ਹਰਜਿੰਦਰ ਧਾਮੀ ਦਾ ਵੱਡਾ ਬਿਆਨ: ਬਿੱਲ ਪਾਸ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ, ਲਾਗੂ ਹੋਣਾ ਜ਼ਰੂਰੀ

ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਲਿਆਂਦੇ ਗਏ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਪਰ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਂਣ ਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ’ਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ।

ਜ਼ਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ। ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ’ਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ’ਚ ਲੈਣ ਦੀ ਜ਼ਰੂਰਤ ਹੈ। ਸੋਸ਼ਲ ਮੀਡੀਆ ’ਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ।ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹਰਜਿੰਦਰ ਧਾਮੀ ਦਾ ਵੱਡਾ ਬਿਆਨ: ਬਿੱਲ ਪਾਸ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ, ਲਾਗੂ ਹੋਣਾ ਜ਼ਰੂਰੀ

ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਲਿਆਂਦੇ ਗਏ ਬਿੱਲ ’ਤੇ

Read More »

ਟਰੰਪ ਦੀ ਨਾਕਾਬੰਦੀ ਤੋਂ ਪਹਿਲਾਂ ਈਰਾਨ ਦੇ ਤੇਲ ਟੈਂਕਰਾਂ ਨੇ ਪਾਰ ਕੀਤਾ ਹੋਰਮੂਜ਼, ਬੰਦਰਗਾਹਾਂ ਦੀ ਘੇਰਾਬੰਦੀ ਸ਼ੁਰੂ

ਸੋਮਵਾਰ ਨੂੰ ਈਰਾਨ ਨਾਲ ਜੁੜੇ ਦੋ ਤੇਲ ਟੈਂਕਰ, ਈਰਾਨੀ ਬੰਦਰਗਾਹਾਂ ਅਤੇ ਤੱਟਵਰਤੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਅਮਰੀਕਾ ਦੀ ਪ੍ਰਸਤਾਵਿਤ ਨਾਕਾਬੰਦੀ ਤੋਂ ਪਹਿਲਾਂ, ਹੋਰਮੂਜ਼ ਜਲਡਮਰੂਮੱਧ

Read More »

ਪਹਿਲਾਂ ਸ਼ਾਂਤੀ ਦਾ ਦੂਤ, ਹੁਣ ਖ਼ੁਦ ਨੂੰ ਭਗਵਾਨ ਦੱਸ ਰਹੇ ਨੇ ਟਰੰਪ… ਵਿਵਾਦ ਤੋਂ ਬਾਅਦ ਈਸਾ ਮਸੀਹ ਵਾਲੀ AI ਤਸਵੀਰ ਕੀਤੀ ਡਿਲੀਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ‘ਟਰੂਥ ਸੋਸ਼ਲ’ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੁਆਰਾ ਤਿਆਰ ਕੀਤੀ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ

Read More »
ਹਰਜਿੰਦਰ ਧਾਮੀ ਦਾ ਵੱਡਾ ਬਿਆਨ: ਬਿੱਲ ਪਾਸ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ, ਲਾਗੂ ਹੋਣਾ ਜ਼ਰੂਰੀ
13Apr

ਹਰਜਿੰਦਰ ਧਾਮੀ ਦਾ ਵੱਡਾ ਬਿਆਨ: ਬਿੱਲ ਪਾਸ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ, ਲਾਗੂ ਹੋਣਾ ਜ਼ਰੂਰੀ

ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਲਿਆਂਦੇ ਗਏ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਟਰੰਪ ਦੀ ਨਾਕਾਬੰਦੀ ਤੋਂ ਪਹਿਲਾਂ ਈਰਾਨ ਦੇ ਤੇਲ ਟੈਂਕਰਾਂ ਨੇ ਪਾਰ ਕੀਤਾ ਹੋਰਮੂਜ਼, ਬੰਦਰਗਾਹਾਂ ਦੀ ਘੇਰਾਬੰਦੀ ਸ਼ੁਰੂ
13Apr

ਟਰੰਪ ਦੀ ਨਾਕਾਬੰਦੀ ਤੋਂ ਪਹਿਲਾਂ ਈਰਾਨ ਦੇ ਤੇਲ ਟੈਂਕਰਾਂ ਨੇ ਪਾਰ ਕੀਤਾ ਹੋਰਮੂਜ਼, ਬੰਦਰਗਾਹਾਂ ਦੀ ਘੇਰਾਬੰਦੀ ਸ਼ੁਰੂ

ਸੋਮਵਾਰ ਨੂੰ ਈਰਾਨ ਨਾਲ ਜੁੜੇ ਦੋ ਤੇਲ ਟੈਂਕਰ, ਈਰਾਨੀ ਬੰਦਰਗਾਹਾਂ ਅਤੇ ਤੱਟਵਰਤੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਅਮਰੀਕਾ ਦੀ ਪ੍ਰਸਤਾਵਿਤ ਨਾਕਾਬੰਦੀ ਤੋਂ ਪਹਿਲਾਂ, ਹੋਰਮੂਜ਼ ਜਲਡਮਰੂਮੱਧ ਰਾਹੀਂ ਹੁੰਦੇ ਹੋਏ ਖਾੜੀ ਤੋਂ…

ਪਹਿਲਾਂ ਸ਼ਾਂਤੀ ਦਾ ਦੂਤ, ਹੁਣ ਖ਼ੁਦ ਨੂੰ ਭਗਵਾਨ ਦੱਸ ਰਹੇ ਨੇ ਟਰੰਪ… ਵਿਵਾਦ ਤੋਂ ਬਾਅਦ ਈਸਾ ਮਸੀਹ ਵਾਲੀ AI ਤਸਵੀਰ ਕੀਤੀ ਡਿਲੀਟ
13Apr

ਪਹਿਲਾਂ ਸ਼ਾਂਤੀ ਦਾ ਦੂਤ, ਹੁਣ ਖ਼ੁਦ ਨੂੰ ਭਗਵਾਨ ਦੱਸ ਰਹੇ ਨੇ ਟਰੰਪ… ਵਿਵਾਦ ਤੋਂ ਬਾਅਦ ਈਸਾ ਮਸੀਹ ਵਾਲੀ AI ਤਸਵੀਰ ਕੀਤੀ ਡਿਲੀਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ‘ਟਰੂਥ ਸੋਸ਼ਲ’ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੁਆਰਾ ਤਿਆਰ ਕੀਤੀ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਈਸਾ ਮਸੀਹ ਵਾਂਗ ਚਮਤਕਾਰ ਕਰਦੇ…

More News