ਭਾਰਤ ਤੇ ਯੂਰੋਪੀਅਨ ਯੂਨੀਅਨ ਵਿਚਾਲੇ ਮੁਕਤ ਵਪਾਰ ਸਮਝੌਤਾ

ਭਾਰਤ ਅਤੇ ਯੂਰੋਪੀਅਨ ਯੂਨੀਅਨ (ਈ ਯੂ) ਵਿਚਾਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਚੱਲੀ ਗੁੰਝਲਦਾਰ ਗੱਲਬਾਤ ਮਗਰੋਂ ਅੱਜ ਇਤਿਹਾਸਕ ਮੁਕਤ ਵਪਾਰ ਸਮਝੌਤਾ (ਐੱਫ ਟੀ ਏ) ਸਿਰੇ ਚੜ੍ਹ ਗਿਆ ਹੈ। ਇਸ ਤਹਿਤ 93 ਫੀਸਦੀ ਤੋਂ ਵੱਧ ਭਾਰਤੀ ਵਸਤਾਂ ਬਿਨਾਂ ਟੈਕਸ ਤੋਂ 27 ਯੂਰੋਪੀਅਨ ਦੇਸ਼ਾਂ ਵਿੱਚ ਭੇਜੀਆਂ ਜਾ ਸਕਣਗੀਆਂ। ਇਸੇ ਤਰ੍ਹਾਂ ਭਾਰਤ 25 ਲੱਖ ਰੁਪਏ ਤੋਂ ਮਹਿੰਗੀਆਂ ਗੱਡੀਆਂ ’ਤੇ ਲੱਗਣ ਵਾਲੀ ਦਰਾਮਦ ਡਿਊਟੀ ਘਟਾ ਕੇ 10 ਫੀਸਦੀ ਤੱਕ ਲੈ ਆਵੇਗਾ, ਜਿਸ ਮਗਰੋਂ ਭਾਰਤ ਵਿੱਚ ਯੂਰੋਪੀਅਨ ਲਗਜ਼ਰੀ ਕਾਰਾਂ ਸਸਤੀਆਂ ਹੋ ਜਾਣਗੀਆਂ। ਯੂਰੋਪੀਅਨ ਵਾਈਨ ਅਤੇ ਹੋਰ ਪ੍ਰਾਸੈਸਡ ਫੂਡ ਵੀ ਸਸਤਾ ਹੋਵੇਗਾ। ‘ਸਾਰੇ ਸੌਦਿਆਂ ਦੀ ਮਾਂ’ ਦੱਸਿਆ ਜਾ ਰਿਹਾ ਇਹ ਸਮਝੌਤਾ ਇਸ ਸਾਲ ਦੇ ਅੰਤ ਤੱਕ ਸਹੀਬੱਧ ਹੋਣ ਅਤੇ 2027 ਦੀ ਸ਼ੁਰੂਆਤ ਵਿੱਚ ਲਾਗੂ ਹੋਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਰੋਪੀਅਨ ਯੂਨੀਅਨ ਦੇ ਸਿਖਰਲੇ ਆਗੂਆਂ ਉਰਸੁਲਾ ਵੌਨ ਡੇਰ ਲੇਯਨ ਅਤੇ ਅੰਤੋਨੀਓ ਕੌਸਟਾ ਨਾਲ ਗੱਲਬਾਤ ਤੋਂ ਬਾਅਦ ਇਸ ਸਮਝੌਤੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ‘ਇਹ ਸਿਰਫ਼ ਵਪਾਰਕ ਸਮਝੌਤਾ ਨਹੀਂ ਹੈ, ਸਗੋਂ ਸਾਂਝੀ ਖੁਸ਼ਹਾਲੀ ਦਾ ਨਵਾਂ ਖਾਕਾ ਹੈ।’’ ਵਣਜ ਮੰਤਰੀ ਪਿਊਸ਼ ਗੋਇਲ ਮੁਤਾਬਕ ਇਹ ਸਮਝੌਤਾ ਭਾਰਤੀ ਬਰਾਮਦਕਾਰਾਂ ਲਈ 20 ਖਰਬ ਡਾਲਰ ਦੇ ਯੂਰੋਪੀਅਨ ਬਾਜ਼ਾਰ ਦੇ ਦਰਵਾਜ਼ੇ ਖੋਲ੍ਹੇਗਾ। ਇਸ ਤਹਿਤ ਆਟੋਮੋਬਾਈਲ ਤੇ ਸਟੀਲ ਵਰਗੇ ਕੁਝ ਚੋਣਵੇਂ ਖੇਤਰਾਂ ਨੂੰ ਛੱਡ ਕੇ ਤਕਰੀਬਨ ਸਾਰੀਆਂ ਭਾਰਤੀ ਵਸਤਾਂ (93 ਫੀਸਦੀ ਤੋਂ ਵੱਧ) ਨੂੰ ਯੂਰੋਪੀਅਨ ਯੂਨੀਅਨ ’ਚ ਜ਼ੀਰੋ ਡਿਊਟੀ ਦਾ ਲਾਭ ਮਿਲੇਗਾ। ਬਾਕੀ ਬਚਦੇ 6 ਫੀਸਦੀ ਹਿੱਸੇ ਲਈ ਵੀ ਭਾਰਤੀ ਬਰਾਮਦਕਾਰਾਂ ਨੂੰ ਟੈਰਿਫ ’ਚ ਕਟੌਤੀ ਤੇ ਕੋਟਾ ਆਧਾਰਿਤ ਛੋਟਾਂ ਮਿਲਣਗੀਆਂ। ਮੌਜੂਦਾ ਸਮੇਂ ਯੂਰੋਪੀਅਨ ਯੂਨੀਅਨ ਦਾ ਭਾਰਤੀ ਵਸਤਾਂ ’ਤੇ ਔਸਤ ਟੈਰਿਫ 3.8 ਫੀਸਦੀ ਹੈ, ਜੋ ਸਮਝੌਤੇ ਤਹਿਤ ਘਟ ਕੇ 0.1 ਫੀਸਦੀ ਰਹਿ ਜਾਵੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News