ਜਰਮਨੀ ‘ਚ ਰਿਕਾਰਡਤੋੜ ਗਰਮੀ ਦਾ ਕਹਿਰ, 6 ਮਹੀਨਿਆਂ ‘ਚ ਪੰਜ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

ਬਰਲਿਨ – ਜਰਮਨੀ ‘ਚ ਭਿਆਨਕ ਗਰਮੀ ਦਾ ਕਹਿਰ ਇਸ ਹੱਦ ਤੱਕ ਟੁੱਟਿਆ ਹੈ ਕਿ ਕੇਵਲ ਇਸ ਸਾਲ ਹੀਟਵੇਵ (ਲੂ) ਕਾਰਨ 5120 ਲੋਕਾਂ ਦੀ ਮੌਤ ਹੋ ਗਈ। ਗਰਮੀ ਦੇ ਇਸ ਕਹਿਰ ਦਾ ਸਭ ਤੋਂ ਵੱਧ ਸ਼ਿਕਾਰ ਔਰਤਾਂ ਹੋਈਆਂ। ਅੰਕੜੇ ਦੱਸ ਰਹੇ ਹਨ ਕਿ ਹੀਟਵੇਵ ਕਾਰਨ ਮਰਦਾਂ ਦੇ ਮੁਕਾਬਲੇ ਵੱਧ ਔਰਤਾਂ ਦੀ ਮੌਤ ਹੋਈ। ਪਬਲਿਕ ਹੈਲਥ ਲਈ ਕੰਮ ਕਰਨ ਵਾਲੇ ਰੌਬਰਟ ਕੋਚ ਇੰਸਟੀਚਿਊਟ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਮੁਤਾਬਕ, ਸਭ ਤੋਂ ਵੱਧ ਮੌਤਾਂ ਜੂਨ ਦੇ ਮਹੀਨੇ ‘ਚ ਹੋਈਆਂ, ਜਦੋਂ ਔਸਤ ਤਾਪਮਾਨ ਕਾਫ਼ੀ ਜ਼ਿਆਦਾ ਸੀ। ਮਰਨ ਵਾਲਿਆਂ ‘ਚ ਲਗਭਗ 4270 ਲੋਕ 75 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ।

ਪੂਰੇ ਯੂਰਪ ‘ਚ ਹਾਹਾਕਾਰ

ਹੀਟਵੇਵ ਦਾ ਅਸਰ ਸਿਰਫ਼ ਜਰਮਨੀ ‘ਚ ਹੀ ਨਹੀਂ ਦੇਖਿਆ ਗਿਆ। EU ਦੀ ਕੋਪਰਨਿਕਸ ਕਲਾਈਮੇਟ ਚੇਂਜ ਸਰਵਿਸ ਨੇ ਵੀਰਵਾਰ ਨੂੰ ਇੱਕ ਬੁਲੇਟਿਨ ‘ਚ ਕਿਹਾ ਕਿ ਪੱਛਮੀ ਯੂਰਪ ‘ਚ ਜੂਨ ਦਾ ਮਹੀਨਾ ਹੁਣ ਤੱਕ ਦਾ ਸਭ ਤੋਂ ਗਰਮ ਮਹੀਨਾ ਰਿਹਾ। ਫਰਾਂਸ, ਬੈਲਜੀਅਮ, ਸਪੇਨ ਅਤੇ ਨੀਦਰਲੈਂਡ ‘ਚ 20-28 ਜੂਨ ਦਰਮਿਆਨ ਪਈ ਗਰਮੀ ਦੀ ਲਹਿਰ ਦੌਰਾਨ 4700 ਤੋਂ ਵੱਧ ਵਾਧੂ ਮੌਤਾਂ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।
ਸੈਕਸਨੀ-ਐਨਹਾਲਟ : ਪੂਰਬੀ ਰਾਜ ਸੈਕਸਨੀ-ਐਨਹਾਲਟ ਦੇ ਮੋਕਰਨ-ਡ੍ਰੇਵਿਟਜ਼ ‘ਚ 41.5°C ਦਾ ਨਵਾਂ ਰਿਕਾਰਡ ਬਣ ਗਿਆ ਸੀ।

ਆਰਹੂਸ : ਆਰਹੂਸ ਦੇ ਕੋਲ 37°C ਤਾਪਮਾਨ ਦਰਜ ਕੀਤਾ ਗਿਆ ਸੀ, ਜੋ 1874 ‘ਚ ਮਾਪ ਸ਼ੁਰੂ ਹੋਣ ਤੋਂ ਬਾਅਦ ਸਭ ਤੋਂ ਵੱਧ ਸੀ।

ਚੈੱਕ ਗਣਰਾਜ : ਚੈੱਕ ਗਣਰਾਜ ‘ਚ ਵੀ ਤਾਪਮਾਨ 40.8°C ਮਾਪਿਆ ਗਿਆ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News