‘ਈਰਾਨ ਨਹੀਂ, ਖਾੜੀ ਦੇਸ਼ਾਂ ’ਚ ਖ਼ਤਮ ਹੋ ਜਾਵੇਗਾ ਜੀਵਨ’; ਬੁਸ਼ਹਿਰ ਪਰਮਾਣੂ ਪਲਾਂਟ ‘ਤੇ ਹੋਏ ਹਮਲਿਆਂ ਨੇ ਵਧਾਈ ਚਿੰਤਾ

ਮੱਧ ਪੂਰਬ ਵਿੱਚ ਜਾਰੀ ਜੰਗ ਦੇ ਵਿਚਕਾਰ ਸ਼ਨੀਵਾਰ ਨੂੰ ਈਰਾਨ ਦੇ ਬੁਸ਼ਹਿਰ ਨਿਊਕਲੀਅਰ ਐਨਰਜੀ ਪਾਵਰ ਪਲਾਂਟ ਤੋਂ ਮਹਿਜ਼ 350 ਮੀਟਰ ਦੀ ਦੂਰੀ ‘ਤੇ ਮਿਜ਼ਾਈਲ ਡਿੱਗੀ। ਬੁਸ਼ਹਿਰ ਨਿਊਕਲੀਅਰ ਐਨਰਜੀ ਪਲਾਂਟ ‘ਤੇ ਹੋਏ ਇਸ ਹਮਲੇ ਨੇ ਪੂਰੇ ਖਾੜੀ ਦੇਸ਼ਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ।ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਚਿਤਾਵਨੀ ਦਿੱਤੀ ਹੈ ਕਿ ਈਰਾਨ ਦੇ ਦੱਖਣੀ ਤੱਟ ‘ਤੇ ਸਥਿਤ ਨਿਊਕਲੀਅਰ ਪਲਾਂਟ ‘ਤੇ ਲਗਾਤਾਰ ਹੋ ਰਹੇ ਹਮਲੇ ਰੇਡੀਏਸ਼ਨ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਰੇਡੀਏਸ਼ਨ ਨਾ ਸਿਰਫ਼ ਤਹਿਰਾਨ ਲਈ, ਸਗੋਂ ਖਾੜੀ ਦੇਸ਼ਾਂ (GCC) ਦੀਆਂ ਰਾਜਧਾਨੀਆਂ ਵਿੱਚ ਵੀ ਜੀਵਨ ਨੂੰ ਖ਼ਤਮ ਕਰ ਸਕਦੀ ਹੈ।

ਪਰਮਾਣੂ ਊਰਜਾ ਪਲਾਂਟ ਦੀ ਕਦੋਂ ਹੋਈ ਸੀ ਸ਼ੁਰੂਆਤ?

ਈਰਾਨ ਦੇ ਬੁਸ਼ਹਿਰ ਪਰਮਾਣੂ ਊਰਜਾ ਪਲਾਂਟ ਦੇ ਨਿਰਮਾਣ ਦਾ ਪ੍ਰੋਜੈਕਟ ਸ਼ਾਹ ਮੁਹੰਮਦ ਰਜ਼ਾ ਪਹਿਲਵੀ ਦੇ ਸ਼ਾਸਨਕਾਲ ਦੌਰਾਨ 1975 ਵਿੱਚ ਸ਼ੁਰੂ ਹੋਇਆ ਸੀ। ਸ਼ੁਰੂਆਤ ਵਿੱਚ ਇਹ ਕੰਮ ਜਰਮਨੀ ਦੀ ਸੀਮੇਂਸ ਕੰਪਨੀ ਨੂੰ ਸੌਂਪਿਆ ਗਿਆ ਸੀ। ਪਰ 1979 ਦੀ ਇਸਲਾਮੀ ਕ੍ਰਾਂਤੀ ਅਤੇ ਈਰਾਨ-ਇਰਾਕ ਜੰਗ (1980-1988) ਕਾਰਨ ਇਸ ਦਾ ਕੰਮ ਰੁਕ ਗਿਆ ਸੀ।

ਈਰਾਨ ਨੇ 1980 ਦੇ ਦਹਾਕੇ ਦੇ ਅਖੀਰ ਵਿੱਚ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਰਮਨੀ ਦੀ ਸਰਕਾਰ ਨੇ ਪਰਮਾਣੂ ਪ੍ਰਸਾਰ ਸਬੰਧੀ ਚਿੰਤਾਵਾਂ ਕਾਰਨ ਸੀਮੇਂਸ ਨੂੰ ਪਿੱਛੇ ਹਟਣ ਲਈ ਮਨਾ ਲਿਆ। ਅਖੀਰ ਵਿੱਚ ਇਸ ਪਲਾਂਟ ਦਾ ਨਿਰਮਾਣ ਰੂਸ ਵੱਲੋਂ ਕੀਤਾ ਗਿਆ, ਜਿਸ ਨੇ 1996 ਵਿੱਚ ਇਸ ਦਾ ਇਕਰਾਰਨਾਮਾ ਆਪਣੇ ਹੱਥਾਂ ਵਿੱਚ ਲਿਆ ਅਤੇ ਸਤੰਬਰ 2013 ਵਿੱਚ ਅਧਿਕਾਰਿਤ ਤੌਰ ‘ਤੇ ਇਸ ਨੂੰ ਈਰਾਨ ਨੂੰ ਸੌਂਪ ਦਿੱਤਾ।

ਵਿੱਤੀ ਵਿਵਾਦਾਂ, ਭੂ-ਸਿਆਸੀ ਦਬਾਅ ਅਤੇ ਹੋਰ ਕਾਰਨਾਂ ਕਰਕੇ, 1999 ਵਿੱਚ ਰਿਐਕਟਰ ਨੂੰ ਚਾਲੂ ਕਰਨ ਦੀ ਮਿੱਥੀ ਗਈ ਸਮਾਂ ਸੀਮਾ ਵਿੱਚ 11 ਸਾਲਾਂ ਦੀ ਦੇਰੀ ਹੋਈ ਸੀ।

ਬੁਸ਼ਹਿਰ ਪਰਮਾਣੂ ਊਰਜਾ ਪਲਾਂਟ ਈਰਾਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਹੈ। ਇਸ ਵਿੱਚ 1,000 ਮੈਗਾਵਾਟ ਦਾ ਪ੍ਰੈਸ਼ਰਾਈਜ਼ਡ ਵਾਟਰ ਰਿਐਕਟਰ ਲੱਗਿਆ ਹੋਇਆ ਹੈ। CNN ਦੀ ਰਿਪੋਰਟ ਮੁਤਾਬਕ, ਇਹ ਪਲਾਂਟ ਈਰਾਨ ਦੀ ਕੁੱਲ ਬਿਜਲੀ ਦਾ ਲਗਪਗ 1-2 ਫ਼ੀਸਦੀ ਹਿੱਸਾ ਪ੍ਰਦਾਨ ਕਰਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News