ਪਾਕਿ ਆਪਣੇ ਹੀ ਲੋਕਾਂ ’ਤੇ ਬੰਬਾਰੀ ਅਤੇ ਯੋਜਨਾਬੱਧ ਨਸਲਕੁਸ਼ੀ ਕਰਦਾ ਹੈ: ਭਾਰਤ

ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਬਾਰੇ ਇੱਕ ਬਹਿਸ ਦੌਰਾਨ ਪਾਕਿਸਤਾਨ ਦੇ ਖੋਖਲੇ ਦਾਅਵਿਆਂ ਦਾ ਇੱਕ ਵਾਰ ਫਿਰ ਪਰਦਾਫਾਸ਼ ਕੀਤਾ ਹੈ। ਯੂ ਐੱਨ ਐੱਸ ਸੀ (UNSC) ਦੀ ਬਹਿਸ ਵਿੱਚ ਬੋਲਦਿਆਂ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਪਰਵਥਾਨੇਨੀ ਹਰੀਸ਼ ਨੇ ਪਾਕਿਸਤਾਨ ਨੂੰ ਭਾਰਤ, ਖਾਸ ਕਰਕੇ ਜੰਮੂ ਅਤੇ ਕਸ਼ਮੀਰ ਦੇ ਖ਼ਿਲਾਫ਼ ਇਸ ਦੀ ‘ਭੁਲੇਖੇ ਵਾਲੀ ਬਕਵਾਸ’ ਲਈ ਕਰਾਰਾ ਜਵਾਬ ਦਿੱਤਾ।

ਰਾਜਦੂਤ ਹਰੀਸ਼ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਾਕਿਸਤਾਨ ਨੇ 1971 ਵਿੱਚ ‘ਅਪਰੇਸ਼ਨ ਸਰਚਲਾਈਟ’ ਕਿਵੇਂ ਚਲਾਇਆ ਸੀ, ਜਿਸ ਵਿੱਚ ਪਾਕਿਸਤਾਨ ਦੀ ਆਪਣੀ ਫ਼ੌਜ ਵੱਲੋਂ 4,00,000 ਔਰਤ ਨਾਗਰਿਕਾਂ ਨਾਲ ਨਸਲਕੁਸ਼ੀ ਭਰਿਆ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੁਨੀਆ ਪਾਕਿਸਤਾਨ ਦੇ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਕਿਹਾ ਕਿ ਪਾਕਿਸਤਾਨ ਅਤਿਕਥਨੀ ਰਾਹੀਂ ਦੁਨੀਆ ਦਾ ਧਿਆਨ ਭਟਕਾਉਂਦਾ ਹੈ।

ਉਨ੍ਹਾਂ ਕਿਹਾ, ” ਬਦਕਿਸਮਤੀ ਨਾਲ ਹਰ ਸਾਲ ਅਸੀਂ ਆਪਣੇ ਦੇਸ਼, ਖਾਸ ਕਰਕੇ ਜੰਮੂ ਅਤੇ ਕਸ਼ਮੀਰ ਦੇ ਖ਼ਿਲਾਫ਼ ਪਾਕਿਸਤਾਨ ਦੀ ਭੁਲੇਖੇ ਵਾਲੀ ਬਕਵਾਸ ਸੁਣਨ ਲਈ ਮਜਬੂਰ ਹੁੰਦੇ ਹਾਂ। ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਏਜੰਡੇ ’ਤੇ ਸਾਡਾ ਮੋਹਰੀ ਰਿਕਾਰਡ ਨਿਰਦੋਸ਼ ਅਤੇ ਬੇਦਾਗ਼ ਹੈ।’’

ਭਾਰਤ ਦਾ ਜਵਾਬ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਸਥਾਈ ਮਿਸ਼ਨ ਦੀ ਕੌਂਸਲਰ ਸਾਇਮਾ ਸਲੀਮ ਦੀਆਂ ਟਿੱਪਣੀਆਂ ’ਤੇ ਆਇਆ ਹੈ।ਔਰਤਾਂ, ਸ਼ਾਂਤੀ ਅਤੇ ਸੁਰੱਖਿਆ ’ਤੇ ਯੂ ਐੱਨ ਐਸ ਸੀ ਦੀ ਬਹਿਸ ਮਤੇ 1325 ਦੇ 25 ਸਾਲ ਪੂਰੇ ਹੋਣ ‘ਤੇ ਆਯੋਜਿਤ ਕੀਤੀ ਗਈ ਸੀ। ਇਹ ਯੂ ਐੱਨ ਮਤਾ ਸਾਲ 2000 ਵਿੱਚ ਅਪਣਾਇਆ ਗਿਆ ਸੀ ਅਤੇ ਔਰਤਾਂ ਅਤੇ ਕੁੜੀਆਂ ’ਤੇ ਹਥਿਆਰਬੰਦ ਸੰਘਰਸ਼ਾਂ ਦੇ ਅਸਮਾਨ ਅਤੇ ਵਿਲੱਖਣ ਪ੍ਰਭਾਵ ਨੂੰ ਦਰਸਾਉਂਦਾ ਹੈ।ਇਹ ਮਤਾ ਮੁੱਖ ਤੌਰ ‘ਤੇ ਔਰਤਾਂ ਦੇ ਅਧਿਕਾਰਾਂ ਦੀ ਕਿਸੇ ਵੀ ਉਲੰਘਣਾ ਦੀ ਰੋਕਥਾਮ ‘ਤੇ ਕੇਂਦਰਿਤ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…

Leave a Reply

Your email address will not be published. Required fields are marked *