ਹਾਈ ਕੋਰਟ ਦਾ ਫ਼ੈਸਲਾ ‘ਆਪ’ ਸਰਕਾਰ ਦੇ ਮੂੰਹ ‘ਤੇ ਚਪੇੜ : ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਹਿੰਗਾਈ ਭੱਤੇ ਬਾਰੇ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਡੀਏ ਜਾਰੀ ਕਰਨ ਦੇ ਦਿੱਤੇ ਹੁਕਮ ‘ਆਪ’ ਸਰਕਾਰ ਦੇ ਮੂੰਹ ’ਤੇ ਚਪੇੜ ਹਨ। ਪਿਛਲੇ ਲੰਬੇ ਸਮੇਂ ਤੋਂ ਸਰਕਾਰ ਨੇ ਡੀਏ ਦਾ ਭੁਗਤਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਸੇ ਸਰਕਾਰ ਨੇ ਉਨ੍ਹਾਂ ਦੇ ਰਾਹਾਂ ਵਿਚ ਕੰਡੇ ਵਿਛਾ ਦਿੱਤੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਤੇ ਗਾਰੰਟੀਆਂ ਦਿੱਤੀਆਂ ਸਨ। ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪੁੱਜੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਸੀ। ਅੱਜ ਹਕੀਕਤ ਇਹ ਹੈ ਕਿ ਉਹੀ ਸਰਕਾਰ ਆਪਣੇ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਬੈਠੀ ਹੈ। ਢਿੱਲੋਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਇਹ ਮੰਨ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਤੇ ਵੱਧ ਮੁਲਾਜ਼ਮ-ਪੱਖੀ ਹਨ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ 42 ਫ਼ੀਸਦੀ ਡੀਏ ਦੇਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ’ਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News