ਅਮਰੀਕਾ ਨਾਲ ਕੋਈ ਵਾਰਤਾ ਨਹੀਂ ਕਰਾਂਗੇ: ਇਰਾਨ

ਇਰਾਨ ਦੀ ਸਰਵਉੱਚ ਕੌਮੀ ਸੁਰੱਖਿਆ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਨੇ ਅੱਜ ਇਹ ਗੱਲ ਸਿਰੇ ਤੋਂ ਖਾਰਜ ਕਰ ਦਿੱਤੀ ਕਿ ਇਰਾਨ ਅਮਰੀਕਾ ਨਾਲ ਗੱਲਬਾਤ ਕਰੇਗਾ। ਉਨ੍ਹਾਂ ਇਹ ਟਿੱਪਣੀ ਅਲ-ਜਜ਼ੀਰਾ ਦੀ ਉਸ ਖ਼ਬਰ ਦੇ ਜਵਾਬ ’ਚ ਕੀਤੀ ਜਿਸ ’ਚ ਵਾਲ ਸਟਰੀਟ ਜਰਨਲ ਦੇ ਹਵਾਲੇ ਨਾਲ ਦੱਸਿਆ ਗਿਆ ਸੀ ਕਿ ਲਾਰੀਜਾਨੀ ਓਮਾਨ ਦੀ ਸਾਲਸੀ ਹੇਠ ਅਮਰੀਕਾ ਨਾਲ ਵਾਰਤਾ ਮੁੜ ਸ਼ੁਰੂ ਕਰਨ ਵਾਲੇ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕਰਦਿਆਂ ਲਾਰੀਜਾਨੀ ਨੇ ਟਰੰਪ ’ਤੇ ਖਿੱਤੇ ਨੂੰ ਅਰਾਜਕਤਾ ਵੱਲ ਧੱਕਣ ਦਾ ਦੋਸ਼ ਲਾਇਆ ਅਤੇ ਮਾਰੇ ਗਏ ਅਮਰੀਕੀ ਸੈਨਿਕਾਂ ਦੀ ਗਿਣਤੀ ਵਧਣ ਦਾ ਦਾਅਵਾ ਕੀਤਾ। ਉਨ੍ਹਾਂ ‘ਇਜ਼ਰਾਈਲ ਪਹਿਲਾਂ’ ਦਾ ਏਜੰਡਾ ਅੱਗੇ ਵਧਾਉਣ ਲਈ ਅਮਰੀਕਾ ’ਤੇ ਹਮਲਾ ਕੀਤਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਰਾਨ ਨੇ ਹਮਲੇ ਦੀ ਸ਼ੁਰੂਆਤ ਨਹੀਂ ਕੀਤੀ ਸੀ।

ਤਹਿਰਾਨ: ਪੱਛਮੀ ਏਸ਼ੀਆ ਖਿੱਤੇ ’ਚ ਵਧਦੇ ਤਣਾਅ ਦੌਰਾਨ ਇਰਾਨ ’ਚ ਫਸੇ ਵਿਦਿਆਰਥੀਆਂ ਜਿਨ੍ਹਾਂ ’ਚ ਭਾਰਤ ਦੇ ਕਈ ਵਿਦਿਆਰਥੀ ਵੀ ਸ਼ਾਮਲ ਹਨ, ਨੂੰ ਰਾਹਤ ਦਿੰਦਿਆਂ ਤਹਿਰਾਨ ਨੇ ਐਲਾਨ ਕੀਤਾ ਹੈ ਕਿ ਦੇਸ਼ ਦੀਆਂ ਸਿੱਖਿਆ ਸੰਸਥਾਵਾਂ ’ਚ ਪੜ੍ਹ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਜ਼ਮੀਨੀ ਸਰਹੱਦ ਰਾਹੀਂ ਬਾਹਰ ਨਿਕਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਤਸਨੀਮ ਨਿਊਜ਼ ਅਨੁਸਾਰ ਦੇਸ਼ ਦੇ ਵਿਗਿਆਨ ਮੰਤਰਾਲੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬਾਅਦ ਵਿੱਚ ਸੈਸ਼ਨ ਮੁੱਕਣ ਦੀ ਪ੍ਰੀਖਿਆ ਦੇਣ ਅਤੇ ਡਾਕਟਰੇਟ ਥੀਸਿਸ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News