15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਨਹੀਂ ਹੋਵੇਗਾ, ਸਿਖਰਲੀ ਅਦਾਲਤ ਨੇ ਖਾਰਜ ਕੀਤਾ ਬਿੱਲ

ਪੈਰਿਸ : ਫਰਾਂਸ ਦੀ ਸਿਖਰਲੀ ਅਦਾਲਤ ਨੇ ਦੇਸ਼ ਵਿਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਸ ਕਾਨੂੰਨ ਨੂੰ ਨਾਗਰਿਕਾਂ ਦੀ ਅਭਿਵਿਅਕਤੀ ਦੀ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਬੱਚਿਆਂ ਦੀ ਸੁਰੱਖਿਆ ਲਈ ਇਸ ਕਾਨੂੰਨ ਦੇ ਪ੍ਰਮੁੱਖ ਸਮਰਥਕ ਸਨ। ਕੋਰਟ ਨੇ ਕਾਨੂੰਨ ‘ਤੇ ਲਾਈ ਰੋਕ

ਅਦਾਲਤ ਨੇ ਆਪਣੇ ਫੈਸਲੇ ‘ਚ ਸਪੱਸ਼ਟ ਕੀਤਾ ਕਿ ਨਾਬਾਲਗਾਂ ‘ਤੇ ਪਾਬੰਦੀ ਲਗਾਉਣ ਦੇ ਚੱਕਰ ਵਿੱਚ ਇਹ ਕਾਨੂੰਨ ਅਸਲ ‘ਚ ਹਰ ਨਾਗਰਿਕ, ਇੱਥੋਂ ਤਕ ਕਿ ਬਾਲਗਾਂ ‘ਤੇ ਵੀ ਸੋਸ਼ਲ ਮੀਡੀਆ ਸੇਵਾਵਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੀ ਉਮਰ ਸਾਬਤ ਕਰਨ ਦਾ ਦਬਾਅ ਬਣਾਉਂਦਾ ਹੈ।

ਪ੍ਰੀਸ਼ਦ ਨੇ ਟਿੱਪਣੀ ਕੀਤੀ ਕਿ ਜਿਨ੍ਹਾਂ ਸ਼ਰਤਾਂ ਅਤੇ ਸੀਮਾਵਾਂ ਤਹਿਤ ਉਮਰ ਦਾ ਸਬੂਤ ਦਿੱਤਾ ਜਾਣਾ ਚਾਹੀਦਾ ਹੈ, ਉਨ੍ਹਾਂ ਨੂੰ ਸਪੱਸ਼ਟ ਨਹੀਂ ਕੀਤਾ ਗਿਆ ਹੈ। ਵਿਧਾਨ ਸਭਾ ਇਨ੍ਹਾਂ ਜ਼ਰੂਰਤਾਂ ਦੀ ਸੁਰੱਖਿਅਤ ਅਤੇ ਸਹੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਕਾਨੂੰਨੀ ਸੁਰੱਖਿਆ ਉਪਾਅ ਸਥਾਪਤ ਕਰਨ ‘ਚ ਅਸਫਲ ਰਹੀ ਹੈ।

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ

ਜ਼ਿਕਰਯੋਗ ਹੈ ਕਿ ਫਰਾਂਸੀਸੀ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਰੋਕ ਲਗਾਉਣ ਨੂੰ ਮਨਜ਼ੂਰੀ ਦਿੱਤੀ ਸੀ। ਇਸ ਨਾਲ ਫਰਾਂਸ ਅਜਿਹਾ ਸਖ਼ਤ ਕਦਮ ਚੁੱਕਣ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣ ਗਿਆ ਸੀ। ਇਸ ਤੋਂ ਪਹਿਲਾਂ ਦਸੰਬਰ ‘ਚ ਆਸਟ੍ਰੇਲੀਆ ਨੇ ਦੁਨੀਆ ਵਿੱਚ ਸਭ ਤੋਂ ਪਹਿਲਾਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫੇਸਬੁੱਕ, ਟਿਕਟਾਕ ਤੇ ਯੂਟਿਊਬ ਵਰਗੇ ਲੋਕਪ੍ਰਿਯ ਪਲੇਟਫਾਰਮਾਂ ਦੀ ਵਰਤੋਂ ‘ਤੇ ਕਾਨੂੰਨੀ ਪਾਬੰਦੀ ਲਗਾਈ ਸੀ।

ਸਰਕਾਰ ਮੁੜ ਲਿਆਏਗੀ ਕਾਨੂੰਨ

ਅਦਾਲਤ ਦੇ ਇਸ ਫੈਸਲੇ ਤੋਂ ਤੁਰੰਤ ਬਾਅਦ ਐਲੀਜ਼ੀ ਪੈਲੇਸ ਵੱਲੋਂ ਜਾਰੀ ਬਿਆਨ ਅਨੁਸਾਰ, ਰਾਸ਼ਟਰਪਤੀ ਮੈਕਰੋਂ ਨੇ ਪ੍ਰਧਾਨ ਮੰਤਰੀ ਸੇਬਾਸਟੀਅਨ ਲੇਕੋਰਨੂ ਨੂੰ ਸੰਵਿਧਾਨਕ ਪਰਿਸ਼ਦ ਦੀਆਂ ਚਿੰਤਾਵਾਂ ਅਤੇ ਕਾਨੂੰਨੀ ਖਾਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਦੇ ਮਸੌਦੇ ‘ਤੇ ਮੁੜ ਕੰਮ ਕਰਨ ਅਤੇ ਨਵਾਂ ਡਰਾਫਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਦਾ ਕਹਿਣਾ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਅਤੇ ਨਾਗਰਿਕਾਂ ਦੀ ਨਿੱਜਤਾ ਵਿਚਕਾਰ ਸੰਤੁਲਨ ਬਣਾਉਂਦਿਆਂ ਕਾਨੂੰਨ ਨੂੰ ਮੁੜ ਪੇਸ਼ ਕਰੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ

Read More »

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ

Read More »

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

 ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ

Read More »
ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
15Aug

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ…

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ
15Aug

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ…

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ
15Aug

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

 ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ ਪੰਜ ਜਵਾਨ ਲਾਪਤਾ ਹਨ। ਸਟੇਟ…

More News