ਪੁਰਾਣੇ ਝਗੜੇ ਤੇ ਨਫ਼ਰਤਾਂ ਪਿੱਛੇ ਛੱਡਣ ਦਾ ਸਮਾਂ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਗਾਜ਼ਾ ਦੇ ਭਵਿੱਖ ਬਾਰੇ ਆਲਮੀ ਸਿਖਰ ਸੰਮੇਲਨ ਦੌਰਾਨ ਮੱਧ ਪੂਰਬ ’ਚ ਸਦਭਾਵਨਾ ਦੇ ਨਵੇਂ ਦੌਰ ਦਾ ਸੱਦਾ ਦਿੱਤਾ। ਉਨ੍ਹਾਂ ਹਮਾਸ ਨਾਲ ਅਮਰੀਕਾ ਦੀ ਸਾਲਸੀ ’ਚ ਹੋਈ ਜੰਗਬੰਦੀ ਦਾ ਜਸ਼ਨ ਮਨਾਉਣ ਲਈ ਇਜ਼ਰਾਈਲ ਦਾ ਦੌਰਾ ਕੀਤਾ ਅਤੇ ਖਿੱਤੇ ’ਚ ਵੱਡੇ ਪੱਧਰ ’ਤੇ ਸ਼ਾਂਤੀ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕੀਤੀ। ਟਰੰਪ ਨੇ ਕਿਹਾ, ‘‘ਸਾਡੇ ਕੋਲ ਪੁਰਾਣੇ ਝਗੜੇ ਤੇ ਨਫਰਤਾਂ ਨੂੰ ਪਿੱਛੇ ਛੱਡਣ ਦਾ ਮੌਕਾ ਹੈ।’’ ਉਨ੍ਹਾਂ ਆਗੂਆਂ ਨੂੰ ਸੱਦਾ ਦਿੱਤਾ, ‘‘ਉਹ ਐਲਾਨ ਕਰਨ ਕਿ ਸਾਡਾ ਭਵਿੱਖ ਪਿਛਲੀਆਂ ਪੀੜ੍ਹੀਆਂ ਦੇ ਝਗੜਿਆਂ ਦੀ ਤਰ੍ਹਾਂ ਨਹੀਂ ਹੋਵੇਗਾ।’’ ਟਰੰਪ ਦੀ ਇਹ ਯਾਤਰਾ ਇਜ਼ਰਾਈਲ ਤੇ ਹਮਾਸ ਵਿਚਾਲੇ ਦੋ ਸਾਲ ਤੋਂ ਚੱਲ ਰਹੀ ਜੰਗ ਦੇ ਅੰਤ ਦੀ ਉਮੀਦ ਦਰਮਿਆਨ ਹੋ ਰਹੀ ਹੈ। ਟਰੰਪ ਨੇ ਮਿਸਰ ਸਿਖਰ ਸੰਮੇਲਨ ਤੋਂ ਇਲਾਵਾ ਯੇਰੂਸ਼ਲਮ ਦੇ ਨੈਸੇਟ ’ਚ ਵੀ ਸੰਬੋਧਨ ਕੀਤਾ। ਟਰੰਪ ਨੇ ਮਿਸਰ ਦੇ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸਿਸੀ ਦੀ ਮੌਜੂਦਗੀ ਵਿੱਚ ਕਿਹਾ, ‘‘ਸਾਰਿਆਂ ਨੇ ਕਿਹਾ ਸੀ ਕਿ ਅਜਿਹਾ ਹੋਣਾ ਸੰਭਵ ਨਹੀਂ ਹੈ ਪਰ ਇਹ ਹੋਣ ਵਾਲਾ ਹੈ ਤੇ ਇਹ ਤੁਹਾਡੀਆਂ ਅੱਖਾਂ ਸਾਹਮਣੇ ਹੋ ਰਿਹਾ ਹੈ।’’ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਵੀ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ ਪਰ ਉਨ੍ਹਾਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਕਿ ਇਹ ਯਹੂਦੀ ਛੁੱਟੀ ਦੇ ਬਹੁਤ ਨੇੜੇ ਹੈ।

ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸ਼ਰਮ ਅਲ ਸ਼ੇਖ ਵਿੱਚ ਗਾਜ਼ਾ ਸ਼ਾਂਤੀ ਸਿਖਰ ਸੰਮੇਲਨ ਦੌਰਾਨ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲ-ਸੀਸੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਕੀਰਤੀ ਵਰਧਨ ਨੇ ‘ਐਕਸ’ ’ਤੇ ਕਿਹਾ ਕਿ ਭਾਰਤ ਮੱਧ ਪੂਰਬ ਅੰਦਰ ਸ਼ਾਂਤੀ, ਸਥਿਰਤਾ ਅਤੇ ਸਥਾਈ ਸੁਰੱਖਿਆ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਫਲਸਤੀਨੀਆਂ ਨੇ ਕੈਦੀਆਂ ਦੀ ਰਿਹਾਈ ਦੇ ਜਸ਼ਨ ਮਨਾਏ

ਵੈਸਟ ਬੈਂਕ: ਗਾਜ਼ਾ ਜੰਗਬੰਦੀ ਸਮਝੌਤੇ ਤਹਿਤ ਜਦੋਂ ਬੀਤੇ ਦਿਨ ਦੋ ਹਜ਼ਾਰ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਤਾਂ ਫਲਸਤੀਨੀਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਇਨ੍ਹਾਂ ਕੈਦੀਆਂ ਨੂੰ ਹਮਾਸ ਵੱਲੋਂ ਰਿਹਾਅ ਕੀਤੇ ਇਜ਼ਰਾਇਲੀ ਬੰਦੀਆਂ ਬਦਲੇ ਛੱਡਿਆ ਗਿਆ ਹੈ। ਇਜ਼ਰਾਇਲੀ ਕਬਜ਼ੇ ਹੇਠਲੇ ਵੈਸਟ ਬੈਂਕ ਦੇ ਬੇਤੁਨੀਆ ਤੇ ਗਾਜ਼ਾ ਦੇ ਖਾਨ ਯੂਨਿਸ ’ਚ ਵੱਡੀ ਗਿਣਤੀ ਲੋਕਾਂ ਨੇ ਰਿਹਾਅ ਕੀਤੇ ਗਏ ਕੈਦੀਆਂ ਦਾ ਨਿੱਘਾ ਸਵਾਗਤ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…

Leave a Reply

Your email address will not be published. Required fields are marked *