ਨੇਪਾਲ ਦੀ ਸੰਸਦ ‘ਚ ਦਾਖ਼ਲ ਹੋਏ Gen-Z ਪ੍ਰਦਰਸ਼ਨਕਾਰੀ, ਪੁਲਿਸ ਫਾਇਰਿੰਗ ‘ਚ 10 ਦੀ ਮੌਤ; ਫ਼ੌਜ ਨੇ ਸੰਭਾਲਿਆ ਮੋਰਚਾ

ਡਿਜੀਟਲ ਡੈਸਕ : ਨੇਪਾਲ ਸਰਕਾਰ ਵੱਲੋਂ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਸੋਮਵਾਰ ਨੂੰ ਰਾਜਧਾਨੀ ਕਾਠਮੰਡੂ ਘਾਟੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਗੁੱਸੇ ‘ਚ ਆਏ ਨੌਜਵਾਨਾਂ ਨੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨੇਪਾਲ ਦੀ ਸੰਸਦ ‘ਚ ਦਾਖਲ ਹੋਏ ਗਏ। ਇਸ ਦੌਰਾਨ ਪੁਲਿਸ ਫਾਇਰਿੰਗ ‘ਚ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਹੈ।

ਤਿੰਨ ਪੱਤਰਕਾਰ ਗੋਲ਼ੀ ਲੱਗਣ ਨਾਲ ਜ਼ਖ਼ਮੀ

ਪੁਲਿਸ ਨੇ ਪੂਰੇ ਇਲਾਕੇ ‘ਚ ਕਰਫ਼ਿਊ ਲਾਇਆ ਹੋਇਆ ਹੈ। ਨੇਪਾਲੀ ਅਖਬਾਰ ਰਿਪਲਬਿਕਾ ਮੁਤਾਬਕ ਨੌਜਵਾਨ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਹਵਾ ‘ਚ ਫਾਇਰ ਕਰਨ ਤੇ ਦਰਜਨਾਂ ਰਬਰ ਦੀਆਂ ਗੋਲੀਆਂ ਦਾ ਇਸਤੇਮਾਲ ਕਰਨ ਨਾਲ ਘੱਟੋ-ਘੱਟ ਇਕ ਸ਼ਖ਼ਸ ਦੀ ਮੌਤ ਹੋ ਗਈ, ਤਿੰਨ ਪੱਤਰਕਾਰ ਜ਼ਖ਼ਮੀ ਹੋ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਕ ਪੱਤਰਕਾਰ ਸ਼ਿਆਮ ਸ਼੍ਰੇਸ਼ਠ ਨੂੰ ਵੀ ਗੋਲ਼ੀ ਲੱਗੀ ਹੈ ਜਿਸ ਦਾ ਸਿਵਲ ਹਸਪਤਾਲ ‘ਚ ਇਲਾਜ ਹੋ ਰਿਹਾ ਹੈ। ਉੱਥੇ ਹੀ ਹਾਲਾਤ ਵਿਗੜਦੇ ਦੇਖ ਕੇ ਫੌਜ ਨੇ ਮੋਰਚਾ ਸੰਭਾਲ ਲਿਆ ਹੈ ਤੇ ਮੁਜ਼ਾਹਰਕਾਰੀਆਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ।

ਉਧਰ, ਵਿਰੋਧੀਆਂ ਨੇ ਪੁਲਿਸ ਦੇ ਬੈਰੀਕੇਡਾਂ ਨੂੰ ਤੋੜ ਕੇ ਅਤੇ ਗੇਟਾਂ ਨੂੰ ਟੱਪ ਕੇ ਨਿਊ ਬਾਨੇਸ਼ਵਰ ਸਥਿਤ ਸੰਘੀ ਸੰਸਦ ਕੰਪਲੈਕਸ ‘ਚ ਹੱਲਾ ਬੋਲ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਸ਼ਾਂਤੀ ਬਣਾਈ ਰੱਖਣ ਦਾ ਵਾਅਦਾ ਕੀਤਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾਰਾਂ ਦਾ ਸਹਾਰਾ ਲਿਆ। ਇਸ ਤੋਂ ਬਾਅਦ ਹਾਲਾਤ ਬੇਕਾਬੂ ਹੋ ਗਏ।

ਗੌਰ ਕਰਨ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਕੇਪੀ ਓਲੀ ਦੀ ਸਰਕਾਰ ਨੇ ਚਾਰ ਸਤੰਬਰ ਨੂੰ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ, ਵਾਟਸਐਪ, ਰੇਡਿਟ ਅਤੇ X ਸਮੇਤ 26 ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਲਗਾਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *