ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਅੱਜ ਸ਼ਾਮ ਇੱਕ ਕਾਰ ’ਚ ਹੋਏ ਭਿਆਨਕ ਧਮਾਕੇ ’ਚ ਘੱਟ ਤੋਂ ਘੱਟ 9 ਜਣੇ ਮਾਰੇ ਗਏ ਤੇ 24 ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਕਈ ਵਾਹਨ ਵੀ ਸੜ ਗਏ ਸਨ। ਜਿਸ ਸਮੇਂ ਧਮਾਕਾ ਹੋਇਆ ਤਾਂ ਇਸ ਇਲਾਕੇ ’ਚ ਵੱਡੀ ਭੀੜ ਸੀ। ਜ਼ਖ਼ਮੀਆਂ ਨੂੰ ਤੁਰੰਤ ਐੱਲ ਐੱਨ ਜੇ ਪੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦਿੱਲੀ ਪੁਲੀਸ ਦੇ ਕਮਿਸ਼ਨਰ ਸਤੀਸ਼ ਗੋਲਚਾ ਨੇ ਦੱਸਿਆ ਕਿ ਧਮਾਕਾ ਹੌਲੀ-ਹੌਲੀ ਚੱਲ ਰਹੀ ਹੁੰਦਈ ਆਈ-20 ਕਾਰ ’ਚ ਹੋਇਆ ਜਿਸ ’ਚ ਤਿੰਨ ਵਿਅਕਤੀ ਬੈਠੇ ਹੋਏ ਹਨ। ਜ਼ਖ਼ਮੀਆਂ ਦੇ ਸਰੀਰ ’ਚੋਂ ਕੋਈ ਛੱਰਾ ਨਹੀਂ ਮਿਲਿਆ ਜੋ ਕਿ ਬੰਬ ਧਮਾਕੇ ’ਚ ਆਮ ਗੱਲ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਕਾਰ ਹਰਿਆਣਾ ਨੰਬਰ ਦੀ ਸੀ ਤੇ ਨਦੀਮ ਖਾਨ ਨਾਂ ’ਤੇ ਰਜਿਸਟਰਡ ਸੀ। ਚਾਂਦਨੀ ਚੌਕ ਟਰੇਡਰਜ਼ ਐਸੋਸੀਏਸ਼ਨ ਨੇ ਘਟਨਾ ਦੀ ਵੀਡੀਓ ਸਾਂਝੀ ਕੀਤੀ ਹੈ। ਧਮਾਕੇ ਮਗਰੋਂ ਦਿੱਲੀ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਨੇ ਕਿਹਾ ਕਿ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਭੇਜੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 7.29 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਧਮਾਕੇ ਕਾਰਨ ਛੇ ਕਾਰਾਂ, ਦੋ ਈ-ਰਿਕਸ਼ਾ ਤੇ ਇਕ ਆਟੋ ਰਿਕਸ਼ਾ ਸੜ ਕੇ ਸੁਆਹ ਹੋ ਗਏ ਹਨ। ਐੱਨ ਆਈ ਏ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਕਈ ਮੀਟਰ ਦੂਰ ਤੱਕ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਦੀ ਆਵਾਜ਼ ਕੁਝ ਕਿਲੋਮੀਟਰ ਦੂਰ ਆਈ ਟੀ ਓ ਤੱਕ ਸੁਣੀ ਗਈ। ਦਿੱਲੀ ਫਾਇਰ ਸੇਵਾਵਾਂ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ, ‘‘ਇਹ ਧਮਾਕਾ ਲਾਲ ਕਿਲਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਨੇੜੇ ਖੜ੍ਹੀ ਕਾਰ ’ਚ ਹੋਇਆ।’’ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਸ੍ਰੀ ਸ਼ਾਹ ਨੇ ਦਿੱਲੀ ਪੁਲੀਸ ਦੇ ਮੁਖੀ ਅਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤੋਂ ਜਾਣਕਾਰੀ ਪ੍ਰਾਪਤ ਕੀਤੀ ਹੈ। ਕਾਂਗਰਸ ਨੇ ਘਟਨਾ ਦੀ ਜਾਂਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤ ਬੈਨਰਜੀ ਨੇ ਘਟਨਾ ’ਤੇ ਦੁੱਖ ਜ਼ਾਹਿਰ ਕੀਤਾ ਹੈ। ਬੰਬ ਧਮਾਕੇ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਲਾਲ ਕਿਲੇ ਨੇੜੇ ਕਾਰ ਧਮਾਕਾ; 9 ਹਲਾਕ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



