Canada News: ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤ ’ਚ ਮੌਤ

ਕੈਲਗਰੀ ਦੇ ਰੈੱਡਸਟੋਨ ਵਿਚ ਇਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਪਸ ਵਿਚ ਲੜਾਈ ਹੋਈ ਤੇ ਇਨ੍ਹਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀਆਂ ਨੂੰ ਸਵੇਰੇ 12:41 ਵਜੇ ਦੇ ਕਰੀਬ ਇਸ ਘਰ ਵਿਚ ਸ਼ੋਰ ਸ਼ਰਾਬੇ ਦੀ ਰਿਪੋਰਟ ਮਿਲੀ।ਪੁਲੀਸ ਅਧਿਕਾਰੀ ਅਨੁਸਾਰ ਜਦੋਂ ਉਹ ਰੈੱਡਸਟੋਨ ਪਾਰਕ ਦੇ ਨੇੜੇ ਇੱਕ ਘਰ ਵਿਚ ਪਹੁੰਚੇ ਤਾਂ ਦੋ ਜਣਿਆਂ ’ਤੇ ਤੇਜ਼ ਹਥਿਆਰਾਂ ਦੇ ਨਿਸ਼ਾਨ ਮਿਲੇ। ਇਸ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਦੂਜੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵਿੱਚ ਮੌਤ ਹੋਣ ਬਾਰੇ ਪਤਾ ਲੱਗਿਆ।ਕੈਲਗਰੀ ਪੁਲੀਸ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਮਾਮਲੇ ਦੀ ਹੋਮੀਸਾਈਡ ਯੂਨਿਟ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਵੀਰਵਾਰ ਨੂੰ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਕਰਨ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲੀਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News