਨ ਅਹਿਮ ਬਿੱਲ ਵੀ ਪੇਸ਼ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚ ਪੰਜਾਬ ਆਬਾਦੀ ਦੇਹ (ਮਾਲਕੀ ਰਿਕਾਰਡ) ਸੋਧ ਬਿੱਲ, ਭਾਰਤੀ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ ਅਤੇ ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ-2025 ਸ਼ਾਮਲ ਹਨ। ਇਹ ਸੈਸ਼ਨ ਕਾਫੀ ਹੰਗਾਮੇ ਭਰਿਆ ਰਹਿਣ ਦੀ ਉਮੀਦ ਹੈ, ਕਿਉਂਕਿ ਆਪ, ਕਾਂਗਰਸ ਅਤੇ ਅਕਾਲੀ ਦਲ ਦੇ ਵਿਧਾਇਕ ਸੋਧੇ ਹੋਏ ਐਕਟ ਨੂੰ ਲੈ ਕੇ ਭਾਜਪਾ ਨੂੰ ਘੇਰਨ ਦੀ ਤਿਆਰੀ ਵਿੱਚ ਹਨ, ਜਦਕਿ ਭਾਜਪਾ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਚਰਚਾ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ’ਚ ਸਾਰੀਆਂ ਰਾਜਸੀ ਧਿਰਾਂ ਦੀ ਮੁਕੰਮਲ ਹਾਜ਼ਰੀ ਰਹਿਣ ਦੀ ਸੰਭਾਵਨਾ ਹੈ। ਕਿਉਂਕਿ ਪਾਣੀਆਂ ਦਾ ਮੁੱਦਾ ਜਿੱਥੇ ਪੰਜਾਬ ਦੀ ਹੋਂਦ ਨਾਲ ਜੁੜਿਆ ਹੋਇਆ ਹੈ, ਉੱਥੇ ਸਿਆਸੀ ਪਾਰਟੀਆਂ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਸੈਸ਼ਨ ’ਚੋਂ ਗ਼ੈਰ-ਹਾਜ਼ਰ ਰਹਿਣਾ ਵਾਰਾ ਵੀ ਨਹੀਂ ਖਾਂਦਾ।ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਮਗਨੇਗਾ ਬਦਲੇ ਲਿਆਂਦੇ ਜੀ ਰਾਮ ਜੀ ਕਾਨੂੰਨ ਰਾਹੀਂ ਪਿਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪਰ ਪੰਜਾਬ ਸਰਕਾਰ ਵੱਲੋਂ ਵੀ ਇਸ ਵੱਡੇ ਮੁੱਦੇ ’ਤੇ ਸਿਰਫ ਇੱਕ ਦਿਨ ਦਾ ਸੈਸ਼ਨ ਸੱਦਿਆ ਜਾਣਾ ਨਾਕਾਫੀ ਹੈ ਅਤੇ ਸਰਕਾਰ ਨੂੰ ਲੰਮਾ ਸੈਸ਼ਨ ਬੁਲਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੋਰਨਾਂ ਵੱਡੇ ਮੁੱਦਿਆਂ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ

Read More »

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ।

Read More »
ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ
31Dec

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ…

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼
31Dec

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ…