ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਵਿੱਚ ਪਹਿਲਾ ਕੋਆਰਡੀਨੇਸ਼ਨ ਦਫ਼ਤਰ ਖੋਲ੍ਹਿਆ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਅਤੇ ਯੂਰਪ ਵਿੱਚ ਵੱਡੀ ਗਿਣਤੀ ਵਿੱਚ ਵਸੇ ਸਿੱਖਾਂ ਦੀਆਂ ਧਾਰਮਿਕ ਲੋੜਾਂ ਪੂਰੀਆਂ ਕਰਨ ਲਈ ਗ੍ਰੇਟ ਬ੍ਰਿਟੇਨ ਸਿਟੀ ਬਰਮਿੰਘਮ ਵਿੱਚ ਕੋਆਰਡੀਨੇਸ਼ਨ ਦਫਤਰ ਖੋਲ੍ਹਿਆ ਹੈ।

ਦਫ਼ਤਰ ਦਾ ਉਦਘਾਟਨ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕਾਰਜਕਾਰੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਰਾਜਿੰਦਰ ਸਿੰਘ ਮਹਿਤਾ, ਮੈਂਬਰ ਜੋਧਸਿੰਘ, ਨਿੱਜੀ ਸਹਾਇਕ ਸ਼ਾਹਬਾਜ ਸਿੰਘ ਅਤੇ ਬੀਬੀ ਪਰਮਜੀਤ ਕੌਰ ਪਿੰਕੀ ਨੇ ਕੀਤਾ।ਕੈਨੇਡਾ ਵਿੱਚ ਪ੍ਰੈੱਸ ਨੋਟ ਜਾਰੀ ਕਰਦਿਆਂ ਨਾਰਥ ਅਮਰੀਕਾ ਦੇ ਕਮੇਟੀ ਅਤੇ ਅਕਾਲੀ ਦਲ ਦੇ ਕੋਆਰਡੀਨੇਟਰ ਬੇਅੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਹਰਜਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਕੈਨੇਡਾ, ਅਮਰੀਕਾ ਅਤੇ ਯੂਰਪ ਦੀਆਂ ਸਿੱਖ ਸੰਸਥਾਵਾਂ ਨਾਲ ਵੱਖ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਸਿੱਖਾਂ ਦੀਆਂ ਧਾਰਮਿਕ ਸਮੱਸਿਆਵਾਂ ਦੇ ਹੱਲ ’ਤੇ ਵਿਚਾਰ ਵਟਾਂਦਰਾ ਕਰ ਰਹੇ ਹਨ।ਉਨ੍ਹਾਂ ਦੇ ਯਤਨਾਂ ਸਦਕਾ ਅੱਜ ਯੂਕੇ ਵਿਚ ਇਹ ਕਾਰਜ ਨੇਪਰੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਅਮਰੀਕਾ ਤੇ ਕੈਨੇਡਾ ਵਿਚ ਵੀ ਦਫ਼ਤਰ ਸਥਾਪਤ ਕੀਤੇ ਜਾਣਗੇੇ ਜਿਨ੍ਹਾਂ ਬਾਰੇ ਬੀਬੀ ਹਰਜਿੰਦਰ ਕੌਰ ਨੇ ਇੱਥੇ ਦੀਆਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਰੂਪ-ਰੇਖਾ ਤਿਆਰ ਕਰ ਲਈ ਹੈ।

ਯੂਕੇ ਦਫਤਰ ਦੇ ਉਦਘਾਟਨ ਮੌਕੇ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਦੇਸ਼ ਵਿਦੇਸ਼ ਦੇ ਸਿੱਖਾਂ ਨੂੰ ਅਕਾਲ ਤਖਤ ਦੇ ਕੇਂਦਰੀ ਦਫਤਰ ਨਾਲ ਜੋੜੀ ਰੱਖਣ ਲਈ ਪ੍ਰਦੇਸਾਂ ਵਿਚ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੀ ਲੋੜ ਨੂੰ ਮਹਿਸੂਸ ਕੀਤਾ ਜਾ ਰਿਹਾ ਸੀ।

