ਅਮਰੀਕਾ ਦੀ ਇਰਾਨ ਖ਼ਿਲਾਫ਼ ਸੰਭਾਵੀ ਫੌਜੀ ਕਾਰਵਾਈ ਕਾਰਨ ਇਰਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ ਤੇ ਪੰਜ ਘੰਟੇ ਦੇ ਬੰਦ ਹੋਣ ਤੋਂ ਬਾਅਦ ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹ ਦਿੱਤਾ ਹੈ।
ਇਸ ਤੋਂ ਪਹਿਲਾਂ ਇਰਾਨ ਨੇ ਆਪਣਾ ਹਵਾਈ ਖੇਤਰ ਵਪਾਰਕ ਉਡਾਣਾਂ ਲਈ ਬੰਦ ਕਰ ਦਿੱਤਾ ਸੀ ਤੇ ਇਸ ਸਬੰਧੀ ਹੁਕਮਾਂ ਨੂੰ ਅੱਜ ਸਵੇਰੇ ਬਿਨਾਂ ਕਿਸੇ ਸਪੱਸ਼ਟੀਕਰਨ ਦੇ ਹੋਰ ਵਧਾ ਦਿੱਤਾ। ਇਹ ਫੈਸਲਾ ਅਮਰੀਕਾ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਕੀਤਾ ਗਿਆ। ਇਸ ਤੋਂ ਪਹਿਲਾਂ ਇਰਾਨ ਨੇ ਦੇਰ ਰਾਤ ਇਨ੍ਹਾਂ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ। ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਦੀ ਚਿਤਾਵਨੀ ਤੋਂ ਬਾਅਦ ਉਥੇ ਫਾਂਸੀ ਦੇਣ ਦੇ ਮਾਮਲੇ ਰੁਕ ਗਏ ਹਨ ਤੇ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਕਚੀ ਨੇ ਕਿਹਾ ਕਿ ਇਰਾਨ ਵਲੋਂ ਲੋਕਾਂ ਨੂੰ ਫਾਂਸੀ ਦੇਣ ਦੀ ਕੋਈ ਯੋਜਨਾ ਨਹੀਂ ਹੈ।










