ਚੋਣ ਕਮਿਸ਼ਨ ਨੇ ਬਿਹਾਰ ਵਾਂਗ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਐੱਸ ਆਈ ਆਰ) ਨਵੰਬਰ ਤੋਂ ਫਰਵਰੀ ਦਰਮਿਆਨ ਕਰਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚ ਅੰਡਮਾਨ ਤੇ ਨਿਕੋਬਾਰ, ਲਕਸ਼ਦੀਪ, ਛੱਤੀਸਗੜ੍ਹ, ਗੋਆ, ਗੁਜਰਾਤ, ਕੇਰਲਾ, ਮੱਧ ਪ੍ਰਦੇਸ਼, ਪੁੱਡੂਚੇਰੀ, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸ਼ਾਮਲ ਹਨ। ਤਾਮਿਲਨਾਡੂ, ਪੁੱਡੂਚੇਰੀ, ਕੇਰਲਾ ਅਤੇ ਪੱਛਮੀ ਬੰਗਾਲ ’ਚ ਅਗਲੇ ਸਾਲ ਚੋਣਾਂ ਤੈਅ ਹਨ।

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਸਪੱਸ਼ਟ ਕੀਤਾ ਕਿ ਅਸਾਮ, ਜਿਥੇ ਅਗਲੇ ਸਾਲ ਚੋਣਾਂ ਹੋਣੀਆਂ ਹਨ, ਲਈ ਵੋਟਰ ਸੂਚੀਆਂ ਦੀ ਪੜਤਾਲ ਵੱਖਰੇ ਤੌਰ ’ਤੇ ਐਲਾਨੀ ਜਾਵੇਗੀ। ਐੱਸ ਆਈ ਆਰ ਦਾ ਦੂਜਾ ਗੇੜ 4 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਦਸੰਬਰ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ 9 ਦਸੰਬਰ ਨੂੰ ਵੋਟਰ ਸੂਚੀਆਂ ਦਾ ਖਰੜਾ ਜਾਰੀ ਕਰੇਗਾ ਅਤੇ ਅੰਤਿਮ ਵੋਟਰ ਸੂਚੀਆਂ 7 ਫਰਵਰੀ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਨਾਗਰਿਕਤਾ ਐਕਟ ਤਹਿਤ ਅਸਾਮ ’ਤੇ ਵੱਖਰਾ ਪ੍ਰਬੰਧ ਲਾਗੂ ਹੁੰਦਾ ਹੈ ਅਤੇ ਉਥੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨਾਗਰਿਕਤਾ ਚੈੱਕ ਕਰਨ ਦਾ ਕੰਮ ਮੁਕੰਮਲ ਹੋਣ ਵਾਲਾ ਹੈ। ਇਸ ਕਾਰਨ ਅਸਾਮ ਲਈ ਐੱਸ ਆਈ ਆਰ ਦੀ ਵੱਖਰੀ ਤਰੀਕ ਐਲਾਨੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਐੱਸ ਆਈ ਆਰ ਆਜ਼ਾਦੀ ਮਗਰੋਂ 9ਵਾਂ ਅਜਿਹਾ ਅਮਲ ਹੈ ਅਤੇ ਆਖਰੀ ਵਾਰ ਐੱਸ ਆਈ ਆਰ 2002-04 ’ਚ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ ’ਚ ਐੱਸ ਆਈ ਆਰ ਦੇ ਪਹਿਲੇ ਗੇੜ ਦੌਰਾਨ ਕੋਈ ਵੀ ਅਪੀਲ ਦਾਖ਼ਲ ਨਹੀਂ ਹੋਈ ਅਤੇ ਦੂਜੇ ਗੇੜ ’ਚ 51 ਕਰੋੜ ਵੋਟਰ ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ, ‘‘ਚੋਣ ਕਮਿਸ਼ਨ ਅਤੇ ਪੱਛਮੀ ਬੰਗਾਲ ਸਰਕਾਰ ਵਿਚਾਲੇ ਕੋਈ ਮੱਤਭੇਦ ਨਹੀਂ। ਕਮਿਸ਼ਨ ਐੱਸ ਆਈ ਆਰ ਕਰਵਾ ਕੇ ਆਪਣਾ ਸੰਵਿਧਾਨਕ ਫਰਜ਼ ਨਿਭਾਅ ਰਿਹਾ ਹੈ ਤੇ ਸੂਬਾ ਸਰਕਾਰ ਵੀ ਆਪਣਾ ਸੰਵਿਧਾਨਕ ਫਰਜ਼ ਨਿਭਾਏਗੀ।’’ ਸੰਵਿਧਾਨ ਦੀ ਧਾਰਾ 324 ਤਹਿਤ ਮਿਲੀਆਂ ਤਾਕਤਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਬਹਾਲ ਰੱਖਣਾ ਸੂਬੇ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ ਅਤੇ ਸੂਬੇ ਵੋਟਰ ਸੂਚੀਆਂ ਅਤੇ ਚੋਣਾਂ ਕਰਾਉਣ ਲਈ ਮੁਲਾਜ਼ਮ ਦੇਣ ਲਈ ਪਾਬੰਦ ਹਨ। ਕੇਰਲਾ ’ਚ ਸਥਾਨਕ ਚੋਣਾਂ ਹੋਣ ਕਾਰਨ ਐੱਸ ਆਈ ਆਰ ਅੱਗੇ ਪਾਉਣ ਦੀ ਮੰਗ ’ਤੇ ਉਨ੍ਹਾਂ ਕਿਹਾ ਕਿ ਉਥੇ ਚੋਣਾਂ ਦਾ ਹਾਲੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। -ਪੀਟੀਆਈ ‘ਨਾ ਵੋਟਰ, ਨਾ ਵਿਰੋਧੀ ਧਿਰ ਸੰਤੁਸ਼ਟ’

 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *