ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਯੂਕਰੇਨੀ ਡਰੋਨਾਂ ਨੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਰਾਸ਼ਟਰਪਤੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਅਸਫਲ ਕਰ ਦਿੱਤਾ ਗਿਆ ਅਤੇ ਸਾਰੇ 91 ਡਰੋਨ ਡੇਗ ਦਿੱਤੇ ਗਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਰੂਸ ਇਸ ਦਾ ਸਹੀ ਸਮੇਂ ’ਤੇ ਜਵਾਬ ਦੇਵੇਗਾ। ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਪਰਮਾਣੂ ਮਿਜ਼ਾਈਲ ਓਰੇਸ਼ਨਿਕ ਫ਼ੌਜ ਵਿੱਚ ਸ਼ਾਮਲ ਕਰ ਲਈ ਗਈ ਹੈ। ਫ਼ੌਜ ਨੇ ਗੁਆਂਢੀ ਮੁਲਕ ਬੇਲਾਰੂਸ ਵਿੱਚ ਸਮਾਗਮ ਕੀਤਾ ਜਿਥੇ ਇਨ੍ਹਾਂ ਮਿਜ਼ਾਈਲਾਂ ਦੀ ਤਾਇਨਾਤੀ ਕੀਤੀ ਗਈ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁੂਤਿਨ ਨੇ ਦਸੰਬਰ ਦੇ ਸ਼ੁਰੂ ਵਿੱਚ ਓਰੇਸ਼ਨਿਕ ਮਿਜ਼ਾਈਲ ਦੇ ਛੇਤੀ ਜੰਗੀ ਸੇਵਾ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਯੂਕਰੇਨ ਦੇ ਇਸ ਹਮਲੇ ਨੂੰ ਕੀਵ ਅਤੇ ਉਸ ਦੇ ਭਾਈਵਾਲਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਲੀਂਹੋ ਲਾਉਣ ਦੀ ਕਾਰਵਾਈ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਮਾਸਕੋ ਯੂਕਰੇਨ ਨਾਲ ਸ਼ਾਂਤੀ ਵਾਰਤਾ ’ਤੇ ਆਪਣਾ ਰੁਖ਼ ਬਦਲ ਲਵੇਗਾ, ਪਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਟੀਮ ਨਾਲ ਸ਼ਾਂਤੀਵਾਰਤਾ ਜਾਰੀ ਰਹੇਗੀ। ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਪੁੂਤਿਨ ਨੇ ਫੋਨ ’ਤੇ ਟਰੰਪ ਨੂੰ ਇਸ ਹਮਲੇ ਤੋਂ ਜਾਣੂ ਕਰਵਾ ਦਿੱਤਾ ਹੈ। ਇਸੇ ਦੌਰਾਨ ਯੂਕਰੇਨ ਦੇ ਵਿਦੇਸ਼ ਮੰਤਰੀ ਆਂਦਰੇ ਸਿਬੀਹਾ ਨੇ ਰਾਸ਼ਟਰਪਤੀ ਦੀ ਰਿਹਾਇਸ਼ ’ਤੇ ਕਥਿਤ ਹਮਲੇ ਦੇ ਰੂਸ ਦੇ ਦਾਅਵੇ ਰੱਦ ਕਰਦਿਆਂ ਕਿਹਾ ਕਿ ਰੂਸ ਇਸ ਘਟਨਾ ਰਾਹੀਂ ਗ਼ਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁੂਤਿਨ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਰੂਸ ਅਤੇ ਯੂਕਰੇਨ ਨੂੰ ਦੁਸ਼ਮਣੀ ਖ਼ਤਮ ਕਰਨ ਲਈ ਕੂਟਨੀਤਕ ਯਤਨਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਦੀ ਲੋੜ ਹੈ ਜੋ ਇਨ੍ਹਾਂ ਨੂੰ ਕਮਜ਼ੋਰ ਕਰ ਸਕਦੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ

Read More »

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ।

Read More »
ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ
31Dec

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ…

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼
31Dec

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ…