ਸਾਬਕਾ ਰਾਜ ਸਭਾ ਮੈਂਬਰ ਅਤੇ ਕੌਮੀਂ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਪਰਿਵਾਰ ਦੁਆਰਾ ਸੁਰੱਖਿਅਤ ਰੱਖੇ ਗਏ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ‘ਜੋੜੇ ਸਾਹਿਬ’ ਤਖ਼ਤ ਪਟਨਾ ਸਾਹਿਬਜੋੜੇ ਸਾਹਿਬ’ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖ਼ਾਲਸੇ ਦੇ ਮਾਤਾ ਸਾਹਿਬ ਕੌਰ ਜੀ ਦੇ ਨਿੱਜੀ ਜੋੜੇ ਹਨ।
ਸਿੰਘ ਨੇ ਕਿਹਾ, “ ਪ੍ਰਧਾਨ ਮੰਤਰੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਹ ਪਵਿੱਤਰ ਨਿਸ਼ਾਨੀਆਂ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਦੇ ਪਰਖਿਆਂ ਵਲੋਂ ਸਾਂਭ ਕੇ ਰੱਖੀਆਂ ਗਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਰਹੀ। ਪਾਕਿਸਤਾਨ ਛੱਡਣ ਤੋਂ ਬਾਅਦ ਪਰਿਵਾਰ ਨੇ ਇਹ ਨਿਸ਼ਾਨੀਆਂ ਦਿੱਲੀ ਦੇ ਕਰੋਲ ਬਾਗ ਵਿਚ ਆਪਣੇ ਘਰ ਵਿੱਚ ਰੱਖੀਆਂ। ਸ. ਜਸਮੀਤ ਸਿੰਘ ਪੁਰੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਪਰਿਵਾਰ ਦੇ ਸਭ ਤੋਂ ਵੱਡੇ ਮੈਂਬਰ ਸ. ਹਰਦੀਪ ਸਿੰਘ ਪੁਰੀ ਨੂੰ ਸੰਗਤ ਲਈ ਵਿਸ਼ਾਲ ਦਰਸ਼ਨ ਲਈ ਢੁਕਵੀਂ ਜਗ੍ਹਾ ਦਾ ਪ੍ਰਬੰਧ ਕਰਨ ਲਈ ਕਿਹਾ।”
ਉਸ ਕਿਹਾ, “ ਮੈਨੂੰ ਇਹ ਵੀ ਪਤਾ ਹੈ ਕਿ ਪੰਜਾਬ ਵਿੱਚ ਕਈ ਪਰਿਵਾਰਾਂ ਨੇ ਸਿੱਖ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਆਪਣੇ ਕੋਲ ਸੰਭਾਲ ਕੇ ਰੱਖੀਆਂ ਹੋਈਆਂ ਹਨ। ਮੈਂ ਹਰਦੀਪ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਇਹੀ ਸੁਝਾਅ ਦੇਣਾ ਚਾਹੁੰਦਾ ਹਾਂ ਕਿ ਇਹ ‘ਜੋੜੇ ਸਾਹਿਬ’ ਪਟਨਾ ਸਾਹਿਬ ਗੁਰਦੁਆਰੇ ਵਿਖੇ ਰੱਖੇ ਜਾਣ।”










