Trump Nobel Prize: ਟਰੰਪ ਨੇ ਮੁੜ ਭਾਰਤ-ਪਾਕਿ ਜੰਗ ਰੁਕਵਾਉਣ ਦਾ ਰਾਗ ਅਲਾਪਿਆ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦੋ ਪ੍ਰਮਾਣੂ ਤਾਕਤਾਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਖਤਮ ਕਰਵਾਉਣ ਦਾ ਰਾਗ ਅਲਾਪਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਅੱਠ ਜੰਗ ਨੂੰ ਰੁਕਵਾਇਆ ਤੇ ਲੱਖਾਂ ਜ਼ਿੰਦਗੀਆਂ ਬਚਾਈਆਂ ਤੇ ਉਹ ਨੋਬੇਲ ਸ਼ਾਂਤੀ ਪੁਰਸਕਾਰ ਦੇ ਹੱਕਦਾਰ ਸਨ ਪਰ ਇਸ ਪੁਰਸਕਾਰ ਨੂੰ ਦੇਣ ’ਤੇ ਨਾਰਵੇ ਦਾ ਕੰਟਰੋਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਨਾਮ ਦੀ ਪਰਵਾਹ ਨਾ ਕਰਦਿਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੱਤੀ।

ਟਰੰਪ ਨੇ ਕਿਹਾ, ‘ਮੈਨੂੰ ਨੋਬੇਲ ਪੁਰਸਕਾਰ ਦੀ ਕੋਈ ਪਰਵਾਹ ਨਹੀਂ ਹੈ… ਇੱਕ ਬਹੁਤ ਹੀ ਸੁਲਝੀ ਹੋਈ ਔਰਤ ਨੇ ਮਹਿਸੂਸ ਕੀਤਾ ਸੀ ਕਿ ਇਸ ਦਾ ਮੈਂ ਹੱਕਦਾਰ ਸੀ ਅਤੇ ਉਹ ਸੱਚਮੁੱਚ ਚਾਹੁੰਦੀ ਸੀ ਕਿ ਮੈਨੂੰ ਨੋਬੇਲ ਪੁਰਸਕਾਰ ਮਿਲੇ ਅਤੇ ਮੈਂ ਇਸ ਦੀ ਕਦਰ ਕਰਦਾ ਹਾਂ। ਜੇਕਰ ਕੋਈ ਸੋਚਦਾ ਹੈ ਕਿ ਨਾਰਵੇ ਨੋਬੇਲ ਪੁਰਸਕਾਰ ਨੂੰ ਕੰਟਰੋਲ ਨਹੀਂ ਕਰਦਾ ਤਾਂ ਇਹ ਸਹੀ ਨਹੀਂ ਹੈ। ਉਨ੍ਹਾਂ ਕੋਲ ਇੱਕ ਬੋਰਡ ਹੈ ਪਰ ਪੁਰਸਕਾਰ ਕਿਸ ਨੂੰ ਦੇਣਾ ਹੈ, ਇਹ ਨਾਰਵੇ ਤੈਅ ਕਰਦਾ ਹੈ ਅਤੇ ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ ਕਿ ਨਾਰਵੇ ਕੀ ਕਹਿੰਦਾ ਹੈ।’ ਟਰੰਪ ਨੇ ਇਹ ਟਿੱਪਣੀਆਂ ਮਿਆਮੀ ਵਿੱਚ ਇੱਕ ਕਾਲਜ ਦੇ ਫੁਟਬਾਲ ਮੁਕਾਬਲੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀਆਂ। ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਹਫ਼ਤੇ ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਆਗੂ ਮਾਰੀਆ ਕੋਰੀਨਾ ਨੇ ਵ੍ਹਾਈਟ ਹਾਊਸ ਵਿਚ ਟਰੰਪ ਨੂੰ ਆਪਣਾ 2025 ਦਾ ਨੋਬੇਲ ਸ਼ਾਂਤੀ ਪੁਰਸਕਾਰ ਭੇਟ ਕੀਤਾ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News