ਭਾਰਤ ’ਤੇ ਬੇਤੁਕੇ ਟੈਕਸ ਲਗਾਉਣ ਦੇ ਬਹਾਨੇ ਲੱਭ ਰਹੇ ਨੇ ਟਰੰਪ: ਸ਼ਰਮਨ

ਸੀਨੀਅਰ ਅਮਰੀਕੀ ਕਾਨੂੰਨਸਾਜ਼ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਰੂਸੀ ਤੇਲ ਖਰੀਦਣ ਲਈ ਭਾਰਤ ’ਤੇ ਬੇਤੁਕੇ ਟੈਕਸ ਲਗਾਉਣ ਦੇ ਬਹਾਨੇ ਲੱਭ ਰਹੇ ਹਨ। ਉਨ੍ਹਾਂ ਟਰੰਪ ਨੂੰ ਇਹ ਨੀਤੀ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਅਮਰੀਕੀ ਸੰਸਦ ਮੈਂਬਰ ਬ੍ਰੈਡ ਸ਼ਰਮਨ ਨੇ ਅੱਜ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘‘ਰਾਸ਼ਟਰਪਤੀ ਟਰੰਪ ਭਾਰਤ ’ਤੇ ਬੇਤੁਕੇ ਟੈਰਿਫ ਲਗਾਉਣ ਲਈ ਬਹਾਨੇ ਘੜ ਰਹੇ ਹਨ।’’ ਸ਼ਰਮਨ, ਜੋ ਸੰਸਦ ਦੀ ਵਿਦੇਸ਼ੀ ਮਾਮਲਿਆਂ ਬਾਰੇ ਕਮੇਟੀ ਦੇ ਨਾਲ-ਨਾਲ ਵਿੱਤੀ ਸੇਵਾਵਾਂ ਬਾਰੇ ਕਮੇਟੀ ਦੇ ਸੀਨੀਅਰ ਮੈਂਬਰ ਹਨ, ਨੇ ਆਪਣੀ ਪੋਸਟ ਵਿੱਚ ਕਿਹਾ ਕਿ ਟਰੰਪ ਦਾ ਦਾਅਵਾ ਹੈ ਕਿ ਭਾਰਤ ’ਤੇ ਲਗਾਏ ਟੈਰਿਫ ਰੂਸੀ ਤੇਲ ਦੀ ਦਰਾਮਦ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਲਿਖਿਆ, ‘‘ਹਾਲੇ ਵੀ ਹੰਗਰੀ ਆਪਣੀ ਲੋੜ ਦਾ 90 ਫੀਸਦ ਕੱਚਾ ਤੇਲ ਰੂਸ ਤੋਂ ਬਿਨਾਂ ਕਿਸੇ ਟੈਰਿਫ ਦੇ ਮੰਗਵਾਉਂਦਾ ਹੈ ਅਤੇ ਚੀਨ, ਜੋ ਰੂਸ ਦਾ ਸਭ ਤੋਂ ਵੱਡਾ ਤੇਲ ਖਰੀਦਦਾਰ ਹੈ, ’ਤੇ ਰੂਸੀ ਤੇਲ ਖਰੀਦਣ ਨਾਲ ਸਬੰਧਤ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਹਾਲਾਂਕਿ, ਚੀਨ ’ਤੇ ਹੋਰ ਕਾਰਨਾਂ ਕਰ ਕੇ ਪਾਬੰਦੀਆਂ ਲੱਗੀਆਂ ਹੋਈਆਂ ਹਨ। ਭਾਰਤ ਆਪਣੀ ਲੋੜ ਦਾ ਸਿਰਫ਼ 21 ਫ਼ੀਸਦ ਕੱਚਾ ਤੇਲ ਰੂਸ ਤੋਂ ਲੈਂਦਾ ਹੈ ਪਰ ਸਾਡੇ ਸਹਿਯੋਗੀ ਦੇਸ਼ (ਭਾਰਤ) ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰਾਸ਼ਟਰਪਤੀ ਨੂੰ ਇਸ ਨੀਤੀ ਨੂੰ ਤੁਰੰਤ ਬਦਲਣਾ ਚਾਹੀਦਾ ਹੈ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News