ਤਿੰਨ ਜਾਨਾਂ ਲੈਣ ਵਾਲਾ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਹਾਦਸੇ ਮੌਕੇ ਨਸ਼ੇ ਵਿਚ ਨਹੀਂ ਸੀ: ਅਧਿਕਾਰੀ

ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿੱਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਭਾਰਤੀ ਮੂਲ ਦਾ ਟਰੱਕ ਡਰਾਈਵਰ ਉਦੋਂ ਨਸ਼ੇ ਦੀ ਹਾਲਤ ਵਿਚ ਨਹੀਂ ਸੀ, ਪਰ ਇਹ ਵੱਡੀ ਅਣਗਹਿਲੀ ਕਾਰਨ ਹੋਈ ਹੱਤਿਆ ਦਾ ਮਾਮਲਾ ਬਣਿਆ ਹੋਇਆ ਹੈ। ਪਹਿਲਾਂ ਦਾਅਵਾ ਕੀਤਾ ਗਿਆ ਸੀ ਹਾਦਸੇ ਮੌਕੇ ਟਰੱਕ ਦਾ ਡਰਾਈਵਰ ਨਸ਼ੇ ਵਿਚ ਧੁੱਤ ਸੀ।

ਯੂਬਾ ਸਿਟੀ ਨਿਵਾਸੀ ਜਸ਼ਨਪ੍ਰੀਤ ਸਿੰਘ(21) ਨੂੰ 21 ਅਕਤੂਬਰ ਨੂੰ ਨਸ਼ੇ ਵਿੱਚ ਗੱਡੀ ਚਲਾਉਣ (DUI) ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਉੱਤੇ ਵੱਡੀ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ DUI ਕਾਰਨ ਕਈ ਵਾਹਨਾਂ ਦੀ ਟੱਕਰ ਵਿੱਚ ਸੱਟ ਮਾਰਨ ਦਾ ਦੋਸ਼ ਲਗਾਇਆ ਗਿਆ ਸੀ। ਓਂਟਾਰੀਓ ਕੈਲੀਫੋਰਨੀਆ ਵਿਚ ਹੋਏ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਪਿਛਲੇ ਹਫ਼ਤੇ ਸੋਧ ਕੇ ਦਾਇਰ ਕੀਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਟੌਕਸੀਕੋਲੋਜੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਟੈਸਟ ਕੀਤੇ ਜਾਣ ਸਮੇਂ ਸਿੰਘ ਦੇ ਖੂਨ ਵਿੱਚ ਕੋਈ ਵੀ ਨਸ਼ੀਲਾ ਪਦਾਰਥ ਮੌਜੂਦ ਨਹੀਂ ਸੀ। ਸਾਂ ਬਰਨਾਰਡੀਨੋ ਕਾਊਂਟੀ ਜ਼ਿਲ੍ਹਾ ਅਟਾਰਨੀ ਦਫ਼ਤਰ ਨੇ ਕਿਹਾ, ‘‘ਹਾਲਾਂਕਿ ਇਹ ਸਿਰੇ ਦੀ  ਲਾਪਰਵਾਹੀ ਨਾਲ ਕੀਤੇ ਗਏ ਕਤਲ ਦਾ ਮਾਮਲਾ ਬਣਿਆ ਹੋਇਆ ਹੈ।’’ ਅਪਡੇਟ ਕੀਤੀ ਗਈ ਸ਼ਿਕਾਇਤ ਵਿੱਚ ਵੱਡੀ ਲਾਪਰਵਾਹੀ ਨਾਲ ਵਾਹਨਾਂ ਰਾਹੀਂ ਕਤਲ ਦੇ ਤਿੰਨ ਦੋਸ਼ ਸ਼ਾਮਲ ਹਨ, ਅਤੇ ਨਾਲ ਹੀ ‘ਹਾਈਵੇਅ ’ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਨਾਲ ਇੱਕ ਖਾਸ ਸੱਟ ਲੱਗਣ’ ਦਾ ਨਵਾਂ ਦੋਸ਼ ਵੀ ਸ਼ਾਮਲ ਹੈ। ਚਸ਼ਮਦੀਦ ਗਵਾਹਾਂ ਅਤੇ ਡੈਸ਼ਕੈਮ ਫੁਟੇਜ ਵਿੱਚ ਸਿੰਘ ਨੂੰ ਰੁਕੇ ਹੋਏ ਟ੍ਰੈਫਿਕ ਵਿੱਚ ਤੇਜ਼ ਰਫ਼ਤਾਰੀ ਨਾਲ ਯਾਤਰਾ ਕਰਦੇ ਦਿਖਾਇਆ ਗਿਆ ਹੈ। ਫੌਕਸ ਨਿਊਜ਼ ਦੀ ਰਿਪੋਰਟ ਮੁਤਾਬਕ ਸਿੰਘ ਇੱਕ ਗੈਰ-ਕਾਨੂੰਨੀ ਪ੍ਰਵਾਸੀ ਹੈ ਜੋ 2022 ਵਿੱਚ ਅਮਰੀਕਾ ਦੀ ਦੱਖਣੀ ਸਰਹੱਦ ਉਲੰਘ ਕੇ ਦੇਸ਼ ਵਿਚ ਦਾਖ਼ਲ ਹੋਇਆ ਸੀ। ਉਦੋਂ ਉਸ ਨੂੰ ਇਮੀਗ੍ਰੇਸ਼ਨ ਸੁਣਵਾਈ ਤੱਕ ਰਿਹਾਅ ਕਰ ਦਿੱਤਾ ਗਿਆ ਸੀ। ਕਾਬਿਲੇਗੌਰ ਹੈ ਕਿ ਅਗਸਤ ਤੋਂ ਬਾਅਦ ਇਹ ਦੂਜੀ ਅਜਿਹੀ ਘਟਨਾ ਹੈ ਜਿਸ ਵਿੱਚ ਇੱਕ ਭਾਰਤੀ ਮੂਲ ਦੇ ਟਰੱਕ ਡਰਾਈਵਰ ’ਤੇ ਅਮਰੀਕਾ ਵਿੱਚ ਇੱਕ ਘਾਤਕ ਹਾਦਸੇ ਦਾ ਕਾਰਨ ਬਣਨ ਦਾ ਦੋਸ਼ ਲਗਾਇਆ ਗਿਆ ਹੈ।

