100 ਕਰੋੜ ਰੁਪਏ ਨਾਲ ਪਿੰਡਾਂ ਦੀ ਕੀਤੀ ਜਾਵੇਗੀ ਸਫ਼ਾਈ, 11 ਦਿਨਾਂ ‘ਚ ਕੰਮ ਹੋਵੇਗਾ ਪੂਰਾ; 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਵੇਗੀ ਸ਼ੁਰੂ

ਚੰਡੀਗੜ੍ਹ: ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਹੁਣ ਲਗਪਗ 2300 ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾਣ ਵਾਲੇ ਕੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸਰਕਾਰ ਹਰ ਪਿੰਡ ਵਿੱਚ ਜੇ.ਸੀ.ਬੀ., ਲੇਬਰ ਦਾ ਪ੍ਰਬੰਧ ਕਰੇਗੀ। ਸਰਕਾਰ ਹਰ ਪਿੰਡ ਦੀ ਸਫ਼ਾਈ ਕਰਵਾਏਗੀ। ਮਾਨ ਨੇ ਕਿਹਾ ਕਿ ਇਸ ਕੰਮ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਪਹਿਲਾਂ ਸਾਰੇ ਪਿੰਡਾਂ ਨੂੰ 1 ਲੱਖ ਰੁਪਏ ਦੀ ਟੋਕਨ ਮਨੀ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਜਿੰਨੀ ਰਕਮ ਦੀ ਲੋੜ ਹੋਵੇਗੀ, ਦਿੱਤੀ ਜਾਵੇਗੀ।

ਹੜ੍ਹ ਵਿੱਚ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਪ੍ਰਬੰਧ ਕੀਤੇ ਗਏ ਹਨ। ਸਾਰੇ ਪਿੰਡਾਂ ਵਿੱਚ ਫੌਗਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 24 ਸਤੰਬਰ ਤੱਕ ਪੂਰਾ ਹੋ ਜਾਵੇਗਾ। ਸਾਡੇ ਕੋਲ ਜ਼ਿਆਦਾ ਸਮਾਂ ਨਹੀਂ ਹੈ। ਅਗਲੀ ਫਸਲ ਬੀਜਣ ਦਾ ਸਮਾਂ ਹੈ। ਕਈ ਪਿੰਡਾਂ ਅਤੇ ਪੰਚਾਇਤਾਂ ਵਿੱਚ ਧਰਮਸ਼ਾਲਾਵਾਂ ਆਦਿ ਨੂੰ ਹੋਏ ਨੁਕਸਾਨ ਦੀ ਮੁਰੰਮਤ 15 ਅਕਤੂਬਰ ਤੱਕ ਕਰ ਦਿੱਤੀ ਜਾਵੇਗੀ।

ਮਾਨ ਨੇ ਕਿਹਾ ਕਿ 22 ਅਕਤੂਬਰ ਤੱਕ ਛੱਪੜਾਂ ਆਦਿ ਦੀ ਸਫਾਈ ਕਰ ਦਿੱਤੀ ਜਾਵੇਗੀ। ਸਰਕਾਰ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ 2300 ਪਿੰਡਾਂ ਵਿੱਚ ਕੈਂਪ ਲਗਾਏਗੀ। 506 ਪਿੰਡਾਂ ਵਿੱਚ ਪਹਿਲਾਂ ਹੀ ਮੁਹੱਲਾ ਕਲੀਨਿਕ ਚੱਲ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਮੈਡੀਕਲ ਸਟਾਫ਼ ਅਤੇ ਡਾਕਟਰ ਹਰ ਸਮੇਂ ਮੌਜੂਦ ਰਹਿਣਗੇ।

ਦੋ ਦਿਨਾਂ ਬਾਅਦ 550 ਐਂਬੂਲੈਂਸ ਹਰ ਸਮੇਂ ਤਿਆਰ ਰਹਿਣਗੀਆਂ

ਮਾਨ ਨੇ ਕਿਹਾ ਕਿ ਸਰਕਾਰ ਦੋ ਦਿਨਾਂ ਬਾਅਦ 550 ਐਂਬੂਲੈਂਸ ਤਿਆਰ ਰੱਖੇਗੀ। ਹੁਣ ਤੱਕ 713 ਪਿੰਡਾਂ ਵਿੱਚ ਲਗਪਗ 2.5 ਲੱਖ ਜਾਨਵਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਹਰ ਪਿੰਡ ਵਿੱਚ ਪਸ਼ੂਆਂ ਦੇ ਡਾਕਟਰ ਤਾਇਨਾਤ ਕੀਤੇ ਜਾਣਗੇ। ਪਸ਼ੂਆਂ ਨਾਲ ਸਬੰਧਤ ਸਫਾਈ ਦੀ ਆਖਰੀ ਮਿਤੀ 30 ਸਤੰਬਰ ਹੋਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ

Read More »

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ

Read More »

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ

Read More »
… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ
28May

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ…

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA
28May

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਇਆ ਸੀ।…

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ
28May

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ…

More News

Leave a Reply

Your email address will not be published. Required fields are marked *