ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ਵਿਚ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਨੇ ਬ੍ਰਿਟਿਸ਼ ਪ੍ਰਸਾਰਕ ’ਤੇ ਮਾਣਹਾਨੀ ਦੇ ਨਾਲ-ਨਾਲ ਧੋਖੇਬਾਜ਼ ਅਤੇ ਗੈਰਵਾਜਬ ਵਪਾਰਕ ਅਭਿਆਸਾਂ ਦਾ ਦੋਸ਼ ਲਗਾਇਆ ਗਿਆ ਹੈ।
33 ਸਫ਼ਿਆਂ ਦੀ ਅਪੀਲ ਵਿਚ ਬੀਬੀਸੀ ’ਤੇ ਰਾਸ਼ਟਰਪਤੀ ਟਰੰਪ ਨੂੰ ‘ਝੂਠੇ, ਅਪਮਾਨਜਨਕ, ਭੜਕਾਊ ਅਤੇ ਦੁਰਾਚਾਰੀ’ ਵਜੋਂ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਬੀਬੀਸੀ ਦੀ ਰਿਪੋਰਟ ਨੂੰ ‘2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲਅੰਦਾਜ਼ੀ ਅਤੇ ਪ੍ਰਭਾਵਿਤ ਕਰਨ ਦੀ ਇੱਕ ਬੇਸ਼ਰਮੀ ਭਰੀ ਕੋਸ਼ਿਸ਼’ ਕਰਾਰ ਦਿੱਤਾ ਗਿਆ ਹੈ।










