ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੈਰਿਫ ਸਬੰਧੀ ਅਸਥਿਰਤਾ ਦਰਮਿਆਨ ਬ੍ਰਿਕਸ ਨੂੰ ਬਹੁਧਿਰੀ ਵਪਾਰ ਪ੍ਰਣਾਲੀ ਦਾ ਬਚਾਅ ਕਰਨ ਦਾ ਸੱਦਾ ਦਿੱਤਾ ਹੈ। ਅਮਰੀਕਾ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਗਾਏ ਜਾਣ ਦੇ ਕੁਝ ਹਫ਼ਤਿਆਂ ਬਾਅਦ ਜੈਸ਼ੰਕਰ ਨੇ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਇਹ ਗੱਲ ਸੰਯੁਕਤ ਰਾਸ਼ਟਰ ਮਹਾਸਭਾ ਤੋਂ ਅੱਡ ਬ੍ਰਿਕਸ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਆਖੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ਪੋਸਟ ’ਚ ਕਿਹਾ, ‘‘ਅਜਿਹੇ ਸਮੇਂ ’ਚ ਜਦੋਂ ਬਹੁਧਿਰਵਾਦ ਦਬਾਅ ਹੇਠ ਹੈ ਤਾਂ ਬ੍ਰਿਕਸ ਉਸਾਰੂ ਬਦਲਾਅ ਦੀ ਮਜ਼ਬੂਤ ਆਵਾਜ਼ ਬਣ ਕੇ ਖੜ੍ਹਾ ਹੈ।’’ ਉਨ੍ਹਾਂ ਕਿਹਾ ਕਿ ਇਕ ਅਸ਼ਾਂਤ ਵਿਸ਼ਵ ’ਚ ਬ੍ਰਿਕਸ ਨੂੰ ਸ਼ਾਂਤੀ ਸਥਾਪਨਾ, ਸੰਵਾਦ, ਕੂਟਨੀਤੀ ਅਤੇ ਕੌਮਾਂਤਰੀ ਕਾਨੂੰਨ ਦੀ ਪਾਲਣਾ ਦਾ ਸੁਨੇਹਾ ਫੈਲਾਉਣਾ ਚਾਹੀਦਾ ਹੈ। ਵਿਦੇਸ਼ ਮੰਤਰੀ ਨੇ ਸੰਯੁਕਤ ਰਾਸ਼ਟਰ ਦੀਆਂ ਸੰਸਥਾਵਾਂ ਖਾਸ ਕਰਕੇ ਸਲਾਮਤੀ ਪ੍ਰੀਸ਼ਦ ’ਚ ਵੱਡੇ ਸੁਧਾਰ ਦਾ ਵੀ ਸੱਦਾ ਦਿੱਤਾ। ਅਗਲੇ ਸਾਲ ਗਰੁੱਪ ਦੀ ਭਾਰਤ ਵੱਲੋਂ ਚੇਅਰਮੈਨੀ ਬਾਰੇ ਗੱਲ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਭਾਰਤ ਡਿਜੀਟਲ ਪਰਿਵਰਤਨ, ਸਟਾਰਟਅੱਪ ਅਤੇ ਮਜ਼ਬੂਤ ਵਿਕਾਸ ਭਾਈਵਾਲੀ ਰਾਹੀਂ ਖੁਰਾਕ ਤੇ ਊਰਜਾ ਸੁਰੱਖਿਆ ’ਤੇ ਧਿਆਨ ਕੇਂਦਰਤ ਕਰੇਗਾ। ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਕਾਢਾਂ ਬ੍ਰਿਕਸ ਸਹਿਯੋਗ ਦੇ ਅਗਲੇ ਪੜਾਅ ਨੂੰ ਪਰਿਭਾਸ਼ਿਤ ਕਰਨਗੇ। ਇਸ ਦੌਰਾਨ ਜੈਸ਼ੰਕਰ ਨੇ ਆਸਟਰੀਆ, ਕਿਊਬਾ, ਰੋਮਾਨੀਆ, ਬ੍ਰਾਜ਼ੀਲ, ਦੱਖਣੀ ਅਫ਼ਰੀਕਾ, ਇੰਡੋਨੇਸ਼ੀਆ, ਰੂਸ, ਕੋਲੰਬੀਆ ਅਤੇ ਯੂ ਏ ਈ ਸਮੇਤ ਹੋਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।
ਬ੍ਰਿਕਸ ਬਹੁਧਿਰੀ ਵਪਾਰ ਪ੍ਰਣਾਲੀ ਦਾ ਬਚਾਅ ਕਰੇ: ਜੈਸ਼ੰਕਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…
More News

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ



ਵੈਨੇਜ਼ੁਏਲਾ ‘ਚ ਭੂਚਾਲ ਨਾਲ ਵੱਡੀ ਤਬਾਹੀ, ਪੀਐਮ ਮੋਦੀ ਨੇ ਕਿਹਾ- ਭਾਰਤ ਹਰ ਸੰਭਵ ਮਦਦ ਲਈ ਤਿਆਰ



ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ



