ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐਸਆਈਆਰ) ਪ੍ਰਕਿਰਿਆ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਅਤੇ ਬੀਐਲਓਜ਼ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਸੁਧਾਰਾਤਮਕ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭੇਜੇ ਗਏ ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਕੁਝ ਅਧਿਕਾਰੀ ਵੋਟਰ ਸੂਚੀ ਦੀ ਸੁਧਾਈ ਦੀ ਆੜ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਸਬੰਧਤ ਡਾਟਾ ਇਕੱਠਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਪਾਰਟੀ ਨੇ ਸਪੱਸ਼ਟ ਕੀਤਾ ਕਿ ਇਹ ਗਤੀਵਿਧੀਆਂ ਚੋਣ ਕਮਿਸ਼ਨ ਦੀ ਪ੍ਰਕਿਰਿਆ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਅਤੇ ਗੈਰ-ਕਾਨੂੰਨੀ ਹਨ। ਇਸ ਤੋਂ ਇਲਾਵਾ, ਕਈ ਥਾਵਾਂ ‘ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਕਿਰਾਏਦਾਰ ਵੋਟਰਾਂ ਤੋਂ ਅਣਅਧਿਕਾਰਤ ਦਸਤਾਵੇਜ਼ਾਂ ਜਿਵੇਂ ਕਿ ਰਜਿਸਟਰਡ ਕਿਰਾਇਆ ਨਾਮਾ ਜਾਂ ਮਕਾਨ ਮਾਲਕ ਦੇ ਹਲਫ਼ੀਆ ਬਿਆਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿੱਚ ਕਿਧਰੇ ਵੀ ਲਾਜ਼ਮੀ ਨਹੀਂ ਹਨ। ਅਜਿਹੀਆਂ ਨਾਜਾਇਜ਼ ਮੰਗਾਂ ਕਾਰਨ ਆਮ ਵੋਟਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਚੋਣ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਬਣ ਰਹੀ ਹੈ।

ਇਸ ਗੰਭੀਰ ਮਾਮਲੇ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਨਿਯਮਾਂ ਤੋਂ ਬਾਹਰ ਜਾ ਕੇ ਡਾਟਾ ਇਕੱਠਾ ਕਰਨ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਜਾਂਚ ਸ਼ੁਰੂ ਕਰਕੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਨਾਲ ਹੀ, ਕਿਰਾਏਦਾਰਾਂ ਤੋਂ ਨਾਜਾਇਜ਼ ਦਸਤਾਵੇਜ਼ਾਂ ਦੀ ਮੰਗ ਕਰਨ ਵਾਲੇ ਬੀਐਲਓਜ਼ ਦੀ ਮਨਮਾਨੀ ‘ਤੇ ਰੋਕ ਲਗਾਈ ਜਾਵੇ।

ਪਾਰਟੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਬੀਐਲਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵੋਟਰਾਂ ਤੋਂ ਤੈਅ ਨਿਯਮਾਂ ਤੋਂ ਇਲਾਵਾ ਕੋਈ ਹੋਰ ਵਾਧੂ ਦਸਤਾਵੇਜ਼ ਨਾ ਮੰਗਿਆ ਜਾਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News