Venezuela-US tensions: ਅਮਰੀਕਾ ਦਾ ਵੈਨਜ਼ੁਏਲਾ ’ਤੇ ਹਮਲਾ; ਰਾਸ਼ਟਰਪਤੀ ਮਾਦੁਰੋ ਪਤਨੀ ਸਣੇ ਕਾਬੂ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਹੈਰਾਨੀਜਨਕ ਐਲਾਨ ਕਰਦਿਆਂ ਦੱਸਿਆ ਹੈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਅਮਰੀਕੀ ਸੁਰੱਖਿਆ ਬਲਾਂ ਨੇ ਇੱਕ ਵੱਡੇ ਆਪਰੇਸ਼ਨ ਦੌਰਾਨ ਕਬਜ਼ੇ ਵਿੱਚ ਲੈ ਲਿਆ ਹੈ। ਟਰੰਪ ਅਨੁਸਾਰ, ਅਮਰੀਕੀ ਫੌਜ ਨੇ ਵੈਨੇਜ਼ੁਏਲਾ ਅਤੇ ਉਸਦੇ ਲੀਡਰ ’ਤੇ ਵੱਡੇ ਪੱਧਰ ਦਾ ਹਮਲਾ (large-scale strike) ਕੀਤਾ, ਜਿਸ ਤੋਂ ਬਾਅਦ ਮਾਦੁਰੋ ਨੂੰ ਕਾਬੂ ਕਰਕੇ ਦੇਸ਼ ਤੋਂ ਬਾਹਰ ਲਿਜਾਇਆ ਗਿਆ ਹੈ। ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਟਰੰਪ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਵਿੱਚ ਮਾਦੁਰੋ ਦੀ ਪਤਨੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਦਰਅਸਲ ਵੈਨੇਜ਼ੁਏਲਾ ਦੀ ਸਰਕਾਰ ਨੇ ਅਮਰੀਕਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਸ਼ਨੀਵਾਰ ਤੜਕੇ ਦੇਸ਼ ਦੀਆਂ ਕਈ ਨਾਗਰਿਕ ਅਤੇ ਫੌਜੀ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਹੈ।ਰਾਜਧਾਨੀ ਕਾਰਾਕਸ ਵਿੱਚ ਸਥਾਨਕ ਸਮੇਂ ਅਨੁਸਾਰ ਰਾਤ ਦੇ 2 ਵਜੇ ਦੇ ਕਰੀਬ ਘੱਟੋ-ਘੱਟ ਸੱਤ ਜ਼ੋਰਦਾਰ ਧਮਾਕੇ ਸੁਣੇ ਗਏ ਅਤੇ ਅਸਮਾਨ ਵਿੱਚ ਨੀਵੀਂ ਉਡਾਣ ਭਰਦੇ ਜਹਾਜ਼ ਦੇਖੇ ਗਏ। ਇਨ੍ਹਾਂ ਧਮਾਕਿਆਂ ਕਾਰਨ ਸ਼ਹਿਰ ਦੀਆਂ ਕਈ ਇਮਾਰਤਾਂ ਹਿੱਲ ਗਈਆਂ ਅਤੇ ਫੌਜੀ ਟਿਕਾਣਿਆਂ ਤੋਂ ਧੂੰਆਂ ਉੱਠਦਾ ਦੇਖਿਆ ਗਿਆ। ਇਸ ਹਮਲੇ ਤੋਂ ਬਾਅਦ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਦੇਸ਼ ਦੀ ਰੱਖਿਆ ਪ੍ਰਣਾਲੀ ਨੂੰ ਸਰਗਰਮ ਕਰਦਿਆਂ ‘ਸਟੇਟ ਆਫ ਐਕਸਟਰਨਲ ਡਿਸਟਰਬੈਂਸ’ (ਬਾਹਰੀ ਗੜਬੜੀ ਦੀ ਸਥਿਤੀ) ਦਾ ਐਲਾਨ ਕਰ ਦਿੱਤਾ ਹੈ ਅਤੇ ਆਪਣੇ ਸਮਰਥਕਾਂ ਨੂੰ ਇਸ ਸਾਮਰਾਜਵਾਦੀ ਹਮਲੇ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉਤਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾਂ ਹੀ ਵੈਨੇਜ਼ੁਏਲਾ ਵਿੱਚ ਸਿੱਧੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ, ਜਿਸ ਨੂੰ ਉਹ ਨਸ਼ਾ ਤਸਕਰੀ ਵਿਰੁੱਧ ਜੰਗ ਦਾ ਹਿੱਸਾ ਦੱਸ ਰਹੇ ਹਨ। ਮਾਦੁਰੋ ਦਾ ਕਹਿਣਾ ਹੈ ਕਿ ਅਮਰੀਕਾ ਅਸਲ ਵਿੱਚ ਵੈਨੇਜ਼ੁਏਲਾ ਦੀ ਸੱਤਾ ਬਦਲ ਕੇ ਇੱਥੋਂ ਦੇ ਤੇਲ ਭੰਡਾਰਾਂ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਇਸ ਘਟਨਾ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ’ਤੇ ਪਹੁੰਚ ਗਿਆ ਹੈ ਅਤੇ ਖੇਤਰ ਵਿੱਚ ਜੰਗ ਵਰਗੇ ਹਾਲਾਤ ਬਣ ਗਏ ਹਨ।

ਉਧਰ ਦੂਜੇ ਪਾਸੇ ਇੱਕ ਅਮਰੀਕੀ ਅਧਿਕਾਰੀ ਨੇ ਸ਼ਨੀਵਾਰ ਸਵੇਰੇ  ਦੱਸਿਆ ਕਿ ਸੰਯੁਕਤ ਰਾਜ ਵੈਨੇਜ਼ੁਏਲਾ ਦੇ ਅੰਦਰ ਹਮਲੇ ਕਰ ਰਿਹਾ ਹੈ। ਅਧਿਕਾਰੀ, ਜੋ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਬੋਲ ਰਿਹਾ ਸੀ, ਨੇ ਵੇਰਵੇ ਨਹੀਂ ਦਿੱਤੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News