Ludhiana Child Murder: ਨੌਂ ਸਾਲਾ ਅਮਨ ਦੇ ਕਾਤਲ ਦਾ ਪਤਾ ਦੱਸਣ ਵਾਲੇ ਨੂੰ ਮਿਲੇਗਾ ਇਨਾਮ- ਪੁਲੀਸ

ਲੁਧਿਆਣਾ ਪੁਲੀਸ ਨੇ ਸ਼ਹਿਰ ਵਿੱਚ ਇੱਕ ਨੌਂ ਸਾਲਾ ਬੱਚੇ ਦੇ ਬੇਰਹਿਮੀ ਨਾਲ ਕੀਤੇ ਕਤਲ ਮਾਮਲੇ ’ਚ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20,000 ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। 7 ਫਰਵਰੀ ਨੂੰ ਕਾਸਾਬਾਦ ਇਲਾਕੇ ਵਿੱਚ ਇੱਕ ਖਾਲੀ ਪਲਾਟ ਦੇ ਨੇੜੇ ਝਾੜੀਆਂ ਵਿੱਚੋਂ ਅਮਨ ਦੀ ਲਾਸ਼ ਮਿਲੀ ਸੀ। ਉਸ ਦਾ ਗਲਾ ਵੱਢਿਆ ਹੋਇਆ ਸੀ। ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਲਾਸ਼ ਮਿਲਣ ਦੇ ਦੋ ਦਿਨ ਬਾਅਦ, ਪੁਲੀਸ ਨੇ ਮੁਲਜ਼ਮ ਦੀ ਪਛਾਣ ਅਜੈ, ਵਾਸੀ ਕਾਸਾਬਾਦ ਵਜੋਂ ਕੀਤੀ ਹੈ। ਮੁਲਜ਼ਮ ਦੇ ‘ਲੋੜੀਂਦੇ’ (Wanted) ਪੋਸਟਰ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਹਨ।

ਮੁਲਜ਼ਮ ਦਾ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਨਾਂ ਸਾਹਮਣੇ ਆ ਚੁੱਕਿਆ ਹੈ। ਸਾਲ 2020 ਵਿੱਚ, ਇੱਕ ਸੱਤ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ ਜੋਧੇਵਾਲ ਪੁਲੀਸ ਸਟੇਸ਼ਨ ਵਿੱਚ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਸ ਮਾਮਲੇ ਵਿੱਚ ਉਸ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ, 2 ਫਰਵਰੀ ਨੂੰ ਜਦੋਂ ਉਸ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ, ਤਾਂ ਉਹ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ ਅਤੇ ਉਦੋਂ ਤੋਂ ਹੀ ਫ਼ਰਾਰ ਹੈ। ਪੁਲੀਸ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’

 ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਸ ਸਮੇਂ ਗੁੱਸੇ ਵਿਚ ਆ ਗਏ, ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਸਵਾਲ ਪੁੱਛ ਲਿਆ। ਸਿਹਤ

Read More »

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ

ਨਵੀਂ ਦਿੱਲੀ। ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੂੰ ਭਾਰਤੀ ਹਵਾਈ ਸੈਨਾ (IAF) ਦਾ ਉਪ-ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਐਤਵਾਰ ਤੋਂ ਆਪਣਾ ਅਹੁਦਾ ਸੰਭਾਲਣਗੇ। ਫਿਲਹਾਲ

Read More »

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ

 ਦਿੱਲੀ ਵਿੱਚ 30 ਅਕਤੂਬਰ ਦੀ ਸ਼ਾਮ ਦਿਲਜੀਤ ਦੁਸਾਂਝ ਨੇ ਆਪਣੇ ਕੰਸਰਟ ਰਾਹੀਂ ਖਾਸ ਬਣਾ ਦਿੱਤੀ। ਔਰਾ ਇੰਡੀਆ ਟੂਰ 2026 ਰਾਹੀਂ ਉਨ੍ਹਾਂ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ

Read More »
ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’
31Oct

ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’

 ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਸ ਸਮੇਂ ਗੁੱਸੇ ਵਿਚ ਆ ਗਏ, ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਸਵਾਲ ਪੁੱਛ ਲਿਆ। ਸਿਹਤ ਬਾਰੇ ਸਵਾਲ ਤੋਂ ਖਿਝੇ ਰਾਸ਼ਟਰਪਤੀ…

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ
31Oct

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ

ਨਵੀਂ ਦਿੱਲੀ। ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੂੰ ਭਾਰਤੀ ਹਵਾਈ ਸੈਨਾ (IAF) ਦਾ ਉਪ-ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਐਤਵਾਰ ਤੋਂ ਆਪਣਾ ਅਹੁਦਾ ਸੰਭਾਲਣਗੇ। ਫਿਲਹਾਲ ਉਹ ਈਸਟਰਨ ਏਅਰ ਕਮਾਂਡ ਦੇ…

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ
31Oct

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ

 ਦਿੱਲੀ ਵਿੱਚ 30 ਅਕਤੂਬਰ ਦੀ ਸ਼ਾਮ ਦਿਲਜੀਤ ਦੁਸਾਂਝ ਨੇ ਆਪਣੇ ਕੰਸਰਟ ਰਾਹੀਂ ਖਾਸ ਬਣਾ ਦਿੱਤੀ। ਔਰਾ ਇੰਡੀਆ ਟੂਰ 2026 ਰਾਹੀਂ ਉਨ੍ਹਾਂ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ। ਦਿਲਜੀਤ ਨੇ…

More News