ਸੁਪਰੀਮ ਕੋਰਟ ਵੱਲੋਂ ਪੂਰੇ ਵਕਫ਼ ਕਾਨੂੰਨ ’ਤੇ ਰੋਕ ਲਗਾਉਣ ਤੋਂ ਨਾਂਹ, ਕੁਝ ਵਿਵਸਥਾਵਾਂ ’ਤੇ ਰੋਕ ਲਾਈ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵਕਫ਼ ਕਾਨੂੰਨ ’ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਇਸ ਦੇ ਪੱਖ ਵਿਚ ਸੰਵਿਧਾਨਕਤਾ ਦੀ ਧਾਰਨਾ ਹੈ। ਹਾਲਾਂਕਿ ਕੋਰਟ ਨੇ ਐਕਟ ਵਿਚਲੀਆਂ ਕੁਝ ਵਿਵਸਥਾਵਾਂ ਦੇ ਅਮਲ ’ਤੇ ਰੋਕ ਲਾ ਦਿੱਤੀ ਹੈ, ਜਿਸ ਵਿਚ ਉਹ ਵਿਵਸਥਾ ਵੀ ਸ਼ਾਮਲ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਸਿਰਫ਼ ਪਿਛਲੇ ਪੰਜ ਸਾਲਾਂ ਲਈ ਇਸਲਾਮ ਦੀ ਪਾਲਣ ਕਰ ਰਹੇ ਲੋਕ ਹੀ ਵਕਫ਼ ਬਣਾ ਸਕਦੇ ਹਨ।

ਅੰਤਰਿਮ ਹੁਕਮ ਸੁਣਾਉਂਦੇ ਹੋਏ ਚੀਫ ਜਸਟਿਸ ਬੀਆਰ ਗਵਈ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਿਹਾ, ‘‘ਅਸੀਂ ਹਰੇਕ ਧਾਰਾ ਨੂੰ ਦਿੱਤੀ ਗਈ ਚੁਣੌਤੀ ’ਤੇ ਪਹਿਲੀ ਨਜ਼ਰੇ ਵਿਚਾਰ ਕੀਤਾ ਤੇ ਇਸ ਦੌਰਾਨ ਪਾਇਆ ਕਿ ਪੂਰੇ ਕਾਨੂੰਨ ’ਤੇ ਰੋਕ ਲਗਾਉਣ ਦਾ ਕੋਈ ਮਾਮਲਾ ਨਹੀਂ ਬਣਦਾ।’’ ਹਾਲਾਂਕਿ, ਸੁਪਰੀਮ ਕੋਰਟ ਨੇ ਉਸ ਵਿਵਸਥਾ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਸਿਰਫ ਪਿਛਲੇ ਪੰਜ ਸਾਲਾਂ ਤੋਂ ਇਸਲਾਮ ਦਾ ਅਭਿਆਸ ਕਰਨ ਵਾਲੇ ਵਿਅਕਤੀ ਹੀ ਵਕਫ਼ ਬਣਾ ਸਕਦੇ ਹਨ। ਇਸ ਨੇ ਉਸ ਵਿਵਸਥਾ ਨੂੰ ਵੀ ਰੱਦ ਕਰ ਦਿੱਤਾ ਜੋ ਸਰਕਾਰ ਵੱਲੋਂ ਨਾਮਜ਼ਦ ਅਧਿਕਾਰੀ ਨੂੰ ਇਹ ਫੈਸਲਾ ਕਰਨ ਦਾ ਅਧਿਕਾਰ ਦਿੰਦੀ ਸੀ ਕਿ ਕੀ ਵਕਫ਼ ਜਾਇਦਾਦ ਅਸਲ ਵਿੱਚ ਸਰਕਾਰੀ ਜਾਇਦਾਦ ’ਤੇ ਕਬਜ਼ਾ ਹੈ।ਚੀਫ਼ ਜਸਟਿਸ ਨੇ ਕਿਹਾ, ‘‘ਅਸੀਂ ਇਹ ਮੰਨਿਆ ਹੈ ਕਿ ਇਹ ਧਾਰਨਾ ਹਮੇਸ਼ਾ ਕਾਨੂੰਨ ਦੀ ਸੰਵਿਧਾਨਕਤਾ ’ਤੇ ਅਧਾਰਤ ਹੁੰਦੀ ਹੈ ਅਤੇ ਇਹ ਸਿਰਫ਼ ਨਿਵੇਕਲੇ ਮਾਮਲਿਆਂ ਵਿੱਚ ਹੀ ਅਜਿਹਾ ਕੀਤਾ ਜਾ ਸਕਦਾ ਹੈ। ਅਸੀਂ ਪਾਇਆ ਹੈ ਕਿ ਪੂਰੇ ਐਕਟ ਨੂੰ ਚੁਣੌਤੀ ਦਿੱਤੀ ਗਈ ਹੈ, ਪਰ ਮੁੱਖ ਚੁਣੌਤੀ ਧਾਰਾ 3 (ਆਰ), 3ਸੀ, 14… ਨੂੰ ਸੀ।’’ ਜੱਜ ਨੇ ਨਿਰਦੇਸ਼ ਦਿੱਤਾ ਕਿ ਜਿੱਥੋਂ ਤੱਕ ਸੰਭਵ ਹੋ ਸਕੇ, ਵਕਫ਼ ਬੋਰਡ ਦਾ ਮੁੱਖ ਕਾਰਜਕਾਰੀ ਅਧਿਕਾਰੀ ਇੱਕ ਮੁਸਲਮਾਨ ਹੋਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇੱਕ ਗੈਰ-ਮੁਸਲਮਾਨ ਨੂੰ ਸੀਈਓ ਨਿਯੁਕਤ ਕਰਨ ਦੀ ਆਗਿਆ ਦੇਣ ਵਾਲੀ ਸੋਧ ’ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ। ਜੱਜ ਨੇ ਇਹ ਵੀ ਕਿਹਾ ਕਿ ਰਾਜ ਵਕਫ਼ ਬੋਰਡਾਂ ਅਤੇ ਕੇਂਦਰੀ ਵਕਫ਼ ਕੌਂਸਲਾਂ ਵਿੱਚ ਗੈਰ-ਮੁਸਲਮਾਨਾਂ ਦੀ ਗਿਣਤੀ ਤਿੰਨ ਤੋਂ ਵੱਧ ਨਹੀਂ ਹੋ ਸਕਦੀ। ਵਿਸਥਾਰਿਤ ਫੈਸਲੇ ਦੀ ਉਡੀਕ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 22 ਮਈ ਨੂੰ ਤਿੰਨ ਮੁੱਖ ਮੁੱਦਿਆਂ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਵਿੱਚ ‘ਅਦਾਲਤਾਂ ਵੱਲੋਂ ਵਕਫ਼, ਉਪਭੋਗਤਾ ਵੱਲੋਂ ਵਕਫ਼ ਜਾਂ ਡੀਡ ਦੁਆਰਾ ਵਕਫ਼’ ਵਜੋਂ ਐਲਾਨੀਆਂ ਜਾਇਦਾਦਾਂ ਨੂੰ ਡੀਨੋਟੀਫਾਈ ਕਰਨ ਦੀ ਸ਼ਕਤੀ ਸ਼ਾਮਲ ਹੈ, ਜੋ ਕਿ ਵਕਫ਼ (ਸੋਧ) ਐਕਟ, 2025 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਸਾਹਮਣੇ ਆਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…

Leave a Reply

Your email address will not be published. Required fields are marked *