ਅਮਰੀਕਾ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਸ਼ਮੂਲੀਅਤ ਵਾਲੇ ਟਰੱਕ ਹਾਦਸੇ ਦੀ ਨਿਰਪੱਖ ਜਾਂਚ ਹੋਵੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ’ਚ ਟਰੱਕ ਹਾਦਸੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਮਾਮਲੇ ਨਿਰਪੱਖ ਜਾਂਚ ਦੀ ਵਕਾਲਤ ਕੀਤੀ ਹੈ।

ਅਮਰੀਕਾ ਦੇ ਸੈਨ ਬਰਨਾਰਡੀਨੋ ਕਾਊਂਟੀ ਵਿੱਚ ਸੜਕ ਹਾਦਸੇ ’ਚ ਗਲਤ ਦੋਸ਼ਾਂ ਵਿਚ ਘਿਰੇ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ (21) ਲਈ ਇਨਸਾਫ਼ ਦੀ ਮੰਗ ਕਰਦਿਆਂ ਉਸ ਦੇ ਪਰਿਵਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮਾਮਲੇ ਸਬੰਧੀ ਸ੍ਰੀ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਜਸ਼ਨਪ੍ਰੀਤ ਸਿੰਘ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਪਰਿਵਾਰ ਵੱਲੋੰ ਅੱਜ ਪਿੰਡ ਬਾਦਲ ਵਿਖੇ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ ਵੀ ਮੌਜੂਦ ਸਨ।

ਪਰਿਵਾਰ ਨੇ ਪਿੰਡ ਬਾਦਲ ਰਿਹਾਇਸ਼ੀ ‘ਤੇ ਮੁਲਾਕਾਤ ਮੌਕੇ ਸ੍ਰੀ ਬਾਦਲ ਨੂੰ ਦੱਸਿਆ ਕਿ ਜਸ਼ਨਪ੍ਰੀਤ ਇੱਕ ਮਿਹਨਤੀ, ਸੰਜੀਦਾ ਅਤੇ ਧਾਰਮਿਕ ਨੌਜਵਾਨ ਹੈ, ਜਿਸ ਉੱਤੇ ਨਸ਼ੇ ਦੇ ਅਸਰ ਹੇਠ ਹੋਣ ਦਾ ਦੋਸ਼ ਬਿਲਕੁਲ ਗਲਤ ਹੈ। ਉਨ੍ਹਾਂ ਦੱਸਿਆ ਕਿ ਟੌਕਸੀਕੋਲੋਜੀ ਰਿਪੋਰਟਾਂ ਗਲਤ ਤਰੀਕੇ ਨਾਲ ਤਿਆਰ ਕੀਤੀਆਂ ਗਈਆਂ ਹਨ ਅਤੇ ਇਸ ਦੀ ਦੁਬਾਰਾ ਜਾਂਚ ਜ਼ਰੂਰੀ ਹੈ।

ਬਾਦਲ ਨੇ ਇਸ ਹਾਦਸੇ ’ਚ ਮੌਤਾਂ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਮਰੀਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਜਾਂਚ ਹੋਵੇ।

ਸਾਬਕਾ ਉਪ ਮੁੱਖ ਮੰਤਰੀ ਨੇ ਜਸ਼ਨਪ੍ਰੀਤ ਸਿੰਘ ਦੀਆਂ ਅਮਰੀਕੀ ਅਦਾਲਤ ਵਿਚ ਬਿਨਾਂ ਦਸਤਾਰ ਵਾਲੀਆਂ ਤਸਵੀਰਾਂ ਸਾਹਮਣੇ ਆਉਣ ਨੂੰ ਬਹੁਤ ਹੀ ਦੁਖਦਾਈ ਅਤੇ ਸਿੱਖ ਪਹਿਚਾਣ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਰਹਿੰਦਾ ਹਰ ਸਿੱਖ ਨੌਜਵਾਨ ਆਪਣੀ ਪਹਿਚਾਣ ਨਾਲ ਜੁੜੀ ਮਰਿਆਦਾ ਦਾ ਸਤਿਕਾਰ ਦਾ ਪੂਰਾ ਹੱਕਦਾਰ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *