Asia Cup ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ। ਨਕਵੀ ਪੋਡੀਅਮ ਤੋਂ ਹੇਠਾਂ ਉਤਰਿਆ ਤੇ ਐਗਜ਼ਿਟ ਗੇਟ ਵੱਲ ਵਧਿਆ ਤਾਂ ਏਸੀਸੀ ਦਾ ਸਟਾਫ਼ ਏਸ਼ੀਆ ਕੱਪ ਦੀ ਟਰਾਫ਼ੀ ਆਪਣੇ ਨਾਲ ਹੀ ਲੈ ਗਿਆ। ਉਧਰ ਬੀਸੀਸੀਆਈ ਨੇ ਨਕਵੀ ਖਿਲਾਫ਼ ਕਾਰਵਾਈ ਦਾ ਇਸ਼ਾਰਾ ਕੀਤਾ ਹੈ।

ਭਾਰਤ ਵੱਲੋਂ ਐਤਵਾਰ ਰਾਤੀਂ ਖੇਡੇ ਰੋਮਾਂਚਕ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਉਣ ਮਗਰੋਂ ਦੁਬਈ ਦੇ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਕਰੀਬ ਡੇਢ ਘੰਟੇ ਤੱਕ ਡਰਾਮਾ ਚੱਲਦਾ ਰਿਹਾ। ਹਾਲਾਂਕਿ ਕ੍ਰਿਕਟ ਦੇ ਇਸ ਧਮਾਕੇਦਾਰ ਮੈਚ ਮਗਰੋਂ ਜੋ ਕੁਝ ਹੋਇਆ ਉਸ ਨੇ 22 ਗਜ਼ ਦੀ ਕਰੀਜ਼ ’ਤੇ ਹੋਏ ਪ੍ਰਦਰਸ਼ਨ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ। ਮੈਚ ਜਿੱਤਣ ਮਗਰੋਂ ਭਾਰਤੀ ਖਿਡਾਰੀ ਜਲਦੀ ਹੀ ਮੈਦਾਨ ’ਤੇ ਉਤਰ ਆਏ, ਕੁਝ ਆਪਣੇ ਪਰਿਵਾਰਾਂ ਨਾਲ ਸਨ। ਕਪਤਾਨ ਸੂਰਿਆਕੁਮਾਰ ਯਾਦਵ ਦੀ ਪਤਨੀ ਦੇਵੀਸ਼ਾ, ਮੁੱਖ ਕੋਚ ਗੌਤਮ ਗੰਭੀਰ ਦੀ ਪਤਨੀ ਅਤੇ ਧੀਆਂ ਮੈਦਾਨ ’ਤੇ ਮੌਜੂਦ ਸਨ, ਅਤੇ ਹਰ ਕੋਈ ਪੂਰੇ ਜੋਸ਼ ਵਿਚ ਸੀ।’ਮੈੱਨ ਇਨ ਬਲੂ'(ਭਾਰਤੀ ਟੀਮ) ਜਿੱਥੋਂ ਇਕੱਠੇ ਹੋਏ ਸਨ, ਉਸ ਤੋਂ ਠੀਕ 20-25 ਗਜ਼ ਦੀ ਦੂਰੀ ’ਤੇ, ਏਸੀਸੀ ਅਤੇ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਆਪਣੀ ਟੀਮ ਨਾਲ ਖੜ੍ਹੇ ਸਨ। ਪਤਾ ਲੱਗਾ ਹੈ ਕਿ ਬੀਸੀਸੀਆਈ ਨੇ ਆਪਣੇ ਏਸੀਸੀ ਪੁਆਇੰਟ-ਪਰਸਨ ਨੂੰ ਸੂਚਿਤ ਕੀਤਾ ਸੀ ਕਿ ਟੀਮ ਨਕਵੀ ਤੋਂ ਟਰਾਫ਼ੀ ਨਹੀਂ ਲਏਗੀ, ਕਿੳੋੁਂਕਿ ਨਕਵੀ ਦਾ ਭਾਰਤ ਵਿਰੋਧੀ ਰੁਖ਼ ਕਿਸੇ ਤੋਂ ਲੁਕਿਆ ਨਹੀਂ ਹੈ।ਨਕਵੀ ਨੇ ਕ੍ਰਿਸਟਿਆਨੋ ਰੋਨਾਲਡੋ ਦੇ ਜਹਾਜ਼ ਹਾਦਸੇ ਤੋਂ ਬਾਅਦ ਜਸ਼ਨ ਮਨਾਉਣ ਵਾਲੇ ਅੰਦਾਜ਼ ਦੇ ਕੁਝ ਰਹੱਸਮਈ ਵੀਡੀਓ ਪੋਸਟ ਕੀਤੇ ਸਨ, ਜੋ ਪਾਕਿਸਤਾਨ ਦੇ ਉਸ ਦਾਅਵੇ ਦਾ ਸੰਦਰਭ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ‘ਅਪਰੇਸ਼ਨ ਸਿੰਧੂਰ’ ਦੌਰਾਨ 6 ਭਾਰਤੀ ਜਹਾਜ਼ ਡੇਗੇ ਗਏ ਸਨ। ਪਾਕਿਸਤਾਨ ਦੀ ਉਸ ਮੰਗ ਪਿੱਛੇ ਵੀ ਨਕਵੀ ਦਾ ਹੱਥ ਸੀ ਜਿਸ ਵਿਚ ਆਈਸੀਸੀ ਤੋਂ ਸੂਰਿਆਕੁਮਾਰ ਉੱਤੇ ਭਾਰਤੀ ਫੌਜ ਦਾ ਸਾਥ ਦੇਣ ਤੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ ਨਾਲ ਇਕਜੁਟਤਾ ਦਿਖਾਉਣ ਲਈ ਲੈਵਲ 4 ਦਾ ਦੋਸ਼ ਲਗਾਉਣ ਦੀ ਮੰਗ ਕੀਤੀ ਗਈ ਸੀ। ਭਾਰਤੀ ਟੀਮ ਨੇ ਟੂਰਨਾਮੈਂਟ ਦੌਰਾਨ ਪਾਕਿਸਤਾਨ ਨਾਲ ‘ਹੱਥ ਨਾ ਮਿਲਾਉਣ’ ਦੀ ਨੀਤੀ ਵੀ ਅਪਣਾਈ ਸੀ।

