ਇਜ਼ਰਾਈਲ ਅਧਿਕਾਰੀਆਂ ਨੇ ਕੈਨੇਡੀਅਨ ਵਫ਼ਦ ਨੂੰ ਗਾਜਾ ਪੱਟੀ ’ਚ ਦਾਖਲ ਹੋਣ ਤੋਂ ਰੋਕਿਆ

ਬੀਤੇ ਦਿਨ ਗਾਜਾ ਪੱਟੀ ਦੇ ਹਾਲਾਤ ਜਾਣਨ ਲਈ ਉੱਥੇ ਪੁੱਜੇ 6 ਕੈਨੇਡੀਅਨ ਐੱਮ ਪੀਜ਼ ਦੇ ਇਕ ਵਫ਼ਦ ਨੂੰ  ਇਜ਼ਰਾਈਲੀ ਅਧਿਕਾਰੀਆਂ ਉਸ ਖੇਤਰ ਵਿਚ ਜਾਣ ਤੋਂ ਰੋਕ ਦਿੱਤਾ। ਵਿਦੇਸ਼ ਮੰਤਰੀ ਅਨੀਤਾ ਅਨੰਦ ਨੇ ਜਨਤਕ ਤੌਰ ’ਤੇ ਇਸਰਾਈਲੀ ਅਧਿਕਾਰੀਆਂ ਦੀ ਇਸ ਕਾਰਵਾਈ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ। ਐੱਨ ਡੀ ਪੀ ਅਤੇ ਲਿਬਰਲ ਸੰਸਦ ਮੈਂਬਰਾਂ, ਜੋ ਕਿ ਤੱਥ-ਖੋਜ ਦੌਰੇ ’ਤੇ ਲਗਪਗ 30 ਕੈਨੇਡੀਅਨਾਂ ਦੇ ਵਫ਼ਦ ਦਾ ਹਿੱਸਾ ਸਨ, ਨੂੰ ਜਾਰਡਨ ਨਾਲ ਇਜ਼ਰਾਈਲੀ ਸਰਹੱਦੀ ਕਰਾਸਿੰਗ ’ਤੇ ਵੈਸਟ ਬੈਂਕ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਇਸ ਯਾਤਰਾ ਵਿੱਚ ਵਫ਼ਦ ਦੇ 6 ਐੱਮ ਪੀਜ਼ ਵਿਚ ਲਿਬਰਲ ਐੱਮ ਪੀ ਫਾਰੇਸ ਅਲ ਸੂਦ, ਇਕਰਾ ਖਾਲਿਦ, ਅਸਲਮ ਰਾਣਾ, ਗੁਰਬਖ਼ਸ਼ ਸੈਣੀ ਅਤੇ ਸਮੀਰ ਜ਼ੁਬੇਰੀ ਅਤੇ ਐੱਨ ਡੀ ਪੀ ਐੱਮ ਪੀ ਜੈਨੀ ਕਵਾਨ ਸ਼ਾਮਲ ਹਨ।ਕੈਨੇਡਾ  ਨੇ ਇਜ਼ਰਾਈਲੀ ਅਧਿਕਾਰੀਆਂ ਨੂੰ ਦੌਰੇ ਦੀ ਪਹਿਲਾਂ ਤੋਂ ਸੂਚਨਾ ਦਿੱਤੀ ਗਈ ਸੀ ਅਤੇ ਸੰਸਦ ਮੈਂਬਰਾਂ ਦੇ ਇਲੈੱਕਟ੍ਰਾਨਿਕ ਯਾਤਰਾ ਅਧਿਕਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਓਟਾਵਾ ਵਿੱਚ ਇਜ਼ਰਾਈਲ ਦੇ ਦੂਤਾਵਾਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਫ਼ਦ ਨੂੰ ਦਾਖਲ ਹੋਣ ਤੋਂ ਇਸ ਲਈ  ਰੋਕ ਦਿੱਤਾ ਗਿਆ ਕਿਉਂਕਿ ਜਿਸ ਸਮੂਹ ਨੇ ਇਸ ਦੌਰੇ ਦਾ ਆਯੋਜਨ ਕੀਤਾ ਸੀ, ਉਸ ਨੂੰ ਇਕ ਗੈਰ-ਮੁਨਾਫ਼ਾ ਕੈਨੇਡੀਅਨ ਮੁਸਲਿਮ ਸੰਸਥਾ ਵੱਲੋਂ ‘ਫੰਡਿੰਗ ਦਾ ਵੱਡਾ ਹਿੱਸਾ’ ਪ੍ਰਾਪਤ ਹੋਇਆ ਸੀ। ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮਜ਼ ਦੇ ਬੁਲਾਰੇ ਮੁਤਾਬਕ, ਹਰ ਮੈਂਬਰ ਨੂੰ ਇੱਕ ਫਾਰਮ ’ਤੇ ਦਸਤਖ਼ਤ ਕਰਨ ਲਈ ਕਿਹਾ ਗਿਆ ਸੀ, ਜਿਸ ਵਿੱਚ ਇਹ ਲਿਖਿਆ ਹੋਇਆ ਸੀ ਕਿ ਉਹ ਮੰਨਦੇ ਹਨ ਕਿ ਉਹ ਜਨਤਕ ਸੁਰੱਖਿਆ ਲਈ ਖ਼ਤਰਾ ਨਹੀਂ ਹਨ।

ਵਫ਼ਦ ਦੇ ਸਾਰੇ ਮੈਂਬਰਾਂ ਨੇ ਇਸ ਫਾਰਮ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਤਿੰਨ ਰੋਜ਼ਾ ਇਸ ਯਾਤਰਾ ਦਾ ਮਕਸਦ ਬੇਘਰ ਕੀਤੇ ਗਏ ਫ਼ਲਸਤੀਨੀਆਂ ਨਾਲ ਮੁਲਾਕਾਤ ਕਰਨਾ ਸੀ। ਯਾਤਰਾ ਦੌਰਾਨ ਵਫ਼ਦ ਨੇ ਵੈਸਟ ਬੈਂਕ ਅਤੇ ਇਜ਼ਰਾਈਲ ਵੀ ਜਾਣਾ ਸੀ।

ਇਜ਼ਰਾਈਲੀ ਸਰਕਾਰ ਨੇ 2014 ਵਿੱਚ ਦੋਸ਼ ਲਗਾਇਆ ਸੀ ਕਿ ਇਸਲਾਮਿਕ ਰਿਲੀਫ ਵਰਲਡ ਵਾਈਡ ਨੇ ਹਮਾਸ ਨੂੰ ਪੈਸੇ ਭੇਜੇ ਸਨ। ਉਧਰ ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮਜ਼ (NCCM) ਇਜ਼ਰਾਈਲ ਵੱਲੋਂ ਐੱਮ ਪੀਜ਼ ਨੂੰ ਵੈਸਟ ਬੈਂਕ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੀ ਨਿੰਦਾ ਕਰ ਰਹੀ ਹੈ। ਸੰਸਥਾ ਦਾ ਕਹਿਣਾ ਹੈ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਰੋਕਣਾ ਉਨ੍ਹਾਂ ਦੀ ਤੱਥ-ਖੋਜ ਮਿਸ਼ਨਾਂ ਨੂੰ ਪੂਰਾ ਕਰਨ ਦੀ ਯੋਗਤਾ ਬਾਰੇ ਚਿੰਤਾਵਾਂ ਪੈਦਾ ਕਰਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News