ਨਵੀਂ ਅਮਰੀਕੀ ਰਾਸ਼ਟਰੀ ਸੁਰੱਖਿਆ ਰਣਨੀਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਇਹ ਦਸਤਾਵੇਜ਼ ਪਾਕਿਸਤਾਨ ਪ੍ਰਤੀ ਅਮਰੀਕੀ ਪਹੁੰਚ ਵਿੱਚ ਇੱਕ ਜ਼ਿਕਰਯੋਗ ਤਬਦੀਲੀ ਨੂੰ ਦਰਸਾਉਂਦਾ ਹੈ। ਇਸ ਵਿੱਚ 2017 ਦੇ ਡੋਨਲਡ ਟਰੰਪ-ਯੁੱਗ ਦੀ ਰਣਨੀਤੀ ਦਸਤਾਵੇਜ਼ ਵਾਂਗ ਸਪੱਸ਼ਟ ਆਲੋਚਨਾ ਤੋਂ ਪਰਹੇਜ਼ ਕੀਤਾ ਗਿਆ ਹੈ,ਜਿਸ ਵਿੱਚ ਇਸਲਾਮਾਬਾਦ ‘ਤੇ ਅਮਰੀਕੀ ਭਾਈਵਾਲਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਤਿਵਾਦੀਆਂ ਦਾ ਸਮਰਥਨ ਕਰਨ ਦਾ ਖੁੱਲ੍ਹੇਆਮ ਦੋਸ਼ ਲਗਾਇਆ ਗਿਆ ਸੀ।
ਵਿਰੋਧੀ ਪਾਰਟੀ ਨੇ ਇਹ ਵੀ ਇਸ਼ਾਰਾ ਕੀਤਾ ਕਿ ਦਸਤਾਵੇਜ਼ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਦੁਹਰਾਇਆ ਗਿਆ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰਭਖ਼ਦੇ ਸੰਘਰਸ਼ ਦਾ ਨਿਪਟਾਰਾ ਕੀਤਾ ਸੀ।