ਇਕ ਘੰਟੇ ਦੀ ਦੇਰੀ ਨਾਲ ਸ਼ੁਰੂ ਹੋਏ ਪੁਰਸਕਾਰ ਵੰਡ ਸਮਾਗਮ ਲਈ ਮੈਦਾਨ ’ਤੇ ਕੋਈ ਵੀ ਪਾਕਿਸਤਾਨੀ ਖਿਡਾਰੀ ਮੌਜੂਦ ਨਹੀਂ ਸੀ। ਇਹ ਵੀ ਪਤਾ ਲੱਗਾ ਹੈ ਕਿ ਭਾਰਤੀ ਟੀਮ ਨਕਵੀ ਤੋਂ ਇਲਾਵਾ ਪੋਡੀਅਮ ’ਤੇ ਮੌਜੂਦ ਪਤਵੰਤਿਆਂ ਵਿੱਚੋਂ ਕਿਸੇ ਹੋਰ ਤੋਂ ਟਰਾਫੀ ਲੈਣ ਲਈ ਤਿਆਰ ਸੀ। ਹਾਲਾਂਕਿ ਬੀਸੀਸੀਆਈ ਦੇ ਸਪਸ਼ਟ ਰੁਖ਼ ਦੇ ਬਾਵਜੂਦ ਭਾਰਤੀ ਖਿਡਾਰੀ ਨਕਵੀ ਦੀ ਮੌਜੂਦਗੀ ਵਿਚ ਪੋਡੀਅਮ ’ਤੇ ਨਹੀਂ ਜਾਣਾ ਚਾਹੁੰਦੇ ਸਨ, ਪਰ ਪੀਸੀਬੀ ਮੁਖੀ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ।

ਬੀਸੀਸੀਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਜੇਕਰ ਨਕਵੀ ਨੇ ਜ਼ਬਰਦਸਤੀ ਟਰਾਫ਼ੀ ਸੌਂਪਣ ਦੀ ਕੋਸ਼ਿਸ਼ ਕੀਤੀ ਹੁੰਦੀ ਤਾਂ ਬੀਸੀਸੀਆਈ ਅਧਿਕਾਰਤ ਤੌਰ ’ਤੇ ਵਿਰੋਧ ਦਰਜ ਕਰਵਾਉਂਦਾ।’’ ਇਸ ਖਿੱਚੋਤਾਣ ਦਰਮਿਆਨ ਪੋਸਟ ਮੈਚ ਪ੍ਰੈਜ਼ੈਂਟਰ ਸਾਈਮਨ ਡੌਲ ਨੇ ਖਿਡਾਰੀਆਂ ਨੂੰ ਸਿਰਫ਼ ਵਿਅਕਤੀਗਤ ਇਨਾਮ ਦੇਣ ਦਾ ਐਲਾਨ ਕੀਤਾ ਕਿਉਂਕਿ ਇਹ ਟੂਰਨਾਮੈਂਟ ਦੇ ਨਿਵੇਸ਼ਕਾਂ ਤੇ ਹੋਰ ਭਾਈਵਾਲਾਂ ਦੇ ਹਿੱਤਾਂ ਲਈ ਜ਼ਰੂਰੀ ਹੈ।

ਵਿਅਕਤੀਗਤ ਪੁਰਸਕਾਰ ਦਿੱਤੇ ਜਾਣ ਮਗਰੋਂ ਪਾਕਿਸਤਾਨ ਦੀ ਟੀਮ ਨੇ ਆਪਣਾ ਪੁਰਸਕਾਰ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਕੋਲੋਂ ਲਿਆ। ਇਸ ਮਗਰੋਂ ਡੌਲ ਨੇ ਐਲਾਨ ਕੀਤਾ: ‘ਮੈਨੂੰ ਏਸ਼ਿਆਈ ਕ੍ਰਿਕਟ ਕੌਂਸਲ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਭਾਰਤੀ ਕ੍ਰਿਕਟ ਟੀਮ ਅੱਜ ਰਾਤ ਆਪਣੇ ਪੁਰਸਕਾਰ ਨਹੀਂ ਲਵੇਗੀ। ਇਸ ਲਈ ਮੈਚ ਤੋਂ ਬਾਅਦ ਦੀ ਪੇਸ਼ਕਾਰੀ ਇਥੇ ਸਮਾਪਤ ਹੁੰਦੀ ਹੈ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ

Read More »

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ।

Read More »
ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ
31Dec

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ…

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼
31Dec

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ…

Leave a Reply

Your email address will not be published. Required fields are marked *