ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ । ਇਸ ਮੌਕੇ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਜਿੰਦਾ ਤੇ ਭਾਈ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾ ਸਿਜਦਾ ਕਰਦੀ ਹੈ।

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਸੁਰਜੀਤ ਕੌਰ ਤੇ ਭਾਈ ਨਿਰਮਲ ਸਿੰਘ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਦਲਜੀਤ ਸਿੰਘ ਬਿੱਟੂ, ਕਰਨੈਲ ਸਿੰਘ ਪੀਰਮੁਹੰਮਦ, ਜਰਨੈਲ ਸਿੰਘ ਸਖੀਰਾ, ਬੇਅੰਤ ਸਿੰਘ ਖਿਆਲਾ, ਹਰਬੀਰ ਸਿੰਘ ਸੰਧੂ ਆਦਿ ਹਾਜ਼ਰ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

Read More »

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ

Read More »
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
13Mar

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…

ਪੰਜਾਬ ਵਿੱਚ ਗੈਸ ਸੰਕਟ ਵਧਿਆ
13Mar

ਪੰਜਾਬ ਵਿੱਚ ਗੈਸ ਸੰਕਟ ਵਧਿਆ

ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
13Mar

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…

More News

Leave a Reply

Your email address will not be published. Required fields are marked *