ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਹਿੰਗਾਈ ਭੱਤੇ ਬਾਰੇ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਡੀਏ ਜਾਰੀ ਕਰਨ ਦੇ ਦਿੱਤੇ ਹੁਕਮ ‘ਆਪ’ ਸਰਕਾਰ ਦੇ ਮੂੰਹ ’ਤੇ ਚਪੇੜ ਹਨ। ਪਿਛਲੇ ਲੰਬੇ ਸਮੇਂ ਤੋਂ ਸਰਕਾਰ ਨੇ ਡੀਏ ਦਾ ਭੁਗਤਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਸੇ ਸਰਕਾਰ ਨੇ ਉਨ੍ਹਾਂ ਦੇ ਰਾਹਾਂ ਵਿਚ ਕੰਡੇ ਵਿਛਾ ਦਿੱਤੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਤੇ ਗਾਰੰਟੀਆਂ ਦਿੱਤੀਆਂ ਸਨ। ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪੁੱਜੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਸੀ। ਅੱਜ ਹਕੀਕਤ ਇਹ ਹੈ ਕਿ ਉਹੀ ਸਰਕਾਰ ਆਪਣੇ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਬੈਠੀ ਹੈ। ਢਿੱਲੋਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਇਹ ਮੰਨ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਤੇ ਵੱਧ ਮੁਲਾਜ਼ਮ-ਪੱਖੀ ਹਨ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ 42 ਫ਼ੀਸਦੀ ਡੀਏ ਦੇਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ’ਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।
ਹਾਈ ਕੋਰਟ ਦਾ ਫ਼ੈਸਲਾ ‘ਆਪ’ ਸਰਕਾਰ ਦੇ ਮੂੰਹ ‘ਤੇ ਚਪੇੜ : ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



