ਕੈਨੇਡਾ: ਸਕੂਲ ਬੱਸ ਬੇਕਾਬੂ ਹੋ ਕੇ ਪਲਟੀ; ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ

ਕੈਨੇਡਾ ਵਿਚ ਇਕ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਚਾਰ ਜਣਿਆਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੈਲੀਕਾਪਟਰ ਰਾਹੀਂ ਵਿਨੀਪੈਗ ਦੇ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਮੈਨੀਟੋਬਾ ਸੂਬੇ ਦੇ ਹਾਈਵੇਅ 10’ਤੇ ਮੈਫ਼ੇਕਿੰਗ ਕਸਬੇ ਤੋਂ 13 ਕਿਲੋਮੀਟਰ ਦੱਖਣ ਵੱਲ ਉਸ ਵੇਲੇ ਵਾਪਰਿਆ ਜਦੋਂ ਸਕੂਲ ਬੱਸ ਦੇ ਡਰਾਈਵਰ ਨੇ ਇਕ ਹੋਰ ਬੱਸ ਨੂੰ ਓਵਰਟੇਕ ਕਰਨ ਦਾ ਯਤਨ ਕੀਤਾ ਪਰ ਰਫ਼ਤਾਰ ਜ਼ਿਆਦਾ ਹੋਣ ਕਰ ਕੇ ਇਹ ਬੱਸ ਬੇਕਾਬੂ ਹੋ ਗਈ ਅਤੇ ਖਤਾਨਾਂ ਵਿਚ ਪਲਟ ਗਈ। ਬੱਸ ਵਿਚ ਸਵਾਰ ਬੱਚੇ ਸਕੂਲ ਜਾ ਰਹੇ ਸਨ।ਸਵੈਨ ਵੈਲੀ ਸਕੂਲ ਡਿਵੀਜ਼ਨ ਨੇ ਦੱਸਿਆ ਕਿ ਹਾਦਸੇ ਵੇਲੇ ਬੱਸ ਵਿਚ 16 ਸਾਲ ਤੋਂ 18 ਸਾਲ ਉਮਰ ਦੇ 14 ਵਿਦਿਆਰਥੀ ਅਤੇ ਡਰਾਈਵਰ ਸਵਾਰ ਸੀ। ਸਿਹਤ ਵਿਭਾਗ ਨੇ ਦੱਸਿਆ ਕਿ 15 ਜ਼ਖ਼ਮੀਆਂ ਨੂੰ ਸਵੈਨ ਵੈਲੀ ਹੈਲਥ ਸੈਂਟਰ ਭੇਜਿਆ ਗਿਆ ਅਤੇ ਇਨ੍ਹਾਂ ਵਿਚੋਂ ਚਾਰ ਜਣਿਆਂ ਨੂੰ ਏਅਰ ਲਿਫ਼ਟ ਕਰਦਿਆਂ ਵਿਨੀਪੈਗ ਦੇ ਚਿਲਡਰਨ ਹਸਪਤਾਲ ਅਤੇ ਐਡਲਟ ਐਮਰਜੈਂਸੀ ਸੈਂਟਰ ਵਿਚ ਦਾਖਲ ਕਰਵਾਇਆ ਗਿਆ। ਕਈ ਵਿਦਿਆਰਥੀਆਂ ਦੇ ਟਾਂਕੇ ਲੱਗੇ ਅਤੇ ਕਈ ਦੇ ਮੋਢੇ ਦੀ ਹੱਡੀ ਟੁੱਟ ਗਈ। ਹਾਦਸੇ ਬਾਰੇ ਪਤਾ ਲਗਦਿਆਂ ਹੀ ਮਾਪਿਆਂ ਵਿਚ ਘਬਰਾਹਟ ਪੈਦਾ ਹੋ ਗਈ ਅਤੇ ਉਹ ਆਪਣੇ ਬੱਚਿਆਂ ਨਾਲ ਮੁਲਾਕਾਤ ਕਰਨ ਪੁੱਜੇ। ਹਾਦਸੇ ਨੂੰ ਵੇਖਦਿਆਂ ਸਕੂਲ ਬੱਸਾਂ ਵਿਚ ਵੀ ਸੀਟ ਬੈਲਟ ਲਾਜ਼ਮੀ ਕੀਤੇ ਜਾਣ ਦੀ ਮੰਗ ਉੱਠ ਰਹੀ ਹੈ।

ਦੱਸ ਦੇਈਏ ਕਿ ਮੈਫ਼ੇਕਿੰਗ ਕਸਬਾ ਵਿਨੀਪੈਗ ਤੋਂ 541 ਕਿੱਲੋਮੀਟਰ ਉਤਰ ਪੱਛਮ ਵੱਲ ਹੈ ਅਤੇ ਆਰ.ਸੀ.ਐੱਮ.ਪੀ. ਦੇ ਫੋਰੈਂਸਿਕ ਮਾਹਿਰ ਹਾਦਸੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ੁਰੂ ਵਿੱਚ ਵਿਨੀਪੈਗ ਦੇ ਹੈਲਥ ਸਾਇੰਸਿਜ਼ ਸੈਂਟਰ ਵਿੱਚ ਸਾਵਧਾਨੀ ਵਜੋਂ ਓਰੈਂਜ ਅਲਰਟ ਜਾਰੀ ਕੀਤਾ ਗਿਆ ਸੀ ਪਰ ਬਾਅਦ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮਰੀਜ਼ਾਂ ਦੀ ਨਿੱਜੀ ਜਾਣਕਾਰੀ ਨੂੰ ਦੇਖਦਿਆਂ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਹਾਲਤ ਬਾਰੇ ਕੋਈ ਹੋਰ ਅੱਪਡੇਟ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸ਼ੁਕਰਗੁਜ਼ਾਰ ਹਨ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…