Us-Iran news: Abu Dhabi ਵਿਚ ਡਿੱਗਿਆ ਬੈਲਿਸਟਿਕ ਮਿਜ਼ਾਈਲ ਦਾ ਮਲਬਾ; ਇੱਕ ਭਾਰਤੀ ਨਾਗਰਿਕ ਜ਼ਖ਼ਮੀ

ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਵਿਚ ਸੋਮਵਾਰ ਨੂੰ ਇੱਕ ਬੈਲਿਸਟਿਕ ਮਿਜ਼ਾਈਲ ਨੂੰ ਹਵਾ ਵਿਚ ਹੀ ਤਬਾਹ ਕਰ ਦਿੱਤਾ ਗਿਆ ਪਰ ਇਸ ਦਾ ਮਲਬਾ ਡਿੱਗਣ ਕਾਰਨ ਇੱਕ ਭਾਰਤੀ ਨਾਗਰਿਕ ਜ਼ਖ਼ਮੀ ਹੋ ਗਿਆ। ਅਬੂ ਧਾਬੀ ਮੀਡੀਆ ਦਫਤਰ ਮੁਤਾਬਕ ਇਹ ਘਟਨਾ ਅਲ ਸ਼ਵਾਮੇਖ ਇਲਾਕੇ ਵਿਚ ਵਾਪਰੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ ਸਰਕਾਰੀ ਸਰੋਤਾਂ ਤੋਂ ਮਿਲੀ ਜਾਣਕਾਰੀ ‘ਤੇ ਹੀ ਭਰੋਸਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨਾ ਫੈਲਾਉਣ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਭਾਰਤੀ ਨਾਗਰਿਕ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਹੈ।

ਯੂਏਈ ਦੇ ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਇਰਾਨ ਵੱਲੋਂ ਭੇਜੇ ਗਏ 25 ਡਰੋਨਾਂ ਅਤੇ 4 ਬੈਲਿਸਟਿਕ ਮਿਜ਼ਾਈਲਾਂ ਨੂੰ ਸਫਲਤਾਪੂਰਵਕ ਰੋਕਿਆ ਹੈ। ਇਹ ਹਮਲੇ ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦਾ ਹਿੱਸਾ ਹਨ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਹੁਣ ਤੱਕ ਇਰਾਨ ਵੱਲੋਂ ਕੀਤੇ ਗਏ 1,773 ਡਰੋਨ, 15 ਕਰੂਜ਼ ਮਿਜ਼ਾਈਲਾਂ ਅਤੇ 345 ਬੈਲਿਸਟਿਕ ਮਿਜ਼ਾਈਲਾਂ ਦੇ ਹਮਲਿਆਂ ਨੂੰ ਯੂਏਈ ਨੇ ਨਾਕਾਮ ਕੀਤਾ ਹੈ। ਯੂਏਈ ਦੀ ਫੌਜ ਨੇ ਸਾਫ ਕੀਤਾ ਹੈ ਕਿ ਉਹ ਦੇਸ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ

Read More »

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ

Read More »

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ

Read More »
Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ
22Mar

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ (Sensex) 1,555.62 ਅੰਕ ਹੇਠਾਂ ਡਿੱਗ…

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ
22Mar

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼…

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ
22Mar

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ…

More News