Punjab News: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਗੱਡੀ ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਤ, ਬੈਂਸ ਦੇ ਵੱਡੇ ਭਰਾ ਦੇ ਪੁੱਤ ਨੇ ਹੀ ਉਸ ਉੱਤੇ ਗੋਲ਼ੀਆਂ ਚਲਾਈਆਂ ਹਨ। ਖੈਰੀਅਤ ਰਹੀ ਕਿ ਇਸ ਹਮਲੇ ਵਿੱਚ ਸਿਮਰਨਜੀਤ ਸਿੰਘ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚੱਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ। ਇਸੇ ਦੇ ਚੱਲਦੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਹੁਣ ਕੁਝ ਪਰਿਵਾਰਿਕ ਮੇਬਰਾਂ ਨੇ ਵਿੱਚ ਆਕੇ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੌਰਾਨ ਸਿਮਰਜੀਤ ਸਿੰਘ ਬੈਂਸ ਕਾਰ ਤੋਂ ਬਾਹਰ ਆ ਰਹੇ ਸਨ, ਹਾਲਾਂਕਿ, ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਚੁੱਪ ਰਿਹਾ, ਕੋਈ ਵੀ ਮੈਂਬਰ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ। ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਵਿੱਚ ਆਪਣੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ। ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋਲੀਆਂ ਚਲਾ ਦਿੱਤੀਆਂ।