ਕਮੇਟੀ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵਿਦੇਸ਼ਾਂ ਵਿਚ ਸਿੱਖ ਸੱਭਿਆਚਾਰ ਸਿੱਖ ਮਰਿਆਦਾ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਉਪਰਾਲੇ ਕਰ ਰਹੀ ਹੈ। ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਇਹ ਵਰਤਮਾਨ ਦਫ਼ਤਰ ਸਿੱਖਾਂ ਲੋੜਾਂ ਨੂੰ ਕੇਂਦਰੀ ਦਫ਼ਤਰ ਅੰਮ੍ਰਿਤਸਰ ਦੇ ਧਿਆਨ ਵਿੱਚ ਲਿਆਏਗਾ।ਉਦਘਾਟਨ ਸਮਾਗਮ ਵਿਚ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਹਾਇਕ ਸ਼ਾਹਬਾਜ ਸਿੰਘ, ਜੋਧ ਸਿੰਘ, ਬੀਬੀ ਹਰਜਿੰਦਰ ਕੌਰ, ਬੀਬੀ ਪਰਮਜੀਤ ਕੌਰ ਪਿੰਕੀ ਆਦਿ ਨੇ ਕਿਹਾ ਕਿ ਬਾਹਰਲੇ ਸਿੱਖ ਸ਼੍ਰੋਮਣੀ ਕਮੇਟੀ ਦੇ ਕੇਂਦਰੀ ਦਫ਼ਤਰ ਅਤੇ ਅਕਾਲ ਤਖ਼ਤ ਨਾਲ ਇਸ ਦਫ਼ਤਰ ਰਾਹੀਂ ਸਿੱਧੇ ਸੰਪਰਕ ਵਿਚ ਰਹਿ ਸਕਣਗੇ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਸੰਦੇਸ਼ ਰਾਹੀਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੂਰ ਬੈਠੇ ਸਿੱਖਾਂ ਨੂੰ ਕੇਂਦਰੀ ਦਫ਼ਤਰਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਯੂਕੇ ਸੰਗਤ ਵਿਚ ਭਾਈ ਮਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਾ ਸੁਸਾਇਟੀ ਯੂਕੇ, ਭਾਈ ਤਲਵਿੰਦਰ ਸਿੰਘ, ਗੁਲਿੰਦਰ ਸਿੰਘ, ਗੁਰਸੇਵਕ ਸਿੰਘ ਸ਼ੇਰਗਿੱਲ, ਕਰਨਜੀਤ ਸਿੰਘ ਖਾਲਸਾ, ਹਰਮੀਤ ਸਿੰਘ ਸਲੂਜਾ ਆਦਿ ਨੇ ਸ਼੍ਰੋਮਣੀ ਕਮੇਟੀ ਦੇ ਇਸ ਇਤਿਹਾਸਕਾਰ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਵੀਡੀਓ ਸੁਨੇਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਯੂਰਪ ਦੀਆਂ ਸਿੱਖ ਸੰਗਤਾਂ ਨੂੰ ਯੂਕੇ ਵਿਚ ਦਫ਼ਤਰ ਖੁੱਲ੍ਹਣ ’ਤੇ ਵਧਾਈ ਦਿੱਤੀ। ਸਟੇਜ ਸੰਚਾਲਨ ਅਤੇ ਆਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਬੀਬੀ ਹਰਜਿੰਦਰ ਕੌਰ ਨੇ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ

EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ

Read More »

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei

Iran War News:  ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ

Read More »

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ

Read More »
EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
17Mar

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ

EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਮੁਖੀ ਅਲੀ…

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
17Mar

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei

Iran War News:  ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ ਦੇਸ਼ਾਂ ਰਾਹੀਂ ਵਿਦੇਸ਼ ਮੰਤਰਾਲੇ ਤੱਕ…

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
17Mar

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ ਪ੍ਰਸ਼ਾਸਨ ਦੀ ਇਰਾਨ ਵਿੱਚ ਜੰਗ…

Leave a Reply

Your email address will not be published. Required fields are marked *