ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਗੰਭੀਰ ਹਾਲਤ ਵਿਚ ਐਮਰਜੈਂਸੀ ਵਿੱਚ ਲਿਆਂਦਾ ਗਿਆ। ਉਸ ਨੂੰ ਸਵੇਰੇ ਵੇਲੇ ਸੜਕ ਹਾਦਸੇ ਦੌਰਾਨ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਲਿਆੳਣ ਤੋਂ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਵਿੱਚ ਦਿਲ ਦਾ ਦੌਰਾ ਵੀ ਪਿਆ ਸੀ।ਫੋਰਟਿਸ ਵਿਚ ਐਮਰਜੈਂਸੀ ਵਿਚ ਪੁੱਜਣ ’ਤੇ ਨਿਊਰੋਸਰਜਰੀ ਟੀਮਾਂ ਵਲੋਂ ਉਸ ਦਾ ਇਲਾਜ ਕੀਤਾ ਗਿਆ ਤੇ ਉਸ ਨੂੰ ਐਡਵਾਂਸਡ ਲਾਈਫ ਸਪੋਰਟ ’ਤੇ ਰੱਖਿਆ ਗਿਆ ਹੈ। ਪੁਲੀਸ ਅਧਿਕਾਰੀ ਤੋਂ ਅਦਾਕਾਰ ਬਣੇ ਜਵੰਦਾ ਇਸ ਸਮੇਂ ਵੈਂਟੀਲੇਟਰ ਸਪੋਰਟ ’ਤੇ ਹਨ ਅਤੇ ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਰੱਖ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਮੋਟਰਸਾਈਕਲ ਉੱਤੇ ਸਵਾਰ ਸਨ ਜਦੋਂ ਉਨ੍ਹਾਂ ਨਾਲ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੱਖ ਵੱਖ ਗਾਇਕ ਤੇ ਉਨ੍ਹਾਂ ਦੇ ਮਿੱਤਰ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ।

ਗਾਇਕ ਕੁਲਵਿੰਦਰ ਬਿੱਲਾ ਵੀ ਤੁਰੰਤ ਹਸਪਤਾਲ ਪਹੁੰਚੇ। ਤਮਾਮ ਕਲਾਕਾਰਾਂ ਅਤੇ ਸਿਆਸੀ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਗਾਇਕ ਦੀ ਸਿਹਤਯਾਬੀ ਕਾਮਨਾ ਕੀਤੀ ਗਈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ

ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਦੱਸਿਆ ਕਿ ਟਾਪੂ ਨੇੜੇ ਚੀਨੀ ਫੌਜੀ ਹਵਾਈ ਜਹਾਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਪਿਛਲੇ ਦੋ ਹਫ਼ਤਿਆਂ

Read More »

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ

ਦੁਨੀਆ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ਵਿੱਚੋਂ ਇੱਕ, ਲੰਡਨ ਦੇ ਰੀਜੈਂਟ ਸਟ੍ਰੀਟ ਸਥਿਤ ‘ਵੀਰਾਸਵਾਮੀ’ (Veeraswamy) ਨੇ ਅੱਜ ਆਪਣੀ ਸੌਵੀਂ ਵਰ੍ਹੇਗੰਢ ਮਨਾਈ। ਮਾਰਚ 1926 ਵਿੱਚ

Read More »

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ

West Asia Conflict:ਆਸਟਰੇਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਰਾਨ ਨਾਲ ਜਾਰੀ ਜੰਗ ਦਰਮਿਆਨ ਹਰਮੁਜ਼ ਜਲਮਾਰਗ (Strait of Hormuz) ਨੂੰ ਮੁੜ ਖੁੱਲ੍ਹਵਾਉਣ ਲਈ

Read More »
ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ
15Mar

ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ

ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਦੱਸਿਆ ਕਿ ਟਾਪੂ ਨੇੜੇ ਚੀਨੀ ਫੌਜੀ ਹਵਾਈ ਜਹਾਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਇਨ੍ਹਾਂ ਦੀਆਂ ਉਡਾਣਾਂ ਵਿੱਚ…

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ
15Mar

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ

ਦੁਨੀਆ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ਵਿੱਚੋਂ ਇੱਕ, ਲੰਡਨ ਦੇ ਰੀਜੈਂਟ ਸਟ੍ਰੀਟ ਸਥਿਤ ‘ਵੀਰਾਸਵਾਮੀ’ (Veeraswamy) ਨੇ ਅੱਜ ਆਪਣੀ ਸੌਵੀਂ ਵਰ੍ਹੇਗੰਢ ਮਨਾਈ। ਮਾਰਚ 1926 ਵਿੱਚ ਖੁੱਲ੍ਹੇ ਇਸ ਮਿਸ਼ੇਲਿਨ-ਸਟਾਰ ਰੈਸਟੋਰੈਂਟ ਨੇ…

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ
15Mar

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ

West Asia Conflict:ਆਸਟਰੇਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਰਾਨ ਨਾਲ ਜਾਰੀ ਜੰਗ ਦਰਮਿਆਨ ਹਰਮੁਜ਼ ਜਲਮਾਰਗ (Strait of Hormuz) ਨੂੰ ਮੁੜ ਖੁੱਲ੍ਹਵਾਉਣ ਲਈ ਆਪਣੇ ਜੰਗੀ ਬੇੜੇ ਨਹੀਂ ਭੇਜੇਗਾ।…

More News

Leave a Reply

Your email address will not be published. Required fields are marked *