ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ ਪਛਾਣ ਕਰ ਲੈਣ ਦਾ ਦਾਅਵਾ ਕੀਤਾ ਹੈ। ਸ਼ੂਟਰਾਂ ਦੀ ਸ਼ਨਾਖਤ ਆਦਿੱਤਿਆ ਕਪੂਰ ਤੇ ਕਰਨ ਪਾਠਕ ਵਜੋਂ ਦੱਸੀ ਗਈ ਹੈ। ਮੁਹਾਲੀ ਪੁਲੀਸ ਨੇ ਸ਼ੂਟਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋ ਸ਼ੂਟਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜਦੋਂ ਕਿ ਉਨ੍ਹਾਂ ਨਾਲ ਇਸ ਵਾਰਦਾਤ ਵਿਚ ਇੱਕ ਹੋਰ ਵਿਅਕਤੀ ਸ਼ਾਮਲ ਸੀ। ਐੱਸਐੱਸਪੀ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਘਟਨਾ ਦਾ ਸਿੱਧੂ ਮੂਸੇਵਾਲਾ ਦੇ ਕਾਤਲਾਂ ਜਾਂ ਘਟਨਾ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਸੀ।