ਹਰਜਿੰਦਰ ਸਿੰਘ(28) ਨੇ 12 ਅਗਸਤ ਨੂੰ  ਫਲੋਰੀਡਾ ਵਿੱਚ ਆਪਣੇ ਟਰੈਕਟਰ-ਟ੍ਰੇਲਰ ਵਿੱਚ ਕਥਿਤ ਗੈਰ-ਕਾਨੂੰਨੀ ਯੂ-ਟਰਨ ਲਿਆ, ਜਿਸ ਕਾਰਨ ਇੱਕ ਘਾਤਕ ਹਾਦਸਾ ਹੋਇਆ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਉਸ ’ਤੇ ਵਾਹਨ ਹੱਤਿਆ ਦੇ ਤਿੰਨ ਦੋਸ਼ ਲੱਗੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Read More »

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼

Read More »
Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ
20Mar

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ…

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian
20Mar

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼ (ਇਰਾਨੀ ਨਵਾਂ ਸਾਲ) ਦੇ ਮੌਕੇ…

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ
20Mar

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ

ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਇੱਕ ਵਾਰ ਫਿਰ ਜਨਤਕ ਤੌਰ ’ਤੇ ਇਕੱਠੇ ਨਜ਼ਰ ਆਏ ਅਤੇ ਦੋਵਾਂ ਨੇ ਟੈਂਕ ’ਚ ਸਵਾਰ ਹੋ ਕੇ ਫ਼ੌਜੀ ਸਿਖਲਾਈ…

More News

Leave a Reply

Your email address will not be published. Required fields are marked *