ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਅੱਜ ਧਰਮਕੋਟ ਵਿਚ ਹੋ ਰਹੀ ‘ਆਪ’ ਦੀ ਰੈਲੀ ਵਿੱਚ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਇਕੱਠੇ ਹੋਏ ਸਨ। ਐਸ ਪੀ ਬਾਲ ਕ੍ਰਿਸ਼ਨ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲੀਸ ਬਲ ਨੇ ਕਿਸਾਨਾਂ ਨੂੰ ਉੱਥੇ ਰੋਕਿਆ ਹੋਇਆ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀ ਦੇ ਆਗੂ ਮੁੱਖ ਮੰਤਰੀ ਨੂੰ ਸੁਆਲ ਪੁੱਛਣ ਲਈ ਬਜ਼ਿੱਦ ਹਨ। ਕਿਸਾਨਾਂ ਅਤੇ ਪੁਲੀਸ ਵਿਚਾਲੇ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਪੰਜ ਵਾਰ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਚੁੱਕੇ ਹਨ ਲੇਕਿਨ ਹਰ ਵਾਰ ਮੀਟਿੰਗ ਨੂੰ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਮੁੱਖ ਮੰਤਰੀ ਨੂੰ ਬਿਜਲੀ ਬਿੱਲ ਸਮਝੌਤਾ, ਨਰੇਗਾ ਕਾਨੂੰਨ ਨੂੰ ਰੱਦ ਕਰਨ, ਦਿੱਲੀ ਕਿਸਾਨ ਮੋਰਚੇ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਚੋਰੀ ਸਾਮਾਨ ਦਾ ਮੁਆਵਜ਼ੇ ਸਮੇਤ ਪੰਜਾਬ ਦੇ ਹੋਰ ਅੱਧੀ ਦਰਜਨ ਮੁੱਦਿਆਂ ਨੂੰ ਲੈ ਕੇ ਸਵਾਲ ਪੁੱਛਣਾ ਚਾਹੁੰਦੀ ਹੈ ਤੇ ਜਥੇਬੰਦੀ ਮੁੱਖ ਮੰਤਰੀ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਲੇਕਿਨ ਸਰਕਾਰ ਗੱਲਬਾਤ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਹਾਲਤ ਵਿੱਚ ਧਰਮਕੋਟ ਦੀ ਅਨਾਜ ਮੰਡੀ ਰੈਲੀ ਵਿੱਚ ਪੁੱਜ ਕੇ ਮੁੱਖ ਮੰਤਰੀ ਨੂੰ ਸੁਆਲ ਪੁੱਛੇ ਜਾਣਗੇ। ਇਸ ਮੌਕੇ ਕਿਸਾਨ ਆਗੂ ਰਾਣਾ ਰਣਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ, ਅਵਤਾਰ ਸਿੰਘ ਧਰਮ ਸਿੰਘ ਵਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਪੁਲੀਸ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ
Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ
ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ
ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ
Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ
Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ (Sensex) 1,555.62 ਅੰਕ ਹੇਠਾਂ ਡਿੱਗ…
ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ
ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼…
oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ
ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ…
More News

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ

Us-Iran news: Abu Dhabi ਵਿਚ ਡਿੱਗਿਆ ਬੈਲਿਸਟਿਕ ਮਿਜ਼ਾਈਲ ਦਾ ਮਲਬਾ; ਇੱਕ ਭਾਰਤੀ ਨਾਗਰਿਕ ਜ਼ਖ਼ਮੀ

Pakistan Fuel Crisis: ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ


Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ



