World Athletics Championship: ਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇ

ਟੋਕੀਓ ਵਿੱਚ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ (World Athletics Championships) ਵਿੱਚ ਪੁਰਸ਼ਾਂ ਦੇ ਜੈਵਲਿਨ ਫਾਈਨਲ ਵਿੱਚ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਦਾ ਇੱਕ ਹੋਰ ਦੌਰ ਦੇਖਣ ਨੂੰ ਮਿਲੇਗਾ, ਜਦੋਂ ਮੌਜੂਦਾ ਵਿਸ਼ਵ ਚੈਂਪੀਅਨ (World Champion) ਨੀਰਜ ਚੋਪੜਾ ਦਾ ਮੁਕਾਬਲਾ ਮੌਜੂਦਾ ਓਲੰਪਿਕ ਚੈਂਪੀਅਨ (Olympic Champion) ਅਰਸ਼ਦ ਨਦੀਮ ਨਾਲ ਹੋਵੇਗਾ।ਗਰੁੱਪ ‘ਏ’ ਕੁਆਲੀਫਿਕੇਸ਼ਨ ਗਰੁੱਪ ਵਿੱਚ ਸ਼ਾਮਲ ਨੀਰਜ ਨੇ ਵੀਰਵਾਰ ਸ਼ਾਮ ਨੂੰ ਹੋਣ ਵਾਲੇ ਫਾਈਨਲ ਲਈ ਕੁਆਲੀਫਾਈ ਕਰਨ ਦੀ ਆਪਣੀ ਪਹਿਲੀ ਕੋਸ਼ਿਸ਼ ਵਿੱਚ 84.50 ਮੀਟਰ ਦਾ ਥਰੋਅ ਸੁੱਟ ਕੇ 84 ਮੀਟਰ ਦਾ ਕੁਆਲੀਫਿਕੇਸ਼ਨ ਮਾਅਰਕਾ ਪਾਰ ਕਰ ਲਿਆ ਹੈ।ਉਧਰ, ਅਰਸ਼ਦ ਦਾ ਪ੍ਰਦਰਸ਼ਨ ਖ਼ਾਸ ਨਹੀਂ ਸੀ ਅਤੇ ਉਸ ’ਤੇ ਬਾਹਰ ਹੋਣ ਦਾ ਖ਼ਤਰਾ ਮੰਡਰਾ ਰਿਹਾ ਸੀ ਕਿਉਂਕਿ ਉਸਦਾ ਸਰਵੋਤਮ ਥਰੋਅ 76.99 ਮੀਟਰ ਸੀ। ਹਾਲਾਂਕਿ, ਉਸ ਨੇ ਸ਼ਾਨਦਾਰ ਵਾਪਸੀ ਕਰਦਿਆਂ 85.28 ਮੀਟਰ ਦੀ ਕੋਸ਼ਿਸ਼ ਨਾਲ ਫਾਈਨਲ ਲਈ ਕੁਆਲੀਫਾਈ ਕੀਤਾ। ਭਾਰਤ ਦੇ ਸਚਿਨ ਯਾਦਵ ਨੇ ਵੀ 83.67 ਮੀਟਰ ਦੇ ਸਰਵੋਤਮ ਯਤਨ ਨਾਲ ਫਾਈਨਲ ਲਈ ਕੁਆਲੀਫਾਈ ਕਰ ਲਿਆ। ਇਸ ਤਰ੍ਹਾਂ ਉਸਨੂੰ ਫਾਈਨਲ ਲਈ ਚੋਟੀ ਦੇ 12 ਲਾਈਨ ਅੱਪ ਵਿੱਚ ਥਾਂ ਬਣਾਉਣ ਵਿੱਚ ਮਦਦ ਮਿਲੀ।

ਗ੍ਰੇਨਾਡਾ ਦੇ ਸਾਬਕਾ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਸ ਨੇ 89.53 ਮੀਟਰ ਦਾ ਥਰੋਅ ਕਰ ਕੇ ਸਰਵੋਤਮ ਪ੍ਰਦਰਸ਼ਨ ਕੀਤਾ। ਇਹ ਫਾਈਨਲ ਵਿੱਚ ਪਹੁੰਚਣ ਲਈ ਇੱਕ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਹੈ। ਇਸੇ ਤਰ੍ਹਾਂ ਜਰਮਨੀ ਦੇ ਜੂਲੀਅਨ ਵੈੱਬਰ ਨੇ 87.21 ਮੀਟਰ ਦਾ ਥਰੋਅ ਕੀਤਾ। ਕੀਨੀਆ ਦੇ ਜੂਲੀਅਸ ਯੇਗੋ ਅਤੇ ਚੈੱਕ ਗਣਰਾਜ ਦੇ ਜੈਕਬ ਵਾਡਲੈੱਚ ਦਾ ਪ੍ਰਦਰਸ਼ਨ ਵੀ ਇਸੇ ਤਰ੍ਹਾਂ ਦਾ ਰਿਹਾ।

ਜਰਮਨੀ ਦੇ ਬੁਡਾਪੇਸਟ ਵਿੱਚ ਹੋਈ ਪਿਛਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਨੀਰਜ ਨੇ 88.17 ਮੀਟਰ ਦਾ ਥਰੋਅ ਦਰਜ ਕਰਕੇ ਸੋਨ ਤਗਮਾ ਜਿੱਤਿਆ ਸੀ, ਜਦੋਂਕਿ ਅਰਸ਼ਦ 87.82 ਮੀਟਰ ਦੇ ਥਰੋਅ ਨਾਲ ਦੂਜੇ ਸਥਾਨ ’ਤੇ ਰਿਹਾ। ਵਾਡਲੈੱਚ ਨੇ 86.67 ਮੀਟਰ ਥਰੋਅ ਨਾਲ ਤੀਜੇ ਸਥਾਨ ਹਾਸਲ ਕੀਤਾ।

ਹਾਲਾਂਕਿ, ਅਰਸ਼ਦ ਨੇ 92.97 ਮੀਟਰ ਦੇ ਥਰੋਅ ਨਾਲ ਓਲੰਪਿਕ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤਿਆ ਸੀ। ਨੀਰਜ ਨੂੰ 89.45 ਮੀਟਰ ਦੇ ਆਪਣੇ ਸਰਵੋਤਮ ਥਰੋਅ ਨਾਲ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਉਸ ਨੇ ਆਪਣੇ ਇੱਕੋ-ਇੱਕ ਸਫ਼ਲ ਯਤਨ ਨਾਲ ਇਹ ਤਗ਼ਮਾ ਹਾਸਲ ਕੀਤਾ ਸੀ, ਜਦੋਂ ਬਾਕੀ ਪੰਜ ਕੋਸ਼ਿਸ਼ਾਂ ਫਾਊਲ ਰਹੀਆਂ ।

ਨੀਰਜ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਣ ਵਾਲਾ ਤੀਜਾ ਪੁਰਸ਼ ਜੈਵਲਿਨ ਥ੍ਰੋਅਰ ਬਣਨ ਦੀ ਕੋਸ਼ਿਸ਼ ਵਿੱਚ ਹੈ। ਉਸਦੇ ਮੌਜੂਦਾ ਕੋਚ ਜਾਨ ਜ਼ੇਲੈਜ਼ਨੀ (1993, 1995) ਅਤੇ ਪੀਟਰਸ (2019, 2022) ਦੋ ਹੋਰ ਖਿਡਾਰੀ ਹਨ, ਜਿਨ੍ਹਾਂ ਨੇ ਲਗਾਤਾਰ ਦੋ ਵਾਰ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕੀਤਾ ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News

Leave a Reply

Your email address will not be published. Required fields are marked *