ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ ਜਾਨ ਚਲੀ ਗਈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ।

ਯੂਥਸ ਐਂਡ ਐਨਵਾਇਰਮੈਂਟਲ ਐਡਵੋਕੇਸੀ ਸੈਂਟਰ ਦੇ ਮੁਤਾਬਕ, ਇਹ ਦਰਦਨਾਕ ਹਾਦਸਾ ਵੀਰਵਾਰ ਅੱਧੀ ਰਾਤ ਦੇ ਆਸ-ਪਾਸ ਰਿਵਰਸ ਰਾਜ ਦੇ ਓਕ੍ਰਿਕਾ ਇਲਾਕੇ ’ਚ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਓਕਾਰੀ ਜੈਟੀ ‘ਤੇ ਇੱਕ ਵੱਡੇ ਜਹਾਜ਼ ’ਚ ਤੇਲ ਭਰਿਆ ਜਾ ਰਿਹਾ ਸੀ, ਉਦੋਂ ਹੀ ਕੁਝ ਸ਼ੱਕੀ ਚੋਰ ਪਾਈਪਲਾਈਨ ’ਚੋਂ ਤੇਜ਼ ਦਬਾਅ ਵਾਲੇ ਪੈਟਰੋਲੀਅਮ ਪਦਾਰਥ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਆਪਣੀਆਂ ਬੇੜੀਆਂ ਵਿੱਚ ਭਰਨ ਦੀ ਕੋਸ਼ਿਸ਼ ਕਰਨ ਲੱਗੇ। ਇਸੇ ਦੌਰਾਨ ਉੱਥੇ ਜ਼ਹਿਰੀਲੀ ਗੈਸ ਦਾ ਰਿਸਾਅ (ਲੀਕੇਜ) ਹੋ ਗਿਆ। ਸਮੂਹ ਦਾ ਕਹਿਣਾ ਹੈ ਕਿ ਕਈ ਲੋਕ ਅਜੇ ਵੀ ਲਾਪਤਾ ਹਨ ਅਤੇ ਨਦੀ ਵਿੱਚ ਕੁਝ ਲਾਸ਼ਾਂ ਤੈਰਦੀਆਂ ਹੋਈਆਂ ਦੇਖੀਆਂ ਗਈਆਂ ਹਨ। ਪਾਈਪਲਾਈਨ ਤੋਂ ਤੇਲ ਚੋਰੀ ਦਾ ਸੰਕਟ

ਪੁਲਿਸ ਦਾ ਕਹਿਣਾ ਹੈ ਕਿ ਪੀੜਤਾਂ ਦੀ ਮੌਤ ਕੱਚਾ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਹੋਈ। ਇਹ ਘਟਨਾ ਨਾਈਜਰ ਡੈਲਟਾ ’ਚ ਕੱਚੇ ਤੇਲ ਦੀ ਚੋਰੀ ਅਤੇ ਪਾਈਪਲਾਈਨ ’ਚ ਤੋੜ-ਭੰਨ ਦੀ ਗੰਭੀਰ ਅਤੇ ਲਗਾਤਾਰ ਬਣੀ ਹੋਈ ਸਮੱਸਿਆ ਨੂੰ ਦਰਸਾਉਂਦੀ ਹੈ।

ਅਕਤੂਬਰ 2023 ਤੋਂ ਬਾਅਦ ਇਹ ਇਸ ਤਰ੍ਹਾਂ ਦੀ ਸਭ ਤੋਂ ਵੱਡੀ ਘਟਨਾ ਹੈ, ਜਿਸ ’ਚ ਇੰਨੀ ਵੱਡੀ ਗਿਣਤੀ ’ਚ ਲੋਕਾਂ ਦੀ ਜਾਨ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਇਸ ਖੇਤਰ ਵਿੱਚ ਗ਼ੈਰ-ਕਾਨੂੰਨੀ ਤਰੀਕੇ ਨਾਲ ਤੇਲ ਕੱਢਣ ਦੀਆਂ ਘਟਨਾਵਾਂ ਕਾਰਨ ਅਕਸਰ ਜਾਨਲੇਵਾ ਹਾਦਸੇ ਅਤੇ ਭਾਰੀ ਪ੍ਰਦੂਸ਼ਣ ਹੁੰਦਾ ਹੈ, ਜਿਸ ਨਾਲ ਨਾਈਜੀਰੀਆ ਦੇ ਤੇਲ ਉਦਯੋਗ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ।

ਸੁਰੱਖਿਆ ਏਜੰਸੀਆਂ ਦੀ ਜਾਂਚ

ਨਿਊਜ਼ ਏਜੰਸੀ ਰਾਇਟਰਜ਼ ਅਨੁਸਾਰ, ਰਿਵਰਸ ਪੁਲਿਸ ਦੇ ਬੁਲਾਰੇ ਏਐੱਸਪੀ ਬਲੇਸਿੰਗ ਕਾਬੋਰਲੋ ਅਗਾਬੇ ਨੇ ਕਿਹਾ ਕਿ ਘਟਨਾ ਨਾਲ ਜੁੜੇ ਹਾਲਾਤਾਂ ਦਾ ਪਤਾ ਲਗਾਉਣ ਅਤੇ ਤੱਥਾਂ ਦੀ ਪੁਸ਼ਟੀ ਲਈ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਉਹ ਘਟਨਾ ਦੇ ਕਾਰਨਾਂ ਅਤੇ ਮਰਨ ਵਾਲਿਆਂ ਦੀ ਸਹੀ ਗਿਣਤੀ ਦੀ ਪੁਸ਼ਟੀ ਨਹੀਂ ਕਰ ਸਕੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News